ਗਿਲਜੀਆਂ ਵਲੋਂ ਉਸਾਰੀ ਕਾਮਿਆਂ ਨੂੰ ਵਿੱਤੀ ਮਦਦ ਦੇਣ ਲਈ ਮੁੱਖ ਮੰਤਰੀ ਦਾ ਕੀਤਾ ਧੰਨਵਾਦ

11/05/2021 12:16:46 AM

ਚੰਡੀਗੜ੍ਹ (ਬਿਊਰੋ) : ਪੰਜਾਬ ਸਰਕਾਰ ਵੱਲੋਂ  ਕਿਰਤ ਮੰਤਰੀ ਪੰਜਾਬ ਸੰਗਤ ਸਿੰਘ ਗਿਲਜੀਆਂ ਨੇ ਦੀਵਾਲੀ ਦੇ ਮੌਕੇ ਉਸਾਰੀ ਕਾਮਿਆਂ ਨੂੰ 3100 ਰੁਪਏ ਦੀ ਵਿੱਤੀ ਮਦਦ ਦੇਣ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਧੰਨਵਾਦ ਕੀਤਾ ਹੈ। ਇਥੇ ਜਾਰੀ ਬਿਆਨ ਵਿੱਚ ਗਿਲਜੀਆਂ ਨੇ ਕਿਹਾ ਕਿ ਅਸੀਂ ਦੋ ਦਿਨ ਪਹਿਲਾਂ ਹੀ ਪੰਜਾਬ ਸਰਕਾਰ ਦੇ ਬੋਰਡ ਆਫ ਕੰਸਟ੍ਰਕਸਨ ਵਰਕਰ ਕੋਲ ਰਜਿਸਟਰਡ ਉਸਾਰੀ ਕਾਮਿਆਂ ਨੂੰ ਦੀਵਾਲੀ ਦੇ ਮੌਕੇ ’ਤੇ ਵਿੱਤੀ ਮਦਦ ਦੇਣ ਲਈ ਪ੍ਰਸਤਾਵ ਤਿਆਰ ਕਰਨ ਦਾ ਕਾਰਜ ਅਰੰਭਿਆ ਸੀ ਅਤੇ ਬੀਤੀ ਰਾਤ ਹੀ ਇਹ ਫਾਇਲ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਤੋਂ ਮੰਨਜੂਰੀ ਲਈ ਭੇਜੀ ਗਈ ਸੀ। ਉਨ੍ਹਾਂ ਦੱਸਿਆ ਕਿ ਇਸ ਫਾਇਲ ਸਬੰਧੀ ਮੁੱਖ ਮੰਤਰੀ ਪੰਜਾਬ  ਨਾਲ ਮੁਲਾਕਾਤ ਕੀਤੀ ਅਤੇ ਇਸ ਸਬੰਧੀ ਜਾਣੂ ਕਰਵਾਇਆ ਜਿਸ ’ਤੇ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੇ ਇਸ ਫਾਇਲ ਨੂੰ ਤੁਰੰਤ ਕਲੀਅਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਰਾਸੀ ਲਾਭਪਾਤਰੀਆਂ ਦੇ ਖਾਤੇ ਵਿੱਚ ਪੈਣੀਂ ਸੁਰੂ ਹੋ ਜਾਵੇਗੀ।ਉਨ੍ਹਾਂ ਕਿਹਾ ਪੰਜਾਬ ਦੇਸ ਦਾ ਇਕੋ-ਇਕ ਸੂਬਾ ਹੈ ਜਿਸ ਨੇ ਉਸਾਰੀ ਕਾਮਿਆਂ ਨੂੰ ਬੀਤੇ ਇਕ ਵਰੇ ਦੌਰਾਨ ਸਭ ਤੋਂ ਜ਼ਿਆਦਾ ਵਿੱਤੀ ਮਦਦ ਦਿੱਤੀ ਹੈ। ਗਿਲਜੀਆਂ ਨੇ ਕਿਹਾ ਪੰਜਾਬ ਸਰਕਾਰ ਉਸਾਰੀ ਕਾਮਿਆਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਭਵਿੱਖ ਵਿੱਚ ਵੀ ਉਸਾਰੀ ਕਾਮਿਆਂ ਦੀ ਭਲਾਈ ਵਾਲੀਆਂ ਕਈ ਹੋਰ ਸਕੀਮਾਂ ਵੀ ਸ਼ੁਰੂ ਕਰੇਗੀ।    

ਇਹ ਵੀ ਪੜ੍ਹੋ : ਉਪ ਮੁੱਖ ਮੰਤਰੀ ਵੱਲੋਂ ਬਰਨਾਲਾ ਜੇਲ੍ਹ ਦੇ ਕੈਦੀ ਨਾਲ ਵਾਪਰੀ ਘਟਨਾ ਦੇ ਜਾਂਚ ਦੇ ਆਦੇਸ਼

ਦੱਸਣਯੋਗ ਹੈ ਕਿ  ਕੋਵਿਡ-19 ਮਹਾਮਾਰੀ ਦੇ ਮੱਦੇਨਜ਼ਰ ਉਸਾਰੀ ਕਿਰਤੀਆਂ ਦੀ ਰੋਜ਼ੀ-ਰੋਟੀ ਨੂੰ ਪਹੁੰਚੇ ਨੁਕਸਾਨ ਨਾਲ ਪੈਦਾ ਹੋਈਆਂ ਦੁਸ਼ਵਾਰੀਆਂ ਘਟਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਨਿਰਮਾਣ ਤੇ ਹੋਰ ਉਸਾਰੀ ਕਿਰਤੀ ਭਲਾਈ ਬੋਰਡ ਨਾਲ ਰਜਿਸਟਰਡ ਸਾਰੇ ਉਸਾਰੀ ਕਿਰਤੀਆਂ ਲਈ ਵਿੱਤੀ ਸਹਾਇਤਾ ਦਾ ਐਲਾਨ ਕੀਤਾ ਸੀ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਹਰੇਕ ਉਸਾਰੀ ਕਿਰਤੀ ਨੂੰ 3100 ਰੁਪਏ ਦੀ ਅੰਤਰਿਮ ਵਿੱਤੀ ਰਾਹਤ ਦੀ ਇਕ ਹੋਰ ਕਿਸ਼ਤ ਦਿੱਤੀ ਜਾਵੇਗੀ। ਦੀਵਾਲੀ ਦੀ ਪੂਰਵ ਸੰਧਿਆ 'ਤੇ ਆਪਣੇ ਐਲਾਨ ਵਿਚ ਮੁੱਖ ਮੰਤਰੀ ਨੇ ਕਿਹਾ ਕਿ 3100 ਰੁਪਏ ਦੀ ਇਹ ਵਿੱਤੀ ਗ੍ਰਾਂਟ ਰੌਸ਼ਨੀਆਂ ਦੇ ਤਿਉਹਾਰਾਂ ਦੇ ਮੌਕੇ ਉਸਾਰੀ ਕਿਰਤੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਸ਼ਗਨ ਰਾਸ਼ੀ ਹੈ।

ਇਹ ਵੀ ਪੜ੍ਹੋ : ਫ਼ਿਰੋਜ਼ਪੁਰ ਸਰਹੱਦ ਨੇੜੇ ਮਿਲੇ ਟਿਫ਼ਿਨ ਬੰਬ ’ਚ ਡੀ. ਜੀ. ਪੀ. ਪੰਜਾਬ ਨੇ ਕੀਤੇ ਵੱਡੇ ਖੁਲਾਸੇ 

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
 


Anuradha

Content Editor

Related News