ਘਰੋਂ ਸਕੂਲ ਜਾ ਰਹੀ ਕੁੜੀ ਨੂੰ ਰਸਤੇ ’ਚ ਮੌਤ ਨੇ ਪਾਇਆ ਘੇਰਾ, ਰੋ-ਰੋ ਹਾਲੋ-ਬੇਹਾਲ ਹੋਇਆ ਪਰਿਵਾਰ

Friday, Oct 08, 2021 - 08:49 PM (IST)

ਘਰੋਂ ਸਕੂਲ ਜਾ ਰਹੀ ਕੁੜੀ ਨੂੰ ਰਸਤੇ ’ਚ ਮੌਤ ਨੇ ਪਾਇਆ ਘੇਰਾ, ਰੋ-ਰੋ ਹਾਲੋ-ਬੇਹਾਲ ਹੋਇਆ ਪਰਿਵਾਰ

ਬਟਾਲਾ (ਗੁਰਪ੍ਰੀਤ ਸਿੰਘ) : ਬਟਾਲਾ ਦੇ ਨਜ਼ਦੀਕ ਪਿੰਡ ਧੌਲਪੁਰ ਦੀ ਰਹਿਣ ਵਾਲੀ 17 ਸਾਲਾ ਕੁੜੀ ਅਰਬਨਦੀਪ ਕੌਰ ਦੀ ਸਕੂਲ ਜਾਂਦੇ ਸਮੇਂ ਵਾਪਰੇ ਭਿਆਨਕ ਹਾਦਸੇ ਵਿਚ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਅਰਬਨਦੀਪ ਕੌਰ ਆਪਣੀ ਸਕੂਟਰੀ ’ਤੇ ਸਕੂਲ ਜਾ ਰਹੀ ਸੀ, ਇਸ ਦੌਰਾਨ ਜਦੋਂ ਉਹ ਬਟਾਲਾ ਦੇ ਡੇਰਾ ਬਾਬਾ ਨਾਨਕ ਰੋਡ ਨੇੜੇ ਖ਼ਤੀਬਾ ਮੋੜ ’ਤੇ ਪਹੁੰਚੇ ਤਾਂ ਕਿਸੇ ਵਾਹਨ ਨਾਲ ਉਸ ਦੀ ਟੱਕਰ ਹੋ ਗਈ। ਇਸ ਦੌਰਾਨ ਗੰਭੀਰ ਹਾਲਤ ਵਿਚ ਅਰਬਨਦੀਪ ਨੂੰ ਲੋਕਾਂ ਵਲੋਂ ਨੇੜਲੇ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਵੀ ਪੜ੍ਹੋ : ਅਦਾਲਤ ’ਚ ਪੇਸ਼ੀ ’ਤੇ ਆਏ ਲਾਰੈਂਸ ਬਿਸ਼ਨੋਈ ਤੇ ਦਵਿੰਦਰ ਬੰਬੀਹਾ ਗੈਂਗ ਦੇ ਗੈਂਗਸਟਰਾਂ ਵਿਚਾਲੇ ਜ਼ਬਰਦਸਤ ਝੜਪ

ਦੱਸਿਆ ਜਾ ਰਿਹਾ ਹੈ ਕਿ ਹਾਦਸਾ ਟਰੈਕਟਰ-ਟਰਾਲੀ ਨਾਲ ਟੱਕਰ ਹੋਣ ਕਾਰਣ ਵਾਪਰਿਆ ਹੈ। ਉਧਰ ਘਟਨਾ ਤੋਂ ਬਾਅਦ ਜਿੱਥੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ, ਉਥੇ ਹੀ ਇਲਾਕੇ ਵਿਚ ਵੀ ਸੋਗ ਦੀ ਲਹਿਰ ਹੈ। ਪੁਲਸ ਦਾ ਕਹਿਣਾ ਹੈ ਕਿ ਮ੍ਰਿਤਕਾ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ ਅਤੇ ਘਟਨਾ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਮੰਤਰੀ ਬਣਨ ਤੋਂ ਬਾਅਦ ਐਕਸ਼ਨ ਮੋਡ ’ਚ ਰਾਜਾ ਵੜਿੰਗ, ਚੁੱਕਿਆ ਇਹ ਵੱਡਾ ਕਦਮ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News