ਨਾਬਾਲਗ ਲੜਕੀ ਨੂੰ ਵਰਗਲਾ ਕੇ ਲੈ ਜਾਣ ਦੇ ਦੋਸ਼ ''ਚ 2 ਨਾਮਜ਼ਦ

Sunday, Apr 08, 2018 - 02:33 PM (IST)

ਨਾਬਾਲਗ ਲੜਕੀ ਨੂੰ ਵਰਗਲਾ ਕੇ ਲੈ ਜਾਣ ਦੇ ਦੋਸ਼ ''ਚ 2 ਨਾਮਜ਼ਦ

ਫਿਰੋਜ਼ਪੁਰ (ਕੁਮਾਰ) : ਕਥਿਤ ਰੂਪ ਵਿਚ ਇਕ 16 ਸਾਲਾ ਲੜਕੀ ਨੂੰ ਵਰਗਲਾ ਕੇ ਲੈ ਜਾਣ ਦੇ ਦੋਸ਼ ਵਿਚ ਥਾਣਾ ਸਦਰ ਜ਼ੀਰਾ ਦੀ ਪੁਲਸ ਨੇ ਆਈ.ਪੀ.ਸੀ. ਦੀਆਂ ਵੱਖ-ਵੱਖ ਧਰਾਵਾਂ ਅਤੇ 3/4 ਪੀ.ਓ.ਸੀ.ਐਸ.ਓ. ਐਕਟ ਤਹਿਤ 2 ਵਿਅਕਤੀਆਂ ਖਿਲਾਫ ਮੁਕੱਦਮਾ ਦਰਜ ਕੀਤਾ ਹੈ।
ਜਾਣਕਾਰੀ ਦਿੰਦੇ ਹੋਏ ਏ.ਐਸ.ਆਈ. ਰਛਪਾਲ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੀ ਸ਼ਿਕਾਇਤ ਤੇ ਬਿਆਨਾ ਵਿਚ ਨਾਬਾਲਗ ਲੜਕੀ ਦੇ ਪਿਤਾ ਨੇ ਦੋਸ਼ ਲਗਾਇਆ ਕਿ ਗੁਰਵਿੰਦਰ ਸਿੰਘ ਤੇ ਬਲਵਿੰਦਰ ਸਿੰਘ ਨਾਮੀ ਵਿਅਕਤੀ ਉਸਦੀ 16 ਸਾਲ ਦੀ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਮੋਟਰਸਾਈਕਲ 'ਤੇ ਬਿਠਾ ਕੇ ਲੈ ਗਏ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਨਾਮਜ਼ਦ ਵਿਅਕਤੀਆਂ ਖਿਲਾਫ ਕਰਵਾਈ ਕੀਤੀ ਜਾ ਰਹੀ ਹੈ।


Related News