ਸ਼ਰਮਨਾਕ : ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ ਕਰ ਵੀਡੀਓ ਕੀਤੀ ਵਾਇਰਲ, ਗ੍ਰਿਫ਼ਤਾਰ

Friday, Sep 11, 2020 - 08:49 AM (IST)

ਸ਼ਰਮਨਾਕ : ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ ਕਰ ਵੀਡੀਓ ਕੀਤੀ ਵਾਇਰਲ, ਗ੍ਰਿਫ਼ਤਾਰ

ਲੰਬੀ/ਮਲੋਟ (ਜੁਨੇਜਾ) : ਕਰੀਬ ਸਵਾ ਮਹੀਨਾ ਪਹਿਲਾਂ ਲੰਬੀ ਹਲਕੇ ਦੇ ਪਿੰਡ ਮਿੱਠੜੀ ਬੁੱਧਗਿਰ 'ਚ ਇਕ ਦਲਿਤ ਨਾਬਾਲਗ ਲੜਕੀ ਨਾਲ ਜਬਰ-ਜ਼ਿਨਾਹ ਕਰਨ ਅਤੇ ਉਸਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਕਰਨ ਦੇ ਮਾਮਲੇ 'ਚ ਨਾਮਜ਼ਦ ਚਾਰ ਦੋਸ਼ੀਆਂ 'ਚੋਂ ਦੂਜਾ ਮੁੱਖ ਦੋਸ਼ੀ ਪੁਲਸ ਨੇ ਕਾਬੂ ਕਰ ਲਿਆ ਹੈ।

ਇਹ ਵੀ ਪੜ੍ਹੋ : 45 ਸੋਸ਼ਲ ਮੀਡੀਆ ਲਿੰਕ ਬਲਾਕ ਕਰਨ ਲਈ ਪੰਜਾਬ ਪੁਲਸ ਨੇ ਕੇਂਦਰ ਕੋਲ ਕੀਤੀ ਪਹੁੰਚ
PunjabKesariਜਾਣਕਾਰੀ ਦਿੰਦੇ ਡੀ. ਐੱਸ. ਪੀ. ਮਲੋਟ ਭੁਪਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ 3 ਅਗਸਤ ਨੂੰ ਲੰਬੀ ਥਾਣੇ 'ਚ ਦਰਜ ਨਾਬਲਾਗ ਕੁੜੀ ਨਾਲ ਜਬਰ-ਜ਼ਿਨਾਹ ਅਤੇ ਉਸਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਕਰਨ ਦੇ ਮਾਮਲੇ 'ਚ ਨਾਮਜ਼ਦ ਚਾਰ ਦੋਸ਼ੀਆਂ 'ਚੋਂ ਇਕ ਨੂੰ ਪੁਲਸ ਨੇ ਪਹਿਲਾ ਕਾਬੂ ਕਰ ਲਿਆ ਸੀ ਅਤੇ ਦੂਸਰੇ ਮਨਦੀਪ ਸਿੰਘ ਨੇ ਅੱਜ ਪੁਲਸ ਦੇ ਦਬਾਅ ਦੇ ਚਲਦਿਆਂ ਖੁਦ ਨੂੰ ਪੁਲਸ ਸਾਹਮਣੇ ਪੇਸ਼ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਮਿਠੜੀ ਬੁੱਧਗਿਰ 'ਚ ਆਪਣੇ ਚਾਚੇ ਦੇ ਘਰ ਜਾ ਰਹੀ ਦਲਿਤ ਨਾਬਾਲਗ ਕੁੜੀ ਨੂੰ ਪਿੰਡ ਦੇ ਹੀ ਮੁੰਡਿਆਂ ਵਲੋਂ ਆਪਣੀ ਦੁਕਾਨ ਅੰਦਰ ਵਾੜ ਕੇ ਉਸ ਨਾਲ ਜਬਰ-ਜ਼ਿਨਾਹ ਕੀਤਾ ਸੀ ਅਤੇ ਬਾਅਦ 'ਚ ਉਸਦੀ ਅਸ਼ਲੀਲ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਕੀਤੀ ਸੀ। 

ਇਹ ਵੀ ਪੜ੍ਹੋ : ਹੁਣ ਇਸ ਬਹਾਦਰ ਬੱਚੀ ਨੇ ਲੁਟੇਰਿਆਂ ਤੋਂ ਬਚਾਇਆ ਆਪਣਾ ਪਰਿਵਾਰ, ਹਰ ਕੋਈ ਦੇ ਰਿਹੈ ਸ਼ਾਬਾਸ਼

PunjabKesariਇਸ ਸਬੰਧੀ ਲੰਬੀ ਪੁਲਸ ਨੇ ਚਾਰ ਦੋਸ਼ੀਆਂ ਵਿਰੁੱਧ ਲੰਬੀ ਥਾਣੇ 'ਚ ਮੁਕੱਦਮਾ ਦਰਜ ਕਰ ਲਿਆ ਸੀ। ਇਸ ਮਾਮਲੇ ਵਿਚ ਪੁਲਸ ਨੇ ਸੰਦੀਪ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਸੀ ਜਦ ਕਿ ਬਾਕੀ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਪੰਜਾਬ ਕਿਸਾਨ ਯੂਨੀਅਨ ਵੱਲੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਸੀ। ਡੀ. ਐੱਸ. ਪੀ. ਰੰਧਾਵਾ ਨੇ ਦੱਸਿਆ ਕਿ ਪੁਲਸ ਵੱਲੋਂ ਬਣਾਏ ਦਬਾਅ ਤਹਿਤ ਦੂਸਰੇ ਮੁੱਖ ਦੋਸ਼ੀ ਨੇ ਪੁਲਸ ਸਾਹਮਣੇ ਆਤਮ ਸਮਰਪਣ ਕੀਤਾ ਹੈ।

ਇਹ ਵੀ ਪੜ੍ਹੋ : ਵਿਆਹ ਕਰਵਾ ਕੇ ਵਿਦੇਸ਼ ਜਾਣ ਦੇ ਸੁਫ਼ਨੇ ਵੇਖਣ ਵਾਲੇ ਹੋ ਜਾਣ ਸਾਵਧਾਨ, ਇੰਝ ਵੱਜ ਰਹੀ ਹੈ ਠੱਗੀ


author

Baljeet Kaur

Content Editor

Related News