ਸਿਰਫ਼ ਲੋਕਾਂ ਦੀ ਹੀ ਨਹੀਂ, 'ਬੇਜ਼ੁਬਾਨਾਂ' ਦੀ ਮਦਦ ਲਈ ਵੀ ਅੱਗੇ ਆ ਰਹੇ ਪੰਜਾਬੀ ਕਲਾਕਾਰ, ਗਿੱਪੀ ਨੇ ਕੀਤਾ ਇਹ ਨੇਕ ਕੰਮ
Monday, Sep 01, 2025 - 12:18 PM (IST)

ਐਂਟਰਟੇਨਮੈਂਟ ਡੈਸਕ- ਪੰਜਾਬ ਵਿਚ ਲਗਾਤਾਰ ਪੈ ਰਹੇ ਮੀਂਹ ਕਾਰਨ ਕਈ ਪਿੰਡਾਂ ਹੜ੍ਹਾਂ ਦੀ ਮਾਰ ਝੱਲ ਰਹੇ ਹਨ, ਜਿਸ ਨੂੰ ਵੇਖਦਿਆਂ ਕਈ ਸਮਾਜ ਸੇਵੀ ਸੰਸਥਾਵਾਂ ਦੇ ਨਾਲ-ਨਾਲ ਪੰਜਾਬ ਦੇ ਕਲਾਕਾਰਾਂ ਵੱਲੋਂ ਹੜ੍ਹ ਪੀੜਤਾਂ ਦੀ ਹਰ ਪੱਖੋਂ ਮਦਦ ਕੀਤੀ ਜਾ ਰਹੀ ਹੈ। ਇਸੇ ਕੜੀ ਤਹਿਤ ਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ ਅਜਨਾਲਾ ਦੇ ਹੜ੍ਹ ਪੀੜਤਾਂ ਲਈ ਨੇਕ ਪਹਿਲ ਕਰਦੇ ਹੋਏ ਲੋਕਾਂ ਦੇ ਬੇਜ਼ੁਬਾਨ ਪਸ਼ੂਆਂ ਲਈ ਮੱਕੀ ਦੇ ਅਚਾਰ ਦਾ ਭਰਿਆ ਇਕ ਟਰੱਕ ਦਾਨ ਕੀਤਾ ਹੈ।
ਇਹ ਵੀ ਪੜ੍ਹੋ: ਹੜ੍ਹ ਪੀੜਤਾਂ ਦੀ ਮਦਦ ਲਈ ਗਾਇਕ ਗੁਰਦਾਸ ਮਾਨ ਵੱਲੋਂ CM ਰਿਲੀਫ ਫੰਡ 'ਚ 25 ਲੱਖ ਰੁਪਏ ਦੇਣ ਦਾ ਐਲਾਨ
ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇਕ ਵੀਡੀਓ ਜਾਰੀ ਕਰ ਕੇ ਅਜਨਾਲਾ ਦੇ ਪੀੜਤ ਲੋਕਾਂ ਨੂੰ ਬੇਨਤੀ ਕੀਤੀ ਹੈ ਕਿ ਉਹ ਅਜਨਾਲਾ ਦੇ ਰਾਧਾ ਸੁਆਮੀ ਡੇਰੇ ਵਿਖੇ ਆ ਕੇ ਆਪਣੇ ਪਸ਼ੂਆਂ ਲਈ ਅਚਾਰ ਲੈ ਕੇ ਜਾਣ।
ਇਹ ਵੀ ਪੜ੍ਹੋ: ਰਾਜ ਕੁੰਦਰਾ ਨੇ ਕੀਤਾ ਐਲਾਨ, ਫਿਲਮ 'ਮੇਹਰ' ਦੀ ਪਹਿਲੇ ਦਿਨ ਦੀ ਕਮਾਈ ਹੜ੍ਹ ਪੀੜਤਾਂ ਨੂੰ ਕਰਨਗੇ ਦਾਨ
ਦੱਸ ਦੇਈਏ ਕਿ ਪੰਜਾਬੀ ਗਾਇਕ ਗੁਰਦਾਸ ਮਾਨ ਵੱਲੋਂ ਹੜ੍ਹ ਪੀੜਤਾਂ ਲਈ ਮੁੱਖ ਮੰਤਰੀ ਰਿਲੀਫ ਫੰਡ 'ਚ 25 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਅਤੇ ਪੰਜਾਬੀ ਗਾਇਕ ਰਣਜੀਤ ਬਾਵਾ, ਬੱਬੂ ਮਾਨ ਅਤੇ ਸਤਿੰਦਰ ਸਰਤਾਜ ਵੱਲੋਂ ਵੀ ਪੰਜਾਬ ਦੇ ਹੜ੍ਹ ਪੀੜਤਾਂ ਦੀ ਮਦਦ ਦਾ ਐਲਾਨ ਕੀਤਾ ਗਿਆ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Related News
ਜਸਵਿੰਦਰ ਭੱਲਾ ਦੇ ਸਸਕਾਰ ਮੌਕੇ ਫੁੱਟ-ਫੁੱਟ ਕੇ ਰੋਏ ਗਿੱਪੀ ਗਰੇਵਾਲ ਤੇ ਗੁਰਪ੍ਰੀਤ ਘੁੱਗੀ, ਦੇਖ ਤੁਹਾਡੀਆਂ ਅੱਖਾਂ ਵੀ ਹੋ
