ਲੜਕੀ ਨਾਲ ਛੇੜਛਾੜ ਕਰਨ ਦੇ ਦੋਸ਼ ''ਚ ਤਿੰਨ ਨਾਮਜ਼ਦ

Wednesday, Jan 10, 2018 - 04:27 PM (IST)

ਲੜਕੀ ਨਾਲ ਛੇੜਛਾੜ ਕਰਨ ਦੇ ਦੋਸ਼ ''ਚ ਤਿੰਨ ਨਾਮਜ਼ਦ

ਬਟਾਲਾ (ਬੇਰੀ) - ਥਾਣਾ ਸ੍ਰੀ ਹਰਗੋਬਿੰਦਪੁਰ ਦੀ ਪੁਲਸ ਵੱਲੋਂ ਲੜਕੀ ਨਾਲ ਛੇੜਛਾੜ ਕਰਨ ਦੇ ਦੋਸ਼ 'ਚ ਤਿੰਨ ਲੋਕਾਂ ਨੂੰ ਨਾਮਜ਼ਦ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। 
ਜਾਣਕਾਰੀ ਮੁਤਾਬਕ ਪੁਲਸ ਨੂੰ ਦਰਜ ਕਰਵਾਏ ਬਿਆਨਾਂ 'ਚ ਲੜਕੀ ਨੇ ਦੱਸਿਆ ਕਿ ਉਹ ਬੀਤੀ 3 ਜਨਵਰੀ ਦੀ ਸਵੇਰੇ ਰੋਜ਼ਾਨਾਂ ਦੀ ਤਰ੍ਹਾਂ ਅੱਡਾ ਧੰਦੋਈ ਵੱਲੋਂ ਬਟਾਲਾ ਜਾਣ ਲਈ ਪੈਦਲ ਜਾ ਰਹੀ ਸੀ ਕਿ ਜਦੋਂ ਉਹ ਪਿੰਡ ਬਰਿਆੜ ਸਥਿਤ ਸਰਕਾਰੀ ਸਕੂਲ ਤੋਂ ਥੋੜਾ ਅੱਗੇ ਗਈ ਤਾਂ ਪਿਛੋਂ ਆਪਣੇ ਦੋ ਹੋਰ ਸਾਥੀਆਂ ਨਾਲ ਰਾਜਬੀਰ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਬਰਿਆੜ ਮੋਟਰਸਾਈਕਲ 'ਤੇ ਆਇਆ ਤੇ ਉਸਦੇ ਨਾਲ ਛੇੜਛਾੜ ਕੀਤੀ, ਜਿਸਦੇ ਚਲਦਿਆਂ ਉਸਨੇ ਤੁਰੰਤ ਰੋਲਾ ਪਾਉਣਾ ਸ਼ੁਰੂ ਕਰ ਦਿੱਤਾ। ਜਿਸ ਤੋਂ ਬਾਅਦ ਰਾਜਬੀਰ ਸਿੰਘ ਤੇ ਉਸਦੇ ਦੋਵੇਂ ਸਾਥੀ ਮੌਕੇ ਤੋਂ ਫਰਾਰ ਹੋ ਗਏ। ਉਕਤ ਮਾਮਲੇ ਸੰਬੰਧੀ ਐੱਸ. ਆਈ. ਬਿੰਦੂ ਕੁਮਾਰੀ ਨੇ ਕਾਰਵਾਈ ਕਰਦਿਆਂ ਰਾਜਬੀਰ ਸਿੰਘ ਤੇ ਇਸਦੇ ਦੋ ਹੋਰ ਅਣਪਛਾਤੇ ਸਾਥੀਆਂ ਦੇ ਵਿਰੁੱਧ ਬਣਦੀਆਂ ਧਾਰਾਵਾਂ ਹੇਠ ਥਾਣਾ ਸ੍ਰੀ ਹਰਗੋਬਿੰਦਪੁਰ ਵਿਖੇ ਪੀੜਤ ਲੜਕੀ ਦੇ ਬਿਆਨਾਂ ਦੇ ਆਧਾਰ 'ਤੇ ਕੇਸ ਦਰਜ ਕਰ ਦਿੱਤਾ ਹੈ।


Related News