ਗਿੱਪੀ ਗਰੇਵਾਲ ਨੇ ਪੀ.ਐਮ. ਨਰਿੰਦਰ ਮੋਦੀ ਤੋਂ ਮੰਗਿਆ ਪੰਜਾਬ ਦਾ 'ਹੱਕ'

04/03/2020 8:11:52 PM

ਜਲੰਧਰ (ਬਿਊਰੋ)- ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ ਨੇ ਪੀ.ਐਮ. ਨਰਿੰਦਰ ਮੋਦੀ ਤੋਂ ਪੰਜਾਬ ਦਾ ਹੱਕ ਮੰਗਿਆ ਹੈ। ਉਨ੍ਹਾਂ ਨੇ ਆਪਣੇ ਟਵਿੱਟਰ ਅਕਾਉਂਟ 'ਤੇ ਇਕ ਟਵੀਟ ਕੀਤਾ ਹੈ, ਜਿਸ ਵਿਚ ਉਨ੍ਹਾਂ ਨੇ ਲਿਖਿਆ ਹੈ, 'ਨਰਿੰਦਰ ਮੋਦੀ ਜੀ ਹੁਣ ਤਾਂ ਬਹੁਤ ਇਕੱਠੇ ਕਰ ਲਏ ਜੀ ਰਿਲੀਫ ਫੰਡ ਦੇ ਨਾਂ 'ਤੇ, ਜੋ ਪੰਜਾਬ ਦਾ ਹੱਕ ਹੈ ਉਹ ਤਾਂ ਦੇ ਦਿਓ। ਕਿਰਪਾ ਕਰਕੇ ਇਸ ਵੱਲ ਧਿਆਨ ਦਿਓ। ਵਾਹਿਗੁਰੂ ਮੇਹਰ ਕਰੇ।'

ਤੁਹਾਨੂੰ ਦੱਸ ਦਈਏ ਕਿ ਗਿੱਪੀ ਗਰੇਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਵਲੋਂ 1 ਅਪ੍ਰੈਲ ਨੂੰ ਕੀਤੇ ਗਏ ਇਕ ਟਵੀਟ ਨੂੰ ਰੀਟਵੀਟ ਕੀਤਾ ਹੈ, ਜਿਸ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੀਐਮ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ 2 ਅਕਤੂਬਰ, 2019 ਤੋਂ ਜੀਐਸਟੀ ਦੇ ਬਕਾਇਆ ਪਏ 6752 ਕਰੋੜ ਰੁਪਏ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ। ਆਪਣੇ ਇਸ ਟਵੀਟ 'ਚ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਦੇ ਸੰਕਟ ਕਾਰਣ ਬਣੇ ਗੰਭੀਰ ਹਾਲਾਤ ਦੇ ਮੱਦੇਨਜ਼ਰ ਇਹ ਬਕਾਇਆ ਰਾਸ਼ੀ ਪਹਿਲ ਦੇ ਆਧਾਰ ‘ਤੇ ਜਾਰੀ ਕਰਨ ਲਈ ਕੇਂਦਰੀ ਵਿੱਤ ਮੰਤਰਾਲੇ ਨੂੰ ਨਿਰਦੇਸ਼ ਦੇਣ।


Sunny Mehra

Content Editor

Related News