ਕੁੜੀ ਨੂੰ ਕੈਨੇਡਾ ਵਿਚ ਵਰਕ ਪਰਮਿਟ ਦੁਆਉਣ ਦੇ ਨਾਮ ’ਤੇ 10 ਲੱਖ ਦੀ ਠੱਗੀ ਮਾਰੀ

Wednesday, Aug 25, 2021 - 11:56 AM (IST)

ਕੁੜੀ ਨੂੰ ਕੈਨੇਡਾ ਵਿਚ ਵਰਕ ਪਰਮਿਟ ਦੁਆਉਣ ਦੇ ਨਾਮ ’ਤੇ 10 ਲੱਖ ਦੀ ਠੱਗੀ ਮਾਰੀ

ਫਿਰੋਜ਼ਪੁਰ (ਮਲਹੋਤਰਾ) : ਇਕ ਕੁੜੀ ਨੂੰ ਕੈਨੇਡਾ ਭੇਜਣ ਅਤੇ ਵਰਕ ਪਰਮਿਟ ਦੁਆਉਣ ਦਾ ਲਾਰਾ ਲਾ ਕੇ ਉਸ ਕੋਲੋਂ 10 ਲੱਖ ਰੁਪਏ ਠੱਗਣ ਵਾਲੇ ਪਤੀ ਪਤਨੀ ਦੇ ਖ਼ਿਲਾਫ਼ ਪੁਲਸ ਨੇ ਜਾਂਚ ਤੋਂ ਬਾਅਦ ਧੋਖਾਧੜੀ ਅਤੇ ਮਨੁੱਖੀ ਸਮੱਗਲਿੰਗ ਐਕਟ ਦੇ ਅਧੀਨ ਪਰਚਾ ਦਰਜ ਕੀਤਾ ਹੈ। ਏ.ਐਸ.ਆਈ. ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਵਾਸੀ ਪਿੰਡ ਝੋਕ ਨੋਧ ਸਿੰਘ ਨੇ ਜੂਨ ਮਹੀਨੇ ਵਿਚ ਜ਼ਿਲ੍ਹਾ ਪੁਲਸ ਨੂੰ ਸ਼ਿਕਾਇਤ ਦੇ ਦੱਸਿਆ ਸੀ ਕਿ ਉਸਦੀ ਭੈਣ ਅਰਸ਼ਦੀਪ ਕੌਰ ਵਿਦੇਸ਼ ਜਾਣ ਦੀ ਚਾਹਵਾਨ ਸੀ। ਇਸ ਲਈ ਉਨ੍ਹਾਂ ਨੇ ਪਿੰਡ ਸਨੇਰ ਦੇ ਰਹਿਣ ਵਾਲੇ ਗੁਰਪ੍ਰੇਮ ਸਿੰਘ ਅਤੇ ਉਸਦੀ ਪਤਨੀ ਵਰਿੰਦਰਜੀਤ ਕੌਰ ਦੇ ਨਾਲ ਸੰਪਰਕ ਕੀਤਾ।

ਉਕਤ ਦੋਹਾਂ ਨੇ ਉਨ੍ਹਾਂ ਨੂੰ ਇਹ ਵਿਸ਼ਵਾਸ ਦਿੱਤਾ ਕਿ ਉਹ ਉਸ ਦੀ ਭੈਣ ਨੂੰ ਕੈਨੇਡਾ ਭੇਜ ਵੀ ਦੇਣਗੇ ਅਤੇ ਵਰਕ ਪਰਮਿਟ ਵੀ ਦੁਆ ਦੇਣਗੇ। ਇਸ ਤੋਂ ਬਾਅਦ ਉਨ੍ਹਾਂ ਉਕਤ ਦੋਹਾਂ ਨੂੰ 10 ਲੱਖ ਰੁਪਏ ਫਾਈਲ ਭਰਨ ਅਤੇ ਫੀਸ ਅਦਾ ਕਰਨ ਲਈ ਦੇ ਦਿੱਤੇ। ਪੈਸੇ ਦੇਣ ਤੋਂ ਕਾਫੀ ਸਮਾਂ ਬਾਅਦ ਤੱਕ ਵੀ ਜਦ ਉਕਤ ਦੋਹਾਂ ਨੇ ਉਸਦੀ ਭੈਣ ਨੂੰ ਨਾ ਤਾਂ ਵਿਦੇਸ਼ ਭੇਜਿਆ ਅਤੇ ਨਾ ਹੀ ਉਨ੍ਹਾਂ ਦੇ ਪੈਸੇ ਮੋੜੇ ਤਾਂ ਉਨ੍ਹਾਂ ਆਪਣੇ ਨਾਲ ਹੋਈ ਠੱਗੀ ਦੀ ਸ਼ਿਕਾਇਤ ਪੁਲਸ ਕੋਲ ਦਿੱਤੀ। ਏ.ਐਸ.ਆਈ. ਨੇ ਦੱਸਿਆ ਕਿ ਸ਼ਿਕਾਇਤ ਦੀ ਜਾਂਚ ਵਿਚ ਦੋਸ਼ ਸਹੀ ਪਾਏ ਜਾਣ ਤੇ ਦੋਹਾਂ ਦੇ ਖ਼ਿਲਾਫ਼ ਪਰਚਾ ਦਰਜ ਕਰ ਲਿਆ ਹੈ ਅਤੇ ਅਗਲੀ ਕਾਰਵਾਈ ਅਮਲ ਵਿਚ ਲਿਆਉਂਦੀ ਜਾ ਰਹੀ ਹੈ।


author

Gurminder Singh

Content Editor

Related News