ਕੁੜੀ ਨੂੰ ਧੋਖੇ ਨਾਲ ਲਿਜਾ ਕੇ ਕੀਤਾ ਜਬਰ-ਜ਼ਿਨਾਹ, ਮੁਲਜ਼ਮ ਗ੍ਰਿਫ਼ਤਾਰ

Sunday, Feb 25, 2024 - 05:09 PM (IST)

ਕੁੜੀ ਨੂੰ ਧੋਖੇ ਨਾਲ ਲਿਜਾ ਕੇ ਕੀਤਾ ਜਬਰ-ਜ਼ਿਨਾਹ, ਮੁਲਜ਼ਮ ਗ੍ਰਿਫ਼ਤਾਰ

ਗੁਰੂਹਰਸਹਾਏ (ਸੁਨੀਲ ਵਿੱਕੀ) : ਇਕ ਲੜਕੀ ਨੂੰ ਧੋਖੇ ਨਾਲ ਕਿਸੇ ਅਣਦੱਸੀ ਜਗ੍ਹਾ ’ਤੇ ਲਿਜਾ ਕੇ ਉਸ ਨਾਲ ਜਬਰ-ਜ਼ਿਨਾਹ ਕਰਨ ਦੇ ਦੋਸ਼ ਹੇਠ ਥਾਣਾ ਗੁਰੂਹਰਸਹਾਏ ਦੀ ਪੁਲਸ ਨੇ ਪੀੜਤ ਲੜਕੀ ਦੇ ਬਿਆਨਾਂ ਤਹਿਤ ਲੜਕੇ ਖ਼ਿਲਾਫ ਮਾਮਲਾ ਦਰਜ ਕੀਤਾ ਹੈ ਅਤੇ ਕਥਿਤ ਦੋਸ਼ੀ ਗੁਰਪ੍ਰੀਤ ਸਿੰਘ ਉਰਫ ਗੋਰਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਹ ਜਾਣਕਾਰੀ ਦਿੰਦੇ ਸਬ-ਇੰਸਪੈਕਟਰ ਗੁਰਦੀਪ ਕੌਰ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨਾਂ ’ਚ ਪੀੜਤ ਲੜਕੀ ਨੇ ਦੋਸ਼ ਲਾਉਂਦੇ ਦੱਸਿਆ ਕਿ ਉਹ ਹਰ ਰੋਜ਼ ਦੀ ਤਰ੍ਹਾਂ ਆਪਣੇ ਪਿਤਾ ਨੂੰ ਇੱਟਾਂ ਦੇ ਭੱਠੇ ’ਤੇ ਖਾਣਾ ਦੇਣ ਜਾ ਰਹੀ ਸੀ ਅਤੇ ਰਸਤੇ ’ਚ ਗੁਰਪ੍ਰੀਤ ਸਿੰਘ ਉਰਫ ਗੋਰਾ ਪੁੱਤਰ ਮਨਦੀਪ ਸਿੰਘ ਵਾਸੀ ਹਾਜੀ ਬੇਟੂ ਮਿਲਿਆ, ਜੋ ਉਸਨੂੰ ਕਹਿਣ ਲੱਗਾ ਕਿ ਮੈਂ ਤੈਨੂੰ ਭੱਠੇ ’ਤੇ ਛੱਡ ਦੇਵਾਂਗਾ। 

ਇਹ ਕਹਿ ਕੇ ਦੋਸ਼ੀ ਨੇ ਉਸ ਨੂੰ ਆਪਣੇ ਮੋਟਰਸਾਈਕਲ ’ਤੇ ਬਿਠਾ ਲਿਆ ਪਰ ਗੁਰਪ੍ਰੀਤ ਸਿੰਘ ਗੋਰਾ ਉਸ ਨੂੰ ਭੱਠੇ ’ਤੇ ਲਿਜਾਣ ਦੀ ਬਜਾਏ ਕਿਸੇ ਹੋਰ ਰਸਤੇ ’ਤੇ ਕਿਸੇ ਅਣਪਛਾਤੀ ਥਾਂ ’ਤੇ ਲੈ ਗਿਆ, ਜਿੱਥੇ ਦੋਸ਼ੀ ਨੇ ਉਸਦੀ ਮਰਜ਼ੀ ਤੋਂ ਬਿਨਾਂ ਉਸ ਨਾਲ ਜਬਰ-ਜ਼ਿਨਾਹ ਕੀਤਾ। ਉਨ੍ਹਾ ਦੱਸਿਆ ਕਿ ਪੁਲਸ ਵਲੋਂ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।


author

Gurminder Singh

Content Editor

Related News