4 ਸਾਲ ਬੱਚੀ ਨਾਲ ਜਬਰ-ਜ਼ਿਨਾਹ ਮਾਮਲੇ ’ਚ ਸਕੂਲ ਪ੍ਰਬੰਧਕ ਗ੍ਰਿਫ਼ਤਾਰ, ਮੁੱਖ ਦੋਸ਼ੀ ਅਜੇ ਵੀ ਫ਼ਰਾਰ

Saturday, Apr 02, 2022 - 12:00 PM (IST)

4 ਸਾਲ ਬੱਚੀ ਨਾਲ ਜਬਰ-ਜ਼ਿਨਾਹ ਮਾਮਲੇ ’ਚ ਸਕੂਲ ਪ੍ਰਬੰਧਕ ਗ੍ਰਿਫ਼ਤਾਰ, ਮੁੱਖ ਦੋਸ਼ੀ ਅਜੇ ਵੀ ਫ਼ਰਾਰ

ਗੁਰਦਾਸਪੁਰ (ਹੇਮੰਤ) - ਬੀਤੇ ਦਿਨੀਂ ਗੁਰਦਾਸਪੁਰ ਦੇ ਇੱਕ ਪ੍ਰਾਈਵੇਟ ਸਕੂਲ ਵਿੱਚ 4 ਸਾਲ ਬੱਚੀ ਨਾਲ ਜਬਰ-ਜ਼ਿਨਾਹ ਹੋਣ ਦਾ ਮਾਂ-ਬਾਪ ਵੱਲੋਂ ਦੋਸ਼ ਲਗਾਇਆ ਗਿਆ ਸੀ। ਪੀੜਤ ਪਰਿਵਾਰ ਨੇ ਲੋਕਾਂ ਨਾਲ ਮਿਲਕੇ ਸਕੂਲ ਦੇ ਬਾਹਰ ਜਾਮ ਲਗਾ ਕੇ ਰਸਤਾ ਪੂਰੀ ਤਰ੍ਹਾਂ ਨਾਲ ਬੰਦ ਕਰ ਦਿੱਤਾ ਸੀ। ਉਥੇ ਹੀ ਪੁਲਸ ਵੱਲੋਂ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਗਈ ਸੀ।

ਪੜ੍ਹੋ ਇਹ ਵੀ ਖ਼ਬਰ - ਸ਼ਰਬਤ ਸਮਝ ਜ਼ਹਿਰ ਪੀਣ ਨਾਲ ਮਾਸੂਮ ਭੈਣ-ਭਰਾ ਦੀ ਮੌਤ, ਸਦਮਾ ਨਾ ਸਹਾਰਨ ’ਤੇ ਮਾਂ ਨੇ ਚੁੱਕਿਆ ਖ਼ੌਫ਼ਨਾਕ ਕਦਮ

ਮਿਲੀ ਜਾਣਕਾਰੀ ਅਨੁਸਾਰ ਅੱਜ ਸਵੇਰੇ ਸਕੂਲ ਪ੍ਰਬੰਧਕ ’ਤੇ ਮਾਮਲਾ ਦਰਜ ਕਰਕੇ ਦੋ ਵਿਅਕਤੀਆਂ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਮਾਮਲੇ ਦਾ ਮੁੱਖ ਦੋਸ਼ੀ ਅਜੇ ਵੀ ਪੁਲਸ ਦੀ ਗ੍ਰਿਫ਼ਤ ਤੋਂ ਬਾਹਰ ਹੈ। ਦੱਸਣਯੋਗ ਹੈ ਕਿ ਬੱਚੀ ਐੱਲ. ਕੇ. ਜੀ ਜਮਾਤ ਦੀ ਵਿਦਿਆਰਥਣ ਹੈ। ਉਸ ਨੇ ਸ਼ਾਮ ਨੂੰ ਆਪਣੇ ਪਰਿਵਾਰਿਕ ਮੈਬਰਾਂ ਨੂੰ ਆਪਣੇ ਨਾਲ ਹੋਈ ਘਟਨਾ ਦੀ ਜਾਣਕਾਰੀ ਦਿੱਤੀ। ਜਦੋਂ ਪਰਿਵਾਰਿਕ ਮੈਬਰਾਂ ਨੇ ਜਾਂਚ ਕੀਤੀ ਤਾਂ ਪਾਇਆ ਕਿ ਕਿਸੇ ਵੱਲੋਂ ਬੱਚੀ ਨਾਲ ਜਬਰ-ਜ਼ਿਨਾਹ ਕੀਤਾ ਗਿਆ ਸੀ। 

ਪੜ੍ਹੋ ਇਹ ਵੀ ਖ਼ਬਰ - ਦੁਖ਼ਦ ਖ਼ਬਰ: ਅੰਮ੍ਰਿਤਸਰ ਏਅਰਪੋਰਟ ਪੁੱਜੀਆਂ 2 ਨੌਜਵਾਨਾਂ ਦੀਆਂ ਲਾਸ਼ਾਂ, 25 ਦਿਨ ਪਹਿਲਾਂ ਦੁਬਈ ’ਚ ਹੋਈ ਸੀ ਮੌਤ


author

rajwinder kaur

Content Editor

Related News