ਖਰੜ : ਸ਼ੱਕੀ ਹਾਲਾਤ ''ਚ ਚੌਥੀ ਮੰਜ਼ਿਲ ਤੋਂ ਡਿੱਗੇ ਕੁੜੀ-ਮੁੰਡਾ

12/10/2019 12:29:20 PM

ਖਰੜ (ਰਨਬੀਰ) : ਖਰੜ ਸਥਿਤ ਦੇਸੂਮਾਜਰਾ ਨੇੜੇ ਗੁਲਮੋਹਰ ਕੰਪਲੈਕਸ ਦੀ ਚੌਥੀ ਮੰਜ਼ਿਲ ਤੋਂ ਸ਼ੱਕੀ ਹਾਲਾਤ ਵਿਚ ਕੁੜੀ-ਮੁੰਡੇ ਦੇ ਡਿੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਸੋਮਵਾਰ ਦੇਰ ਰਾਤ ਦੀ ਦੱਸੀ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਕੁੜੀ-ਮੁੰਡਾ ਹਾਈ ਪ੍ਰੋਫਾਈਲ ਪਰਿਵਾਰ ਨਾਲ ਸੰਬੰਧਤ ਹਨ ਅਤੇ ਮੁੰਡੇ ਦੀ ਹਾਲਾਤ ਵਧੇਰੇ ਨਾਜ਼ੁਕ ਦੱਸੀ ਜਾ ਰਹੀ ਹੈ। 

ਉਧਰ ਘਟਨਾ ਤੋਂ ਬਾਅਦ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਘਟਨਾ ਪਿੱਛੇ ਕਾਰਨਾਂ ਦਾ ਅਜੇ ਤਕ ਪਤਾ ਨਹੀਂ ਲੱਗ ਸਕਿਆ ਹੈ।


Gurminder Singh

Content Editor

Related News