ਮਲੋਟ : ਕੁੜੀ-ਮੁੰਡੇ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਕੀਤੀ ਖੁਦਕੁਸ਼ੀ

09/28/2019 6:36:21 PM

ਮਲੋਟ (ਤਰਸੇਮ ਢੁੱਡੀ) : ਮਲੋਟ ਦੇ ਨੇੜਲੇ ਪਿੰਡ ਲੱਖੇਵਾਲੀ 'ਚ ਇਕ ਕੁੜੀ-ਮੁੰਡੇ ਨੇ ਸ਼ੱਕੀ ਹਾਲਾਤ ਵਿਚ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ। ਇਸ ਦੌਰਾਨ ਮੁੰਡੇ-ਕੁੜੀ ਦੋਵਾਂ ਦੀ ਮੌਤ ਹੋ ਗਈ। ਨੌਜਵਾਨ ਜੋੜੇ ਵਲੋਂ ਇਹ ਕਦਮ ਕਿਉਂ ਚੁੱਕਿਆ ਗਿਆ ਹੈ ਫਿਲਹਾਲ ਇਸ ਦੇ ਕਾਰਨਾਂ ਦੇ ਅਜੇ ਤਕ ਪਤਾ ਨਹੀਂ ਲੱਗ ਸਕਿਆ ਹੈ। 

ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਨੇ ਦੋਵਾਂ ਦੀਆਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭਿਜਵਾ ਦਿੱਤਾ ਹੈ। ਘਟਨਾ ਤੋਂ ਬਾਅਦ ਪਿੰਡ ਵਿਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਦੋਵੇਂ ਮ੍ਰਿਤਕ ਦਲਿਤ ਪਰਿਵਾਰ ਨਾਲ ਸੰਬੰਧਤ ਦੱਸੇ ਜਾ ਰਹੇ ਹਨ।

Gurminder Singh

This news is Content Editor Gurminder Singh