ਨਵ-ਵਿਆਹੀ ਕੁੜੀ ਨੇ ਸ਼ੱਕੀ ਹਾਲਾਤ ''ਚ ਫਾਹਾ ਲੈ ਕੇ ਕੀਤੀ ਖੁਦਕੁਸ਼ੀ

11/03/2018 7:01:20 PM

ਅੰਮ੍ਰਿਤਸਰ (ਅਵਦੇਸ਼) — ਬਟਾਲਾ ਰੋਡ 'ਤੇ ਸਥਿਤ ਮਹਿੰਦਰਾ ਕਲੋਨੀ ਵਿਚ ਇਕ ਨਵ-ਵਿਆਹੀ ਲੜਕੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮਿਲੀ ਜਾਣਕਾਰੀ ਮੁਤਾਬਕ ਤਰਨਤਾਰਨ ਦੀ ਮਨਪ੍ਰੀਤ ਕੌਰ ਦਾ ਵਿਆਹ ਲੰਘੀ 2 ਜੁਲਾਈ ਨੂੰ ਅੰਮ੍ਰਿਤਸਰ ਦੀ ਮਹਿੰਦਰਾ ਕਲੋਨੀ ਦੇ ਰਹਿਣ ਵਾਲੇ ਅਸ਼ੀਸ਼ ਨਾਲ ਹੋਇਆ ਸੀ। ਮ੍ਰਿਤਕਾ ਦੇ ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਲੜਕੀ ਨੂੰ ਸਹੁਰਾ ਪਰਿਵਾਰ ਵਲੋਂ ਦਾਜ ਲਈ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ, ਮ੍ਰਿਤਕਾ ਦੇ ਪਰਿਵਾਰ ਨੇ ਦੋਸ਼ ਲਗਾਇਆ ਕਿ ਸਹੁਰਾ ਪਰਿਵਾਰ ਨੇ ਉਨ੍ਹਾਂ ਦੀ ਧੀ ਨੂੰ ਮਾਰ ਕੇ ਫਾਹੇ 'ਤੇ ਟੰਗ ਦਿੱਤਾ ਹੈ। 
ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਮ੍ਰਿਤਕਾ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। ਪੁਲਸ ਦਾ ਕਹਿਣਾ ਹੈ ਕਿ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਭਿਜਵਾ ਦਿੱਤਾ ਗਿਆ ਹੈ, ਪੋਸਟਮਾਰਟਮ ਰਿਪੋਰਟ ਤੋਂ ਬਾਅਦ ਮੌਤ ਦੇ ਕਾਰਨਾਂ ਦਾ ਪਤਾ ਲੱਗ ਸਕੇਗਾ।


Related News