ਸੜਕ ਹਾਦਸੇ ''ਚ ਮੁਟਿਆਰ ਦੀ ਮੌਤ

10/29/2017 4:07:21 AM

ਅੰਮ੍ਰਿਤਸਰ,  (ਸੰਜੀਵ)-  ਥਾਣਾ ਜੰਡਿਆਲਾ ਦੀ ਪੁਲਸ ਨੂੰ ਪਿੰ੍ਰਸ ਕੁਮਾਰ ਨਿਵਾਸੀ ਜੰਡਿਆਲਾ ਨੇ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਹ ਆਪਣੀ ਭੈਣ ਪ੍ਰਿਆ ਤੇ ਰਾਜਿੰਦਰ ਕੌਰ ਨਾਲ ਮੋਟਰਸਾਈਕਲ 'ਤੇ ਸਵਾਰ ਹੋ ਜਾ ਰਿਹਾ ਸੀ। ਜਦੋਂ ਉਹ ਲੋਕ ਕੋਕਾ ਕੋਲਾ ਗੋਦਾਮ ਦੇ ਨੇੜੇ ਪੁੱਜੇ ਤਾਂ ਇਕ ਰੇਹੜਾ ਚਾਲਕ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਇਸ ਦੌਰਾਨ ਉਹ ਤਿੰਨੇ ਸੜਕ 'ਤੇ ਡਿੱਗ ਗਏ। ਉਸ ਦੀ ਭੈਣ ਰਾਜਿੰਦਰ ਕੌਰ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਈ, ਜਿਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।


Related News