ਵਿਆਹ ਕਰਵਾਉਣ ਦਾ ਲਾਰਾ ਲੱਗਾ ਕੁੜੀ ਨਾਲ ਕੀਤਾ ਜਬਰ-ਜ਼ਨਾਹ
Thursday, Nov 07, 2019 - 10:30 AM (IST)
ਹੁਸ਼ਿਆਰਪੁਰ (ਅਮਰੀਕ) - ਹੁਸ਼ਿਆਰਪੁਰ ਦੇ ਮੁਹੱਲਾ ਦਸ਼ਮੇਸ਼ ਨਗਰ 'ਚ ਰਹਿ ਰਹੀ ਇਕ ਕੁੜੀ ਨਾਲ ਗੁਆਂਢ 'ਚ ਰਹਿੰਦੇ ਵਿਅਕਤੀ ਵਲੋਂ ਰਿਸ਼ਤੇਦਾਰ ਨਾਲ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਜਬਰ-ਜ਼ਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤਾ ਅਤੇ ਉਸ ਦੇ ਪਰਿਵਾਰ ਨੇ ਜਦੋਂ ਇਸ ਦੀ ਸ਼ਿਕਾਇਤ ਪੁਲਸ ਨੂੰ ਦਰਜ ਕਰਵਾਈ ਤਾਂ ਉਕਤ ਮੁਲਜ਼ਮਾਂ ਨੇ ਉਸ ਨੂੰ ਅਤੇ ਉਸ ਦੇ ਪਰਿਵਾਰ ਨੂੰ ਜਾਨ ਤੋਂ ਮਾਰਨ ਦੀਆਂ ਧਮਕਿਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ।
ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਪੀੜਤ ਕੁੜੀ ਨੇ ਦੱਸਿਆ ਕਿ ਉਹ ਹੁਸ਼ਿਆਰਪੁਰ ਦੇ ਸਰਕਾਰੀ ਕਾਲਜ 'ਚ ਪੜ੍ਹਦੀ ਹੈ। ਕੁਝ ਦਿਨ ਪਹਿਲਾਂ ਉਨ੍ਹਾਂ ਦੇ ਗੁਆਂਢ 'ਚ ਰਹਿਣ ਵਾਲੀ ਔਰਤ ਨੇ ਉਸ ਨੂੰ ਆਪਣੇ ਘਰ ਬੁਲਾਇਆ ਅਤੇ ਆਪਣੇ ਕਿਸੇ ਰਿਸ਼ਤੇਦਾਰ ਨਾਲ ਮੇਰਾ ਵਿਆਹ ਕਰਵਾਉਣ ਦੀ ਗੱਲ ਕਹੀ। ਵਿਆਹ ਦਾ ਝਾਂਸਾ ਦੇ ਕੇ ਉਸ ਨੇ ਮੇਰੇ ਉਸ ਵਿਅਕਤੀ ਨਾਲ ਨਾਜਾਇਜ਼ ਸਬੰਧ ਬਣਾ ਦਿੱਤੇ। ਵਿਆਹ ਕਰਵਾਉਣ ਦੀ ਗੱਲ ਕਹਿ ਕੇ ਉਹ ਮੇਰੇ ਨਾਲ ਮੇਰੀ ਮਰਜ਼ੀ ਤੋਂ ਬਿਨਾ ਜਬਰ-ਜ਼ਨਾਹ ਕਰਦਾ ਰਿਹਾ ਅਤੇ ਹੁਣ ਜਦੋਂ ਮੈਂ ਉਸ ਨੂੰ ਵਿਆਹ ਕਰਵਾਉਣ ਲਈ ਕਿਹਾ ਤਾਂ ਉਹ ਮੁੱਕਰ ਗਿਆ। ਪੀੜਤ ਦੇ ਪਿਤਾ ਨੇ ਦੱਸਿਆ ਕਿ ਸਾਡੀ ਗੁਆਂਢਣ ਨੇ ਮੇਰੀ ਕੁੜੀ ਦੀ ਜਿੰਦਗੀ ਖਰਾਬ ਕਰ ਦਿੱਤੀ।
ਮਾਮਲੇ ਦੀ ਜਾਂਚ ਕਰ ਰਹੇ ਥਾਣਾ ਮਾਡਲ ਟਾਊਨ ਦੇ ਐੱਸ.ਐੱਚ.ਓ. ਬਿਕਰਮਜੀਤ ਸਿੰਘ ਨੇ ਦੱਸਿਆ ਕਿ ਸਾਡੇ ਕੋਲ ਮਾਮਲਾ ਆਇਆ ਹੈ ਅਤੇ ਅਸੀਂ ਪੀੜਤ ਕੁੜੀ ਦੇ ਬਿਆਨ ਦਰਜ ਕਰ ਲਏ ਹਨ। ਉਕਤ ਬਿਆਨਾਂ ਦੇ ਆਧਾਰ 'ਤੇ ਮੁਲਜ਼ਮਾਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।