ਸ਼ਰਮਨਾਕ ! 45 ਸਾਲਾ ਵਿਅਕਤੀ ਵਲੋਂ 13 ਸਾਲ ਦੀ ਬੱਚੀ ਨਾਲ ਜਿਸਮਾਨੀ ਛੇੜਛਾੜ

02/12/2024 5:52:18 PM

ਨਾਭਾ (ਪੁਰੀ) : ਜਨਤਕ ਜਥੇਬੰਦੀਆਂ ਦੇ ਆਗੂਆਂ ਇਸਤਰੀ ਜਾਗ੍ਰਿਤੀ ਮੰਚ ਤੋਂ ਸੂਬਾ ਜਨਰਲ ਸਕੱਤਰ ਅਮਨਦੀਪ ਕੌਰ ਅਤੇ ਸੈਂਟਰ ਆਫ ਟਰੇਡ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁੱਚਾ ਸਿੰਘ ਕੌਲ ਨੇ ਕਿਹਾ ਕਿ ਪਿਛਲੇ ਦਿਨੀਂ ਨਾਭਾ ਵਿਚ ਇਕ 13 ਸਾਲ ਦੀ ਮਾਸੂਮ ਬੱਚੀ ਨਾਲ ਲਗਭਗ 45 ਸਾਲਾਂ ਦੇ ਆਦਮੀ ਵਲੋਂ ਜਿਸਮਾਨੀ ਛੇੜਛਾੜ ਅਤੇ ਨਸ਼ੀਲਾ ਪਦਾਰਥ ਦੇ ਕੇ ਬਲਾਤਕਾਰ ਕਰਨ ਦੀ ਕੋਸ਼ਿਸ਼ ਕਰਨ ਦੀ ਘਟਨਾ ਸਾਹਮਣੇ ਆਈ ਹੈ। ਪੁਲਸ ਵਲੋਂ ਦੋਸ਼ੀ ਖ਼ਿਰਚਾ ਦਰਜ ਕਰ ਦਿੱਤਾ ਗਿਆ ਹੈ ਪਰ ਅਜੇ ਤੱਕ ਉਸ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ, ਜਿਸ ਦੀ ਗ੍ਰਿਫ਼ਤਾਰੀ ਸੰਬੰਧੀ ਅੱਜ ਜਨਤਕ ਜਥੇਬੰਦੀਆਂ ਦਾ ਇਕ ਵਫਦ ਡੀ. ਐੱਸ. ਪੀ. ਦਵਿੰਦਰ ਸਿੰਘ ਅੱਤਰੀ ਨੂੰ ਮਿਲਿਆ। 

ਡੀ. ਐਸ. ਪੀ. ਨਾਭਾ ਨੇ ਆਗੂਆਂ ਨੂੰ ਪੂਰਨ ਭਰੋਸਾ ਦਵਾਇਆ ਕਿ ਦੋਸ਼ੀ ਨੂੰ ਕਿਸੇ ਵੀ ਸੂਰਤ ਵਿਚ ਬਖਸ਼ਿਆ ਨਹੀਂ ਜਾਵੇਗਾ ਅਤੇ ਜਲਦੀ ਤੋਂ ਜਲਦੀ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਜਾਵੇਗਾ। ਅੱਗੇ ਆਗੂਆਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਵਿਅਕਤੀ ਸਾਡੇ ਸਮਾਜ ’ਤੇ ਕਲੰਕ ਹਨ ਜੋ ਮਾਸੂਮ ਬੱਚੀਆਂ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਉਂਦੇ ਹਨ ਅਜਿਹੇ ਵਿਕਤੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ। ਜੇਕਰ ਪੁਲਸ ਵਲੋਂ ਦੋਸ਼ੀ ਨੂੰ ਜਲਦੀ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਇਸ ’ਤੇ ਜਨਤਕ ਜਥੇਬੰਦੀਆਂ ਵਲੋਂ ਸੰਘਰਸ਼ ਉਲੀਕਿਆ ਜਾਵੇਗਾ। ਇਸ ਮੌਕੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜ਼ੋਨਲ ਆਗੂ ਧਰਮਵੀਰ ਹਰੀਗੜ੍ਹ ਨਰੇਗਾ ਵਰਕਰਜ਼ ਯੂਨੀਅਨ ਦੇ ਆਗੂ ਕੇਵਲ ਸਿੰਘ ਘਮਰੌਦਾ ਹਾਜ਼ਰ ਸਨ।


Gurminder Singh

Content Editor

Related News