ਵਿਆਹ ਦਾ ਝਾਂਸਾ ਦੇ ਕੇ ਕੁੜੀ ਲੈ ਕੇ ਹੋਇਆ ਰਫੂ ਚੱਕਰ, ਪੁਲਸ ਨੇ ਦਰਜ ਕੀਤਾ ਮਾਮਲਾ

12/11/2017 5:04:13 PM

ਭਦੌੜ (ਰਾਕੇਸ਼) : ਕਸਬਾ ਭਦੌੜ ਵਿਖੇ ਇਕ ਲੜਕੇ ਵਲੋਂ ਲੜਕੀ ਨੂੰ ਵਿਆਹ ਦਾ ਝਾਂਸੇ ਨਾਲ ਵਰਗਲਾ ਕੇ ਲਿਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਦੇ ਖਿਲਾਫ ਥਾਣਾ ਭਦੌੜ ਵਿਖੇ ਲੜਕੀ ਦੇ ਪਿਤਾ ਦੇ ਬਿਆਨਾਂ ਦੇ ਆਧਾਰ 'ਤੇ ਪਰਚਾ ਦਰਜ ਕੀਤਾ ਗਿਆ ਹੈ। ਥਾਣਾ ਭਦੌੜ ਦੇ ਮੁੱਖ ਮੁਨਸ਼ੀ ਰਣਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਲੜਕੀ ਦੇ ਪਿਤਾ ਮਨਦੀਪ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਮੁਹੱਲਾ ਮਾਨਾ ਵਾਲਾ ਭਦੌੜ ਨੇ ਬਿਆਨ ਦਰਜ ਕਰਵਾਏ ਕਿ ਮੇਰੀ ਲੜਕੀ ਕਮਲਪ੍ਰੀਤ ਕੌਰ ਉਮਰ 21 ਸਾਲ ਨੂੰ ਭਗਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਨੈਣੇਵਾਲਾ ਰੋਡ ਭਦੌੜ ਵਿਆਹ ਦਾ ਝਾਂਸਾ ਦੇ ਕੇ ਲੈ ਗਿਆ ਹੈ।
ਲੜਕੀ ਦੇ ਪਿਤਾ ਦੇ ਬਿਆਨਾਂ 'ਤੇ ਲੜਕੇ ਭਗਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਨੈਣੇਵਾਲਾ ਰੋਡ ਭਦੌੜ ਖਿਲਾਫ ਮੁਕੱਦਮਾਂ ਦਰਜ ਕੀਤਾ ਗਿਆ ਹੈ ਦੋਸ਼ੀ ਦੀ ਭਾਲ ਭਦੌੜ ਪੁਲਸ ਵੱਲੋ ਜਾਰੀ ਹੈ।


Related News