ਸ਼ੱਕੀ ਹਾਲਾਤ ’ਚ 16 ਸਾਲਾ ਕੁੜੀ ਦੀ ਮੌਤ, ਇਲਾਕੇ ’ਚ ਸਹਿਮ ਦਾ ਮਾਹੌਲ

Sunday, Apr 05, 2020 - 12:35 PM (IST)

ਸ਼ੱਕੀ ਹਾਲਾਤ ’ਚ 16 ਸਾਲਾ ਕੁੜੀ ਦੀ ਮੌਤ, ਇਲਾਕੇ ’ਚ ਸਹਿਮ ਦਾ ਮਾਹੌਲ

ਗੁਰੂਹਰਸਹਾਏ (ਆਵਲਾ) - ਗੁਰੂਹਰਸਹਾਏ ਦੇ ਨਾਲ ਲੱਗਦੇ ਪਿੰਡ ਜਵਾਏ ਸਿੰਘ ਵਾਲਾ ਵਿਖੇ ਇਕ 16 ਸਾਲਾ ਕੁੜੀ ਦੀ ਸ਼ੱਕੀ ਹਾਲਾਤਾਂ ਦੇ ਚੱਲਦਿਆਂ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਪਿੰਡ ਜਵਾਏ ਸਿੰਘ ਵਾਲਾ ਦੀ 16 ਸਾਲਾ ਕੁੜੀ ਪਿੰਡ ਪਿੰਡੀ ਦੇ ਸਰਕਾਰੀ ਹਾਈ ਸਕੂਲ ਵਿਚ ਨੌਵੀਂ ਜਮਾਤ ਦੀ ਵਿਦਿਆਰਥਣ ਸੀ। ਉਸ ਨੂੰ ਪਿਛਲੇ ਕਈ ਦਿਨਾਂ ਤੋਂ ਕਾਫੀ ਤੇਜ਼ ਬੁਖਾਰ ਸੀ। ਹਾਲਤ ਠੀਕ ਨਾ ਹੋਣ ਕਾਰਨ ਉਸ ਦੇ ਪਰਿਵਾਰ ਵਾਲਿਆਂ ਨੇ ਉਸ ਨੂੰ ਸ਼ਹਿਰ ਦੇ ਕਿਸੇ ਨਿੱਜੀ ਹਸਪਤਾਲ ਦਾਖਲ ਕਰਵਾ ਦਿੱਤਾ, ਜਿਥੇ ਇਲਾਜ ਹੋਣ ਤੋਂ ਬਾਅਦ ਉਹ ਠੀਕ ਹੋ ਕੇ ਆਪਣੇ ਘਰ ਵਾਪਸ ਚਲੀ ਗਈ।

ਬੀਤੇ 4-5 ਦਿਨਾਂ ਤੋਂ ਉਸ ਨੂੰ ਬੁਖਾਰ, ਖਾਂਸੀ, ਜ਼ੁਕਾਮ ਆਦਿ ਮੁੜ ਤੋਂ ਹੋ ਗਿਆ ਸੀ। ਬੀਮਾਰੀ ਦੇ ਕਾਰਨ ਬੀਤੇ ਦਿਨ ਇਲਾਜ ਲਈ ਉਸ ਨੂੰ ਫ਼ਿਰੋਜ਼ਪੁਰ ਦੇ ਹਸਪਤਾਲ ਭੇਜਿਆ ਗਿਆ, ਜਿਸ ਦੌਰਾਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੇ ਪਰਿਵਾਰ ਨੇ ਕੁੜੀ ਦਾ ਅੰਤਿਮ ਸੰਸਕਾਰ ਉਸ ਦੇ ਪਿੰਡ ਵਿਚ ਡਾਕਟਰਾਂ ਅਤੇ ਪੁਲਸ ਪ੍ਰਸ਼ਾਸਨ ਦੀ ਮੌਜੂਦਗੀ ਵਿਚ ਕਰ ਦਿੱਤਾ। ਦੱਸ ਦੇਈਏ ਕਿ ਇਸ ਸੰਬੰਧੀ ਡਾਕਟਰਾਂ ਨੇ ਮ੍ਰਿਤਕ ਦਾ ਸੈਂਪਲ ਲੈ ਕੇ ਕੋਰੋਨਾ ਦੇ ਲਛਣ ਸਬੰਧੀ ਲੈਬਾਰਟਰੀ ਭੇਜ ਦਿੱਤਾ ਹੈ, ਜਿਸ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਪਤਾ ਲੱਗ ਸਕਦਾ ਹੈ ਕਿ ਉਹ ਕੋਰੋਨਾ ਪੀੜਤ ਸੀ ਜਾਂ ਨਹੀਂ। ਦੂਜੇ ਪਾਸੇ ਇਸ ਕੁੜੀ ਦੀ ਮੌਤ ਦੀ ਖ਼ਬਰ ਸ਼ਹਿਰ ਅਤੇ ਆਲੇ-ਦੁਆਲੇ ਦੇ ਪਿੰਡਾਂ ਵਿਚ ਅੱਗ ਵਾਂਗ ਫੈਲ ਗਈ, ਜਿਸ ਕਾਰਨ ਚਾਰੇ ਪਾਸੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।  


author

rajwinder kaur

Content Editor

Related News