ਅੱਠਵੀਂ ਜਮਾਤ ਦੀ ਕੁੜੀ ਨਾਲ ਜਬਰ-ਜ਼ਿਨਾਹ, ਮੁਲਜ਼ਮ ਗ੍ਰਿਫ਼ਤਾਰ

Tuesday, Apr 06, 2021 - 04:02 PM (IST)

ਅੱਠਵੀਂ ਜਮਾਤ ਦੀ ਕੁੜੀ ਨਾਲ ਜਬਰ-ਜ਼ਿਨਾਹ, ਮੁਲਜ਼ਮ ਗ੍ਰਿਫ਼ਤਾਰ

ਸੁਜਾਨਪੁਰ (ਜੋਤੀ/ਬਖਸੀ)- ਅੱਜ ਸੁਜਾਨਪੁਰ ਪੁਲਸ ਨੇ ਇਕ ਨਾਬਾਲਗ ਕੁੜੀ ਜੋ ਅੱਠਵੀਂ ਕਲਾਸ ਦੀ ਵਿਦਿਆਰਥਣ ਹੈ ਨਾਲ ਜਬਰ-ਜ਼ਿਨਾਹ ਕਰਨ ਵਾਲੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਦੀ ਪਹਿਚਾਣ ਤਰੁਣਦੀਪ ਸ਼ਰਮਾ ਪੁੱਤਰ ਪੁਸ਼ਕਰ ਨਿਵਾਸੀ ਇਸਲਾਮਪੁਰ ਦੇ ਰੂਪ ਵਿਚ ਹੋਈ। ਥਾਣਾ ਮੁਖੀ ਅਵਤਾਰ ਸਿੰਘ ਨੇ ਦੱਸਿਆ ਕਿ ਪੀੜਤ ਕੁੜੀ ਨੇ ਪੁਲਸ ਨੂੰ ਆਪਣੇ ਬਿਆਨ ’ਚ ਦੱਸਿਆ ਕਿ ਉਕਤ ਦੋਸ਼ੀ ਉਨ੍ਹਾਂ ਦੇ ਘਰ ਦੇ ਨੇੜੇ ਰਹਿੰਦਾ ਹੈ ਅਤੇ ਉਹ ਉਸ ਨੂੰ ਆਪਣਾ ਫੋਨ ਨੰਬਰ ਦੇ ਕੇ ਕਹਿਣ ਲੱਗਾ ਕਿ ਉਹ ਉਸ ਨੂੰ ਫੋਨ ਕਰੇ ਅਤੇ ਬਾਅਦ ਵਿਚ ਵਾਰ-ਵਾਰ ਫੋਨ ਕਰਨ ਲੱਗਾ।

ਇਹ ਵੀ ਪੜ੍ਹੋ : ਲੁਧਿਆਣਾ ’ਚ ਰੌਂਗਟੇ ਖੜ੍ਹੇ ਕਰਨ ਵਾਲੀ ਘਟਨਾ, ਨਾਬਾਲਗ ਕੁੜੀ ਦੇ ਹੱਥ-ਪੈਰ ਬੰਨ੍ਹ 5 ਦਿਨ ਬਣਾਇਆ ਹਵਸ ਦਾ ਸ਼ਿਕਾਰ

ਬੀਤੇ ਦਿਨ ਦੁਪਹਿਰ ਦੇ ਸਮੇਂ ਉਹ ਘਰ ’ਚ ਇਕੱਲੀ ਸੀ ਤਾਂ ਤਰੁਣਦੀਪ ਉਸ ਦੇ ਘਰ ਆਇਆ ਅਤੇ ਉਸ ਨੂੰ ਇਕੱਲੇ ਵੇਖ ਕੇ ਉਸ ਨਾਲ ਜ਼ਬਰਦਸਤੀ ਕਰਦੇ ਹੋਏ ਜਬਰ-ਜ਼ਿਨਾਹ ਕਰ ਦਿੱਤਾ। ਮੁਲਜ਼ਮ ਨੇ ਕਿਸੇ ਨੂੰ ਦੱਸਣ ’ਤੇ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ। ਇਸ ਦੇ ਚੱਲਦੇ ਪੁਲਸ ਨੇ ਪੀੜਤਾ ਦੇ ਬਿਆਨਾਂ ’ਤੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਦੋਸ਼ੀ ਖ਼ਿਲਾਫ਼ ਧਾਰਾ 376,506,4 ਪਾਸਕੋ ਐਕਟ 2012 ਦੇ ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

Gurminder Singh

Content Editor

Related News