16 ਸਾਲਾ ਕੁੜੀ ਨੇ ਕੀਤੀ ਖ਼ੁਦਕੁਸ਼ੀ, ਜਾਣੋ ਕੀ ਹੈ ਪੂਰਾ ਮਾਮਲਾ

Saturday, Apr 10, 2021 - 11:18 AM (IST)

16 ਸਾਲਾ ਕੁੜੀ ਨੇ ਕੀਤੀ ਖ਼ੁਦਕੁਸ਼ੀ, ਜਾਣੋ ਕੀ ਹੈ ਪੂਰਾ ਮਾਮਲਾ

ਤਰਨਤਾਰਨ/ਪੱਟੀ (ਰਾਜੂ,ਸੋਢੀ)- ਜ਼ਿਲ੍ਹਾ ਤਰਨਤਾਰਨ ਦੇ ਪਿੰਡ ਤੂਤ ਵਿਖੇ ਮਾਮੂਲੀ ਤਕਰਾਰ ਦੇ ਚੱਲਦਿਆਂ ਬੀਬੀ ਵਲੋਂ ਕੀਤੀ ਕੁੱਟ ਮਾਰ ਤੋਂ ਦੁਖੀ ਹੋ ਕੇ 16 ਸਾਲ ਦੀ ਕੁੜੀ ਵਲੋਂ ਜ਼ਹਿਰੀਲੀ ਦਵਾਈ ਪੀ ਕੇ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਸਦਰ ਪੱਟੀ ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਨੂੰ ਦਰਜ ਕਰਵਾਏ ਬਿਆਨਾਂ ’ਚ ਜਸਬੀਰ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਤੂਤ ਨੇ ਦੱਸਿਆ ਕਿ ਬੀਤੇ ਦਿਨ ਉਸ ਦੀ 16 ਸਾਲ ਦੀ ਕੁੜੀ ਪੂਜਾ ਕੌਰ ਗੁਆਂਢੀਆਂ ਦੇ ਘਰ ਵਿਚੋਂ ਮੋਟਰ ਤੋਂ ਪਾਣੀ ਭਰਨ ਗਈ ਸੀ।

ਇਹ ਵੀ ਪੜ੍ਹੋ : ਲਗਾਤਾਰ ਵੱਧ ਰਹੇ ਕੋਰੋਨਾ ਮਾਮਲਿਆਂ ਦੇ ਚੱਲਦੇ ਪੰਜਾਬ ਸਰਕਾਰ ਦਾ ਨਵਾਂ ਫਰਮਾਨ

ਉਕਤ ਨੇ ਦੱਸਿਆ ਕਿ ਇਸ ਦੌਰਾਨ ਉਥੇ ਅਮਨਦੀਪ ਕੌਰ ਪਤਨੀ ਗੁਰਨਾਮ ਸਿੰਘ ਨੇ ਉਸ ਦੀ ਧੀ ਨਾਲ ਬਿਨਾਂ ਵਜ੍ਹਾ ਕੁੱਟ ਮਾਰ ਕਰਨੀ ਸ਼ੁਰੂ ਕਰ ਦਿੱਤੀ। ਜਿਸ ਤੋਂ ਦੁਖੀ ਹੋ ਕੇ ਉਸ ਦੀ ਧੀ ਨੇ ਜ਼ਹਿਰੀਲੀ ਚੀਜ਼ ਖਾ ਲਈ, ਜਿਸ ਦੀ ਹਸਪਤਾਲ ਲਿਜਾਂਦੇ ਸਮੇਂ ਰਸਤੇ ਵਿਚ ਹੀ ਮੌਤ ਹੋ ਗਈ। ਇਸ ਸਬੰਧੀ ਏ.ਐੱਸ.ਆਈ. ਗੁਰਪਾਲ ਸਿੰਘ ਨੇ ਦੱਸਿਆ ਕਿ ਅਮਨਦੀਪ ਕੌਰ ਪਤਨੀ ਗੁਰਨਾਮ ਸਿੰਘ ਵਾਸੀ ਤੂਤ ਖ਼ਿਲਾਫ਼ ਮੁਕੱਦਮਾ ਨੰਬਰ 38 ਧਾਰਾ 306 ਆਈ.ਪੀ.ਸੀ. ਅਧੀਨ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਤਰਨਤਾਰਨ ’ਚ ਵੱਡੀ ਵਾਰਦਾਤ, ਵਿਆਹ ਸਮਾਗਮ ਦੌਰਾਨ ਅੰਨ੍ਹਵਾਹ ਚੱਲੀਆਂ ਗੋਲ਼ੀਆਂ


author

Gurminder Singh

Content Editor

Related News