ਮੰਗਣੀ ਕਰਵਾਉਣ ਤੋਂ ਬਾਅਦ ਕੁੜੀ ਨਾਲ ਟੱਪੀਆਂ ਹੱਦਾਂ, ਫਿਰ ਵਿਆਹ ਤੋਂ ਮੁੱਕਰ ਗਿਆ ਮੁੰਡਾ

Thursday, May 16, 2024 - 02:04 PM (IST)

ਮੰਗਣੀ ਕਰਵਾਉਣ ਤੋਂ ਬਾਅਦ ਕੁੜੀ ਨਾਲ ਟੱਪੀਆਂ ਹੱਦਾਂ, ਫਿਰ ਵਿਆਹ ਤੋਂ ਮੁੱਕਰ ਗਿਆ ਮੁੰਡਾ

ਗੁਰਦਾਸਪੁਰ (ਵਿਨੋਦ) : ਇਕ ਲੜਕੀ ਦੇ ਨਾਲ ਮੰਗਣੀ ਕਰਨ ਤੋਂ ਬਾਅਦ ਉਸ ਦੇ ਨਾਲ ਸਰੀਰਕ ਸੰਬੰਧ ਬਣਾਉਣ ਤੋਂ ਬਾਅਦ ਵਿਆਹ ਨਾ ਕਰਨ ਵਾਲੇ ਨੌਜਵਾਨ ਖ਼ਿਲਾਫ ਪੁਰਾਣਾ ਸ਼ਾਲਾ ਪੁਲਸ ਨੇ ਧਾਰਾ 376 ਦੇ ਤਹਿਤ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਏ.ਐੱਸ.ਆਈ ਰੁਪਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਸਟੇਸ਼ਨ ਪੁਰਾਣਾ ਸ਼ਾਲਾ ਦੇ ਅਧੀਨ ਪੈਂਦੇ ਇਕ ਪਿੰਡ ਦੀ ਲੜਕੀ ਨੇ ਐੱਸ.ਪੀ. ਹੈੱਡਕੁਆਰਟਰ ਗੁਰਦਾਸਪੁਰ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਸ ਦੀ ਮੰਗਣੀ ਗੁਰਜੰਟ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਭੂਰਾ ਖੇਮਕਰਨ ਨਾਲ ਸਾਡੇ ਦੋਵਾਂ ਪਰਿਵਾਰਾਂ ਦੀ ਸਹਿਮਤੀ ਨਾਲ ਹੋਈ ਸੀ। 

ਰਿਸ਼ਤਾ ਹੋਣ ਤੋਂ ਬਾਅਦ ਗੁਰਜੰਟ ਸਿੰਘ ਕਈ ਵਾਰ ਉਸ ਦੇ ਘਰ ਆ ਕੇ ਰਹਿ ਕੇ ਜਾਂਦਾ ਸੀ ਅਤੇ ਉਸ ਦੀ ਮਰਜ਼ੀ ਤੋਂ ਬਿਨਾਂ ਉਸ ਨਾਲ ਸਰੀਰਕ ਸਬੰਧ ਬਣਾਉਂਦਾ ਸੀ। ਬਾਅਦ ਵਿਚ ਗੁਰਜੰਟ ਸਿੰਘ ਵਿਆਹ ਕਰਨ ਤੋਂ ਮੁਕਰ ਗਿਆ। ਪੁਲਸ ਅਧਿਕਾਰੀ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਉਪ ਪੁਲਸ ਕਪਤਾਨ ਕ੍ਰਾਈਮ ਵਿਰੁੱਧ ਔਰਤਾਂ ਅਤੇ ਬੱਚਿਆਂ ਗੁਰਦਾਸਪੁਰ ਵੱਲੋਂ ਕਰਨ ਤੋਂ ਬਾਅਦ ਦੋਸ਼ੀ ਗੁਰਜੰਟ ਸਿੰਘ ਦੇ ਖ਼ਿਲਾਫ ਮਾਮਲਾ ਦਰਜ ਕੀਤਾ ਗਿਆ ਪਰ ਦੋਸ਼ੀ ਅਜੇ ਫਰਾਰ ਹੈ।


author

Gurminder Singh

Content Editor

Related News