ਘਰ ਦੇ ਕੰਮ ਕਰ ਰਹੀ ਮਾਸੂਮ ਬੱਚੀ ਨਾਲ ਵਾਪਰ ਗਿਆ ਭਾਣਾ, ਸੋਚਿਆ ਨਾ ਸੀ ਇੰਝ ਆਵੇਗੀ ਮੌਤ

Saturday, Jul 13, 2024 - 03:35 PM (IST)

ਲੁਧਿਆਣਾ (ਅਨਿਲ)- ਥਾਣਾ ਮਿਹਰਬਾਨ ਦੇ ਅਧੀਨ ਆਉਂਦੇ ਧਰਮਪੁਰਾ ਕਾਲੋਨੀ ’ਚ ਇਕ 12 ਸਾਲਾ ਲੜਕੀ ਨੂੰ ਕਰੰਟ ਲੱਗਣ ਕਾਰਨ ਉਸ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਲੜਕੀ ਦੇ ਪਿਤਾ ਸੁਰਜੀਤ ਨੇ ਦੱਸਿਆ ਕਿ ਉਸ ਦੀ ਲੜਕੀ ਲਕਸ਼ਮੀ ਲੋਹੇ ਦੀ ਅਲਮਾਰੀ ’ਤੇ ਕੱਪੜੇ ਪ੍ਰੈੱਸ ਕਰ ਰਹੀ ਸੀ। ਇਸੇ ਦੌਰਾਨ ਅਚਾਨਕ ਉਸ ਨੂੰ ਕਰੰਟ ਲੱਗ ਗਿਆ, ਜਿਸ ਕਾਰਨ ਉਹ ਦੂਰ ਜਾ ਡਿੱਗੀ ਅਤੇ ਬੇਹੋਸ਼ ਹੋ ਗਈ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਪਰ ਇਲਾਜ ਦੌਰਾਨ ਮੌਤ ਹੋ ਗਈ।

ਇਹ ਖ਼ਬਰ ਵੀ ਪੜ੍ਹੋ - ਸਰਕਾਰੀ ਸਕੂਲ ਦੀ ਅਧਿਆਪਕਾ ਨੇ ਕਰ ਦਿੱਤਾ ਵੱਡਾ ਕਾਂਡ! ਭੜਕ ਉੱਠੇ ਲੋਕ

ਥਾਣਾ ਮੁਖੀ ਹਰਜਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਲੜਕੀ ਦੀ ਪਛਾਣ ਲਕਸ਼ਮੀ 12 ਵਜੋਂ ਕੀਤੀ ਗਈ ਹੈ, ਜੋ 7ਵੀਂ ਜਮਾਤ ’ਚ ਪੜ੍ਹਦੀ ਸੀ। ਪੁਲਸ ਨੇ ਮ੍ਰਿਤਕ ਲੜਕੀ ਦੇ ਪਿਤਾ ਸੁਰਜੀਤ ਦੇ ਬਿਆਨਾਂ ’ਤੇ 174 ਦੀ ਕਾਰਵਾਈ ਕਰਦੇ ਹੋਏ ਲੜਕੀ ਦੀ ਲਾਸ਼ ਨੂੰ ਪੋਸਟਮਾਰਟਮ ਕਰਵਾ ਕੇ ਲਾਸ਼ ਨੂੰ ਵਾਰਸਾਂ ਦੇ ਹਵਾਲੇ ਕਰ ਦਿੱਤਾ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News