ਪੰਜਾਬ : ਛਿਲਕੇ ਸਮੇਤ ਮਟਰ ਖਾਣ ਨਾਲ ਕੁੜੀ ਦੀ ਮੌਤ
Tuesday, Feb 17, 2026 - 06:49 PM (IST)
ਪਟਿਆਲਾ/ਸਮਾਣਾ : ਸਮਾਣਾ ਵਿਚ ਛਿਲਕੇ ਸਮੇਤ ਮਟਰ ਖਾਣ ਤੋਂ ਬਾਅਦ ਇਕ ਨਾਬਾਲਗ ਕੁੜੀ ਦੀ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਪ੍ਰਾਚੀ ਦੇਵੀ (16) ਵਾਸੀ ਪਿੰਡ ਸਾਧਨਪੁਰ ਵਜੋਂ ਹੋਈ ਹੈ। ਪ੍ਰਾਚੀ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਪ੍ਰਾਚੀ ਆਪਣੇ ਪਿਤਾ ਨਾਲ ਖੇਤ ਵਿਚ ਮਟਰ ਤੋੜ ਰਹੀ ਸੀ। ਇਸ ਦੌਰਾਨ ਉਸ ਨੇ ਛਿਲਕਿਆਂ ਸਮੇਤ ਕੁਝ ਮਟਰ ਖਾ ਲਏ। ਮਟਰ ਖਾਣ ਤੋਂ ਥੋੜੀ ਦੇਰ ਬਾਅਦ ਹੀ ਉਸ ਨੂੰ ਉਲਟੀਆਂ ਆਉਣੀਆਂ ਸ਼ੁਰੂ ਹੋ ਗਈਆਂ ਅਤੇ ਉਸ ਦੀ ਹਾਲਤ ਖਰਾਬ ਹੋ ਗਈ। ਇਸ ਦੌਰਾਨ ਪਰਿਵਾਰ ਕੁੜੀ ਨੂੰ ਸਥਾਨਕ ਹਸਪਤਾਲ ਲੈ ਗਿਆ ਜਿੱਥੋਂ ਡਾਕਟਰਾਂ ਨੇ ਉਸ ਦੀ ਗੰਭੀਰ ਹਾਲਤ ਦੇਖਦੇ ਹੋਏ ਉਸ ਨੂੰ ਰਾਜਿੰਦਰਾ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਪੀ. ਜੀ. ਆਈ. ਰੈਫਰ ਕਰ ਦਿੱਤਾ, ਇਥੇ ਇਲਾਜ ਦੌਰਾਨ ਲੜਕੀ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਕਿਹੜੀ ਪਾਰਟੀ 'ਚ ਜਾਣਗੇ ਡੇਰਾ ਬਿਆਸ ਮੁਖੀ, ਮੁੱਖ ਮੰਤਰੀ ਚਿਹਰੇ ਨੂੰ ਲੈ ਕੇ ਕਰ 'ਤਾ ਵੱਡਾ ਖ਼ੁਲਾਸਾ
ਮ੍ਰਿਤਕਾ ਕੁੜੀ ਪ੍ਰਾਚੀ ਦੇ ਪਿਤਾ ਜਸਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਵੀ ਖੇਤ ਵਿਚ ਉਹੀ ਮਟਰ ਖਾਧੇ ਸਨ ਅਤੇ ਬਾਅਦ ਵਿਚ ਉਲਟੀਆਂ ਕਰ ਦਿੱਤੀਆਂ ਸਨ। ਉਨ੍ਹਾਂ ਨੂੰ ਸ਼ੱਕ ਹੈ ਕਿ ਇਹ ਘਟਨਾ ਖੇਤ ਵਿਚ ਕੀਟਨਾਸ਼ਕ ਛਿੜਕਾਅ ਕਾਰਨ ਹੋਈ ਹੈ।
ਇਹ ਵੀ ਪੜ੍ਹੋ : ਪਾਵਰਕਾਮ ਲਈ ਖ਼ਤਰੇ ਦੀ ਘੰਟੀ, ਹੋ ਗਿਆ ਵੱਡਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
