15 ਸਾਲਾ ਕੁੜੀ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖ਼ੁਦਕੁਸ਼ੀ

Wednesday, May 25, 2022 - 03:10 PM (IST)

15 ਸਾਲਾ ਕੁੜੀ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖ਼ੁਦਕੁਸ਼ੀ

ਘਨੌਲੀ (ਸ਼ਰਮਾ) : ਘਨੌਲੀ ਦੀ ਇਕ 15 ਸਾਲਾ ਕੁੜੀ ਵੱਲੋਂ ਜ਼ਹਿਰੀਲੀ ਚੀਜ਼ ਨਿਗਲ ਕੇ ਆਤਮ ਹੱਤਿਆ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਉੱਕਤ ਕੁੜੀ 10ਵੀਂ ਕਲਾਸ ਵਿਚ ਪੜ੍ਹਦੀ ਸੀ । ਇਸ ਸਬੰਧੀ ਪੁਲਸ ਚੌਕੀ ਘਨੌਲੀ ਦੇ ਇੰਚਾਰਜ ਸਬ-ਇੰਸਪੈਕਟਰ ਗੁਰਮੁਖ ਸਿੰਘ ਨੇ ਪੁਸ਼ਟੀ ਕਰਦੇ ਹੋਏ ਦੱਸਿਆ ਕਿ ਪੁਲਸ ਵੱਲੋਂ ਫਿਲਹਾਲ 174 ਦੀ ਕਾਰਵਾਈ ਕਰਨ ਉਪਰੰਤ ਲਾਸ਼ ਦਾ ਪੋਸਟ ਮਾਰਟਮ ਕਰਵਾਕੇ ਲਾਸ਼ ਵਾਰਿਸਾਂ ਦੇ ਹਵਾਲੇ ਕਰ ਦਿੱਤੀ ਅਤੇ ਉੱਕਤ ਲੜਕੀ ਦੀ ਮੌਤ ਦੇ ਅਸਲੀ ਕਾਰਨਾ ਦਾ ਪਤਾ ਲਗਾਉਣ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਪੁਲਸ ਮੁਤਾਬਕ ਉਕਤ ਘਟਨਾ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਪੁਲਸ ਹਰ ਪਹਿਲੂਆਂ ਤੋਂ ਜਾਂਚ ਕਰ ਰਹੀ ਹੈ ਅਤੇ ਜਾਂਚ ਤੋਂ ਬਾਅਦ ਘਟਨਾ ਪਿੱਛੇ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ।


author

Gurminder Singh

Content Editor

Related News