ਗੁਰਦਾਸਪੁਰ ਪੁੱਜੇ ਗਿੱਪੀ ਗਰੇਵਾਲ, ਹੜ੍ਹ ਪੀੜਤ ਨੂੰ ਦਿੱਤੀਆਂ ਮੱਝਾਂ

Friday, Sep 05, 2025 - 11:50 AM (IST)

ਗੁਰਦਾਸਪੁਰ ਪੁੱਜੇ ਗਿੱਪੀ ਗਰੇਵਾਲ, ਹੜ੍ਹ ਪੀੜਤ ਨੂੰ ਦਿੱਤੀਆਂ ਮੱਝਾਂ

ਐਂਟਰਟੇਨਮੈਂਟ ਡੈਸਕ- ਪੰਜਾਬ ਵਿਚ ਲਗਾਤਾਰ ਪੈ ਰਹੇ ਮੀਂਹ ਕਾਰਨ ਕਈ ਪਿੰਡਾਂ ਹੜ੍ਹਾਂ ਦੀ ਮਾਰ ਝੱਲ ਰਹੇ ਹਨ, ਜਿਸ ਨੂੰ ਵੇਖਦਿਆਂ ਕਈ ਸਮਾਜ ਸੇਵੀ ਸੰਸਥਾਵਾਂ ਦੇ ਨਾਲ-ਨਾਲ ਪੰਜਾਬ ਦੇ ਕਲਾਕਾਰਾਂ ਵੱਲੋਂ ਹੜ੍ਹ ਪੀੜਤਾਂ ਦੀ ਹਰ ਪੱਖੋਂ ਮਦਦ ਕੀਤੀ ਜਾ ਰਹੀ ਹੈ। ਇਸੇ ਕੜੀ ਤਹਿਤ ਪੰਜਾਬੀ ਗਾਇਕ ਗਿੱਪੀ ਗਰੇਵਾਲ ਵੱਲੋਂ ਵੀ ਗੁਰਦਾਸਪੁਰ ਦਾ ਦੌਰਾ ਕੀਤਾ ਗਿਆ। 

ਇਹ ਵੀ ਪੜ੍ਹੋ: ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ

PunjabKesari

ਇਸ ਮੌਕੇ ਗਿੱਪੀ ਗਰੇਵਾਲ ਨੇ ਪ੍ਰਭਾਵਿਤ ਲੋਕਾਂ ਅਤੇ ਉਨ੍ਹਾਂ ਦੇ ਜਾਨਵਰਾਂ ਲਈ ਲਗਾਤਾਰ ਸਹਾਇਤਾ ਦਾ ਭਰੋਸਾ ਦਿੰਦਿਆਂ, ਉਸ ਫਾਰਮ ਮਾਲਕ ਨੂੰ ਮੱਝਾਂ ਦਾਨ ਕੀਤੀਆਂ, ਜਿਸ ਦੀਆਂ 13 ਮੱਝਾਂ ਹੜ੍ਹ ਵਿਚ ਰੁੜ ਗਈਆਂ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਸਥਿਤੀ ਸੁਧਰਨ ਤੱਕ ਸਹਾਇਤਾ ਜਾਰੀ ਰਹੇਗੀ। ਇੱਥੇ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਗਿੱਪੀ ਨੇ ਅਜਨਾਲਾ ਦੇ ਹੜ੍ਹ ਪੀੜਤਾਂ ਲਈ ਨੇਕ ਪਹਿਲ ਕਰਦੇ ਹੋਏ ਲੋਕਾਂ ਦੇ ਬੇਜ਼ੁਬਾਨ ਪਸ਼ੂਆਂ ਲਈ ਮੱਕੀ ਦੇ ਅਚਾਰ ਦਾ ਭਰਿਆ ਇਕ ਟਰੱਕ ਦਾਨ ਕੀਤਾ ਸੀ।

PunjabKesari

ਇਹ ਵੀ ਪੜ੍ਹੋ: 'ਪੰਜਾਬ ਜ਼ਖ਼ਮੀ ਹੈ ਪਰ ਹਾਰਿਆ ਨ੍ਹੀਂ'; ਦਿਲਜੀਤ ਦੋਸਾਂਝ ਨੇ ਵੀਡੀਓ ਜਾਰੀ ਕਰ ਵਧਾਇਆ ਪੰਜਾਬੀਆਂ ਦਾ ਹੌਂਸਲਾ

ਪੰਜਾਬ ਰਿਵੈਨਿਊ, ਰੀਹੈਬਿਲਿਟੇਸ਼ਨ ਅਤੇ ਡਿਜਾਸਟਰ ਮੈਨੇਜਮੈਂਟ ਮੰਤਰੀ ਐਚ. ਹਰਦੀਪ ਸਿੰਘ ਮੁੰਡੀਆਂ ਦੇ ਮੁਤਾਬਕ, ਹੜ੍ਹ ਨੇ 12 ਜ਼ਿਲ੍ਹਿਆਂ ਵਿੱਚ 2.56 ਲੱਖ ਤੋਂ ਵੱਧ ਲੋਕਾਂ ਨੂੰ ਪ੍ਰਭਾਵਿਤ ਕੀਤਾ ਹੈ। ਹਜ਼ਾਰਾਂ ਲੋਕਾਂ ਨੂੰ ਘਰ-ਬਾਰ ਛੱਡਣੇ ਪਏ ਹਨ ਜਦਕਿ ਜਾਨੀ ਨੁਕਸਾਨ, ਖੇਤੀਬਾੜੀ ਅਤੇ ਪਸ਼ੂ-ਧਨ ਨੂੰ ਵੀ ਭਾਰੀ ਹਾਨੀ ਪਹੁੰਚੀ ਹੈ।

PunjabKesari

ਇਹ ਵੀ ਪੜ੍ਹੋ: ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

cherry

Content Editor

Related News