ਗਿੱਪੀ ਗਰੇਵਾਲ ਤੋਂ ਗੁਰਦਾਸ ਮਾਨ ਤੱਕ, ਕਈ ਕਲਾਕਾਰਾਂ ਨੇ ਖੇਤੀ ਬਿੱਲਾਂ ਦਾ ਖੁੱਲ੍ਹ ਕੇ ਕੀਤਾ ਵਿਰੋਧ

Monday, Sep 21, 2020 - 11:08 AM (IST)

ਗਿੱਪੀ ਗਰੇਵਾਲ ਤੋਂ ਗੁਰਦਾਸ ਮਾਨ ਤੱਕ, ਕਈ ਕਲਾਕਾਰਾਂ ਨੇ ਖੇਤੀ ਬਿੱਲਾਂ ਦਾ ਖੁੱਲ੍ਹ ਕੇ ਕੀਤਾ ਵਿਰੋਧ

ਜਲੰਧਰ (ਬਿਊਰੋ) : ਕੇਂਦਰੀ ਖੇਤੀ ਬਿੱਲਾਂ ਖ਼ਿਲਾਫ਼ ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਨੇ ਵੀ ਆਪਣੀ ਆਵਾਜ਼ ਬੁਲੰਦ ਕੀਤੀ ਹੈ। ਇਸ ਬਿੱਲ ਖਿਲਾਫ਼ ਜਿੱਥੇ ਕਿਸਾਨ ਜਥੇਬੰਦੀਆਂ ਅਤੇ ਵੱਖ-ਵੱਖ ਰਾਜਨੀਤਕ ਪਾਰਟੀਆਂ ਵਿਰੋਧ ਕਰ ਰਹੀਆਂ ਹਨ, ਅਜਿਹੇ 'ਚ ਪੰਜਾਬੀ ਗਾਇਕਾਂ ਅਤੇ ਕਲਾਕਾਰਾਂ ਨੇ ਵੀ ਖੇਤੀ ਬਿੱਲਾਂ ਦਾ ਖੁੱਲ੍ਹ ਕੇ ਵਿਰੋਧ ਕੀਤਾ ਹੈ। ਹੁਣ ਗਿੱਪੀ ਗਰੇਵਾਲ ਨੇ ਵੀ ਸੋਸ਼ਲ ਮੀਡੀਆ 'ਤੇ ਬਿੱਲਾਂ ਖਿਲਾਫ਼ ਆਵਾਜ਼ ਚੁੱਕਦਿਆਂ ਹੋਇਆਂ ਗੀਤ ਪੇਸ਼ ਕੀਤਾ ਹੈ, ਜਿਸ ਵਿਚ ਉਨ੍ਹਾਂ ਕਿਸਾਨਾਂ ਨਾਲ ਧੱਕੇਸ਼ਾਹੀ ਦੀ ਗੱਲ ਕੀਤੀ ਹੈ।

ਕਿਸਾਨਾਂ ਦੇ ਹੱਕ ਲਈ ਸੁਪਰਸਟਾਰ ਦਿਲਜੀਤ ਦੋਸਾਂਝ ਵੀ ਅੱਗੇ ਆਏ ਹਨ। ਖੇਤੀ ਆਰਡੀਨੈਂਸਾ ਦਾ ਦਿਲਜੀਤ ਦੋਸਾਂਝ ਨੇ ਵੀ ਖੁੱਲ੍ਹ ਕੇ ਵਿਰੋਧ ਕੀਤਾ। ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਵੀ ਟਵੀਟ ਕਰਦਿਆਂ ਕਿਸਾਨਾਂ ਦੇ ਹੱਕ 'ਚ ਨਾਅਰਾ ਦਿੱਤਾ ਹੈ।

ਇਨ੍ਹਾਂ ਪੰਜਾਬੀ ਗਾਇਕਾਂ ਤੋਂ ਇਲਾਵਾ ਹੋਰ ਵੀ ਕਈ ਪੰਜਾਬੀ ਸਿਤਾਰੇ ਕਿਸਾਨਾਂ ਦੇ ਹੱਕ ਲਈ ਆਵਾਜ਼ ਚੁੱਕ ਰਹੇ ਹਨ। ਪੰਜਾਬ ਦੇ ਦਿਗਜ਼ ਗਾਇਕ ਗੁਰਦਾਸ ਮਾਨ ਨੇ ਵੀ ਆਪਣੀ ਖੇਤੀ ਕਰਦੇ ਦੀ ਤਸਵੀਰ ਸਾਂਝੀ ਕਰ ਲਿਖਿਆ, 'ਕਿਸਾਨ ਹੈ ਤੇ ਹਿੰਦੁਸਤਾਨ ਹੈ' , ਜੈ ਜਵਾਨ ਜੈ ਕਿਸਾਨ।'

 
 
 
 
 
 
 
 
 
 
 
 
 
 

KISAAN HAI, TEH HINDUSTAAN HAI JAI JAWAAN, JAI KISAAN 🙏🏽

A post shared by Gurdas Maan (@gurdasmaanjeeyo) on Sep 19, 2020 at 9:12am PDT

ਇਸ ਦੇ ਨਾਲ ਹੀ ਗਾਇਕ ਰਣਜੀਤ ਬਾਵਾ ਵੀ ਇਸ ਮਾਮਲੇ ਖ਼ਿਲਾਫ਼ ਖੁੱਲ੍ਹ ਕੇ ਨਿੱਤਰੇ ਹਨ। ਰਣਜੀਤ ਬਾਵਾ ਨੇ ਗੁਰਦਸਪੂਰ ਤੋਂ BJP ਦੇ MP ਤੇ ਬਾਲੀਵੁੱਡ ਅਦਾਕਾਰਾ ਸੰਨੀ ਦਿਓਲ ਨੂੰ ਅਪੀਲ ਕੀਤੀ ਹੈ। ਰਣਜੀਤ ਬਾਵਾ ਨੇ ਲਿਖਿਆ, 'ਸਰ ਤੁਸੀਂ ਗੁਰਦਾਸਪੁਰ ਤੋਂ MP ਹੋ। ਤੁਹਾਨੂੰ ਕਿਸਾਨਾਂ ਲਈ ਕੁਝ ਕਰਨਾ ਚਾਹੀਦਾ ਹੈ। ਘੱਟੋ-ਘੱਟ ਕਿਸਾਨਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕਰੋ। ਤੁਹਾਨੂੰ ਪੰਜਾਬੀਆਂ ਨੇ ਬਹੁਤ ਉਮੀਦ ਨਾਲ MP ਬਣਾਇਆ ਹੈ। ਮੈਂ ਖੁਦ ਵੀ ਗੁਰਦਸਪੁਰ ਤੋਂ ਹਾਂ।'


 


author

sunita

Content Editor

Related News