ਜਬਰ-ਜ਼ਨਾਹ ਦੇ ਦੋਸ਼ ''ਚ ਨੌਜਵਾਨ ਖਿਲਾਫ ਪਰਚਾ ਦਰਜ
Wednesday, Nov 28, 2018 - 06:35 PM (IST)
ਅਬੋਹਰ (ਸੁਨੀਲ) : ਇਥੋਂ ਦੇ ਇਕ ਪਿੰਡ ਦੀ ਲੜਕੀ ਨਾਲ ਜਬਰ-ਜ਼ਨਾਹ ਕਰਨ ਦੇ ਮਾਮਲੇ 'ਚ ਥਾਣਾ ਸਦਰ ਪੁਲਸ ਨੇ ਪਿੰਡ ਦੇ ਹੀ ਇਕ ਨੌਜਵਾਨ ਖਿਲਾਫ ਪਰਚਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਪੀੜਤ ਦੇ ਪਿਤਾ ਨੇ ਦੱਸਿਆ ਕਿ ਬੀਤੇ ਦਿਨੀਂ ਉਨ੍ਹਾਂ ਦੀ ਬੇਟੀ ਘਰ 'ਚ ਇਕੱਲੀ ਸੀ। ਸ਼ਾਮ ਕਰੀਬ ਸਾਢੇ 7 ਵਜੇ ਜਦ ਉਹ ਅਤੇ ਉਸਦੀ ਪਤਨੀ ਘਰ ਆਏ ਤਾਂ ਦੇਖਿਆ ਕਿ ਪਿੰਡ ਦਾ ਹੀ ਨੌਜਵਾਨ ਇੰਦਰਜੀਤ ਸਿੰਘ ਉਸਦੀ ਬੇਟੀ ਨਾਲ ਜਬਰ-ਜ਼ਨਾਹ ਕਰ ਰਿਹਾ ਸੀ। ਜਦ ਉਨ੍ਹਾਂ ਨੇ ਆਪਣੀ ਬੇਟੀ ਨੂੰ ਛੁਡਾਉਣ ਦਾ ਯਤਨ ਕੀਤਾ ਤਾਂ ਨਸ਼ੇ 'ਚ ਧੁੱਤ ਇੰਦਰਜੀਤ ਉਨ੍ਹਾਂ ਦੀ ਕੁੱਟ-ਮਾਰ ਕਰਕੇ ਘਰੋਂ ਫਰਾਰ ਹੋ ਗਿਆ। ਪੁਲਸ ਨੇ ਇੰਦਰਜੀਤ ਸਿੰਘ ਖਿਲਾਫ ਪਰਚਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
