ਸ਼ਰਮਨਾਕ : ਮੰਦਬੁੱਧੀ ਲੜਕੀ ਨਾਲ ਤਿੰਨ ਵਿਅਕਤੀਆਂ ਨੇ ਕੀਤਾ ਬਲਾਤਕਾਰ
Wednesday, Jul 18, 2018 - 06:43 PM (IST)

ਨਾਭਾ (ਰਾਹੁਲ) : ਨਾਭਾ ਦੇ ਇਕ ਪਿੰਡ 'ਚ 15 ਸਾਲਾ ਮੰਦਬੁੱਧੀ ਲੜਕੀ ਨਾਲ ਪਿੰਡ ਦੇ ਹੀ ਤਿੰਨ ਵਿਅਕਤੀਆਂ ਵੱਲੋਂ ਬਲਾਤਕਾਰ ਕਰਨ ਦਾ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ। ਤਿੰਨੇ ਵਿਅਕਤੀ ਕਈ ਮਹੀਨਿਆਂ ਤੋਂ ਬੱਚੀ ਨਾਲ ਜਬਰ-ਜ਼ਨਾਹ ਕਰਦੇ ਆ ਰਹੇ ਸਨ। ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਇਸ ਘਟਨਾ ਦਾ ਪਤਾ ਉਸ ਸਮੇਂ ਲੱਗਾ ਜਦੋਂ ਲੜਕੀ ਗਰਭਵਤੀ ਹੋ ਗਈ। ਪੀੜਤ ਲੜਕੀ ਦੇ ਪਿਤਾ ਦੀ ਮੌਤ ਹੋ ਚੁੱਕੀ ਹੈ ਅਤੇ ਉਸਦੀ ਮਾਤਾ ਵੀ ਮੰਦਬੁੱਧੀ ਦੱਸੀ ਜਾ ਰਹੀ ਹੈ।
ਉਧਰ ਪਿੰਡ ਦੇ ਸਰਪੰਚ ਨੇ ਘਟਨਾ ਦੀ ਨਿੰਦਾ ਕਰਦਿਆਂ ਕਿਹਾ ਕਿ ਦੋਸ਼ੀਆਂ ਨੂੰ ਸ਼ਖ਼ਤ ਤੋਂ ਸਖਤ ਸਜਾ ਮਿਲਣੀ ਚਾਹੀਦੀ ਹੈ। ਫਿਲਹਾਲ ਇਸ ਮਾਮਲੇ 'ਚ ਅਜੇ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ। ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਆਰੋਪੀਆਂ ਨੂੰ ਗ੍ਰਿਫ਼ਤਾਰੀ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।