ਮਾਨਸਿਕ ਪ੍ਰੇਸ਼ਾਨੀ ਕਾਰਨ 20 ਸਾਲਾ ਕੁੜੀ ਨੇ ਕੀਤੀ ਖ਼ੁਦਕੁਸ਼ੀ

Tuesday, Nov 16, 2021 - 05:34 PM (IST)

ਮਾਨਸਿਕ ਪ੍ਰੇਸ਼ਾਨੀ ਕਾਰਨ 20 ਸਾਲਾ ਕੁੜੀ ਨੇ ਕੀਤੀ ਖ਼ੁਦਕੁਸ਼ੀ

ਅਬੋਹਰ (ਰਹੇਜਾ, ਜ.ਬ.) : ਬੀਤੀ ਰਾਤ ਉੱਪ ਮੰਡਲ ਦੇ ਪਿੰਡ ਮੌਜਗੜ੍ਹ ਵਾਸੀ ਇਕ ਕੁੜੀ ਨੇ ਮਾਨਸਿਕ ਪ੍ਰੇਸ਼ਾਨੀ ਕਾਰਨ ਪਾਣੀ ਵਾਲੀ ਡਿੱਗੀ ’ਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਥਾਣਾ ਖੂਈਆਂ ਸਰਵਰ ਪੁਲਸ ਨੇ ਮ੍ਰਿਤਕ ਕੁੜੀ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੀ ਮੋਰਚਰੀ ’ਚ ਰਖਵਾਇਆ ਹੈ। ਮਿਲੀ ਜਾਣਕਾਰੀ ਅਨੁਸਾਰ 20 ਸਾਲਾ ਆਰਤੀ ਪੁੱਤਰੀ ਰੋਹਤਾਸ਼ ਪਿਛਲੇ ਕੁਝ ਦਿਨਾਂ ਤੋਂ ਪ੍ਰੇਸ਼ਾਨ ਸੀ, ਜਿਸ ਕਾਰਨ ਰਾਤ ਕਰੀਬ 12 ਵਜੇ ਉਸ ਨੇ ਘਰ ’ਚ ਹੀ ਬਣੀ ਵਾਲੀ ਡਿੱਗੀ ’ਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ।

ਦੇਰ ਰਾਤ ਜਦੋਂ ਉਸ ਦਾ ਚਚੇਰਾ ਭਰਾ ਉੱਠਿਆ ਅਤੇ ਉਸ ਨੇ ਡਿੱਗੀ ਦਾ ਢੱਕਣ ਖੁੱਲ੍ਹਾ ਦੇਖਿਆ ਤਾਂ ਇਸ ਦੀ ਸੂਚਨਾ ਪਰਿਵਾਰ ਦੇ ਹੋਰ ਲੋਕਾਂ ਨੂੰ ਦਿੱਤੀ, ਜਿਸ ਤੋਂ ਬਾਅਦ ਪਰਿਵਾਰ ਵਾਲਿਆਂ ਨੇ ਉਸ ਨੂੰ ਬਾਹਰ ਕੱਢਿਆ ਤੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ। ਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਖੂਈਆਂ ਸਰਵਰ ਪੁਲਸ ਮੌਕੇ ’ਤੇ ਪਹੁੰਚੀ ਅਤੇ ਲਾਸ਼ ਹਸਪਤਾਲ ਦੀ ਮੋਰਚਰੀ ’ਚ ਰਖਵਾਈ ਅਤੇ ਮ੍ਰਿਤਕਾ ਦੇ ਪਿਤਾ ਰੋਹਤਾਸ਼ ਦੇ ਬਿਆਨਾਂ ’ਤੇ 174 ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

Gurminder Singh

Content Editor

Related News