ਵਿਆਹ ਦਾ ਝਾਂਸਾ ਦੇ ਕੇ ਬਣਾਉਂਦਾ ਰਿਹਾ ਸਰੀਰਕ ਸੰਬੰਧ, ਫਿਰ ਮੁੱਕਰਿਆ

Wednesday, Mar 09, 2022 - 06:16 PM (IST)

ਵਿਆਹ ਦਾ ਝਾਂਸਾ ਦੇ ਕੇ ਬਣਾਉਂਦਾ ਰਿਹਾ ਸਰੀਰਕ ਸੰਬੰਧ, ਫਿਰ ਮੁੱਕਰਿਆ

ਲੁਧਿਆਣਾ (ਰਾਜ) : ਮੁਹੱਲੇ ਵਿਚ ਰਹਿਣ ਵਾਲੀ ਲੜਕੀ ਨੂੰ ਨੌਜਵਾਨ ਵਿਆਹ ਦਾ ਝਾਂਸਾ ਦੇ ਕੇ ਉਸ ਨਾਲ ਸਰੀਰਕ ਸੰਬੰਧ ਬਣਾਉਂਦਾ ਰਿਹਾ। ਜਦੋਂ ਲੜਕੀ ਵਿਆਹ ਦੇ ਲਈ ਕਹਿਣ ਲੱਗੀ ਤਾਂ ਨੌਜਵਾਨ ਮੁੱਕਰ ਗਿਆ। ਇਸ ਤੋਂ ਬਾਅਦ ਲੜਕੀ ਨੇ ਇਸ ਸਬੰਧੀ ਪੁਲਸ ਕਮਿਸ਼ਨਰ ਨੂੰ ਸ਼ਿਕਾਇਤ ਦਿੱਤੀ ਜੋ ਕਿ ਜਾਂਚ ਤੋਂ ਬਾਅਦ ਥਾਣਾ ਟਿੱਬਾ ਦੀ ਪੁਲਸ ਨੇ ਪੀੜਤਾ ਦੀ ਸ਼ਿਕਾਇਤ ’ਤ ਮੁਲਜ਼ਮ ਨੌਜਵਾਨ ਵਿਨੇ ਮਲਹੋਤਰਾ ਖ਼ਿਲਾਫ ਜਬਰ-ਜ਼ਿਨਾਹ ਦਾ ਕੇਸ ਦਰਜ ਕੀਤਾ ਹੈ। ਪੁਲਸ ਨੂੰ ਕੀਤੀ ਸ਼ਿਕਾਇਤ ’ਚ ਪੀੜਤਾ ਨੇ ਦੱਸਿਆ ਕਿ ਮੁਲਜ਼ਮ ਵਿਨੇ ਉਸ ਦੇ ਮੁਹੱਲੇ ਵਿਚ ਰਹਿੰਦਾ ਹੈ।

ਤਿੰਨ ਸਾਲ ਪਹਿਲਾਂ ਉਸ ਦੇ ਨਾਲ ਗੱਲਬਾਤ ਹੋਈ ਸੀ ਜਿਸ ਤੋਂ ਬਾਅਦ ਦੋਵਾਂ ਨੇ ਮਿਲਣਾ ਸ਼ੁਰੂ ਕਰ ਦਿੱਤਾ। ਮੁਲਜ਼ਮ ਨੇ ਉਸ ਨੂੰ ਵਿਆਹ ਕਰਨ ਦਾ ਝਾਂਸਾ ਦਿੱਤਾ ਸੀ ਅਤੇ ਉਸ ਦੇ ਨਾਲ ਸਰੀਰਕ ਸੰਬੰਧ ਬਣਾਉਂਦਾ ਰਿਹਾ ਪਰ ਵਿਆਹ ਦੀ ਗੱਲ ਕਰਨ ’ਤੇ ਟਾਲ ਮਟੋਲ ਕਰਨ ਲਗ ਜਾਂਦਾ। ਇਕ ਦਿਨ ਜਦੋਂ ਉਸ ਨੇ ਵਿਆਹ ਲਈ ਜ਼ੋਰ ਪਾਉਣਾ ਸ਼ੁਰੂ ਕੀਤਾ ਤਾਂ ਮੁਲਜ਼ਮ ਸਾਫ ਮੁੱਕਰ ਗਿਆ ਕਿ ਉਹ ਵਿਆਹ ਨਹੀਂ ਕਰ ਸਕਦਾ ਅਤੇ ਮੁਲਜ਼ਮ ਉਸ ਨੂੰ ਧਮਕਾਉਣ ਲਗ ਗਿਆ ਜਿਸ ਤੋਂ ਬਾਅਦ ਉਸ ਨੇ ਮਈ 2021 ਵਿਚ ਸੀ.ਪੀ. ਨੂੰ ਸ਼ਿਕਾਇਤ ਦਿੱਤੀ ਸੀ। ਏ.ਐੱਸ.ਆਈ. ਬਲਦੇਵ ਸਿੰਘ ਦੇ ਮੁਤਾਬਕ ਮਾਮਲੇ ਦੀ ਜਾਂਚ ਪੁਲਸ ਦੇ ਉੱਚ ਅਧਿਕਾਰੀਆਂ ਨੇ ਕੀਤੀ ਹੈ। ਜਾਂਚ ਤੋਂ ਬਾਅਦ ਕੇਸ ਦਰਜ ਕੀਤਾ ਹੈ। ਮੁਲਜ਼ਮ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ।


author

Gurminder Singh

Content Editor

Related News