ਵੱਡੀ ਖ਼ਬਰ: ਜਲੰਧਰ-ਕਪੂਰਥਲਾ ਰੇਲਵੇ ਟਰੈਕ 'ਤੇ ਪ੍ਰੇਮੀ ਜੋੜੇ ਨੇ ਕੀਤੀ ਖ਼ੁਦਕੁਸ਼ੀ, ਧੜ ਨਾਲੋਂ ਵੱਖ ਹੋਈਆਂ ਲੱਤਾਂ

Saturday, Dec 12, 2020 - 05:23 PM (IST)

ਵੱਡੀ ਖ਼ਬਰ: ਜਲੰਧਰ-ਕਪੂਰਥਲਾ ਰੇਲਵੇ ਟਰੈਕ 'ਤੇ ਪ੍ਰੇਮੀ ਜੋੜੇ ਨੇ ਕੀਤੀ ਖ਼ੁਦਕੁਸ਼ੀ, ਧੜ ਨਾਲੋਂ ਵੱਖ ਹੋਈਆਂ ਲੱਤਾਂ

ਜਲੰਧਰ (ਗੁਲਸ਼ਨ)— ਜਲੰਧਰ-ਕਪੂਰਥਲਾ ਰੇਲ ਟਰੈਕ 'ਤੇ ਖੋਜੋਵਾਲ ਨੇੜੇ ਇਕ ਮੁੰਡੇ-ਕੁੜੀ ਵੱਲੋਂ ਟਰੇਨ ਹੇਠਾਂ ਆ ਕੇ ਸ਼ੱਕੀ ਹਾਲਾਤ 'ਚ ਖ਼ੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਮੁੰਡੇ-ਕੁੜੀ ਦੀਆਂ ਲਾਸ਼ਾਂ ਵੇਖ ਮੌਕੇ 'ਤੇ ਮੌਜੂਦ ਲੋਕ ਵੀ ਹੈਰਾਨ ਹੋ ਗਏ। ਮੁੰਡੇ ਦੀਆਂ ਲੱਤਾਂ ਧੜ ਨਾਲੋਂ ਵੱਖ ਹੋਈਆਂ ਮਿਲੀਆਂ।

ਇਹ ਵੀ ਪੜ੍ਹੋ: ਫ਼ੌਜੀ ਦੀ ਕਰਤੂਤ: ਵਿਆਹ ਦਾ ਲਾਰਾ ਲਾ ਔਰਤ ਨੂੰ ਰੱਖਿਆ ਘਰ, ਫਿਰ ਕੀਤਾ ਉਹ ਜੋ ਸੋਚਿਆ ਵੀ ਨਾ ਸੀ

ਮੌਕੇ 'ਤੇ ਪੁਲਸ ਪਾਰਟੀ ਨਾਲ ਪਹੁੰਚੇ ਜੀ. ਆਰ. ਪੀ. ਥਾਣਾ ਦੇ ਐੱਸ. ਐੱਚ. ਓ. ਧਰਮਿੰਦਰ ਕਲਿਆਣ, ਏ. ਐੱਸ. ਆਈ. ਸਲਵਿੰਦਰ ਸਿੰਘ ਨਾਲ ਪਹੁੰਚੇ। ਐੱਸ. ਐੱਚ. ਓ. ਧਰਮਿੰਦਰ ਕਲਿਆਣ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ ਕਰੀਬ 8.30 ਵਜੇ ਸੂਚਨਾ ਮਿਲੀ ਸੀ ਕਿ ਰੇਲਵੇ ਟਰੈਕ 'ਤੇ ਇਕ ਕੁੜੀ ਅਤੇ ਮੁੰਡੇ ਦੀ ਲਾਸ਼ ਪਈ ਹੋਈ ਹੈ। ਸੂਚਨਾ ਪਾ ਕੇ ਉਹ ਤੁਰੰਤ ਮੌਕੇ 'ਤੇ ਪੁਲਸ ਪਾਰਟੀ ਨਾਲ ਪਹੁੰਚੇ ਅਤੇ ਦੋਹਾਂ ਦੀਆਂ ਲਾਸ਼ਾਂ ਕਬਜ਼ੇ 'ਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕੀਤੀ।

ਇਹ ਵੀ ਪੜ੍ਹੋ: ਤਾਲਾਬੰਦੀ 'ਚ ਇਨ੍ਹਾਂ ਨੌਜਵਾਨਾਂ ਨੇ ਯੂ-ਟਿਊਬ ਤੋਂ ਸਿੱਖੇ ਅਨੋਖੇ ਗੁਰ, ਸੱਚ ਸਾਹਮਣੇ ਆਉਣ 'ਤੇ ਪੁਲਸ ਦੇ ਉੱਡੇ ਹੋਸ਼

ਪੁਲਸ ਮੁਤਾਬਕ ਨੌਜਵਾਨ ਦੀ ਲਾਸ਼ ਰੇਲਵੇ ਲਾਈਨ 'ਤੇ ਪਈ ਹੋਈ ਸੀ, ਜਿਸ ਦੀਆਂ ਦੋਵੇਂ ਲੱਤਾਂ ਧੜ ਨਾਲੋਂ ਵੱਖ ਹੋ ਗਈਆਂ ਹਨ ਜਦਕਿ ਕੁੜੀ ਦੀ ਲਾਸ਼ ਰੇਲਵੇ ਲਾਈਨ ਤੋਂ ਕੁਝ ਦੂਰੀ 'ਤੇ ਮਿਲੀ। ਉਨ੍ਹਾਂ ਦੱਸਿਆ ਕਿ ਵੇਖਣ ਨੂੰ ਮੁੰਡੇ ਦੀ ਉਮਰ 20 ਸਾਲ ਜਦਕਿ ਕੁੜੀ ਦੀ ਉਮਰ 17 ਸਾਲ ਦੇ ਕਰੀਬ ਲੱਗ ਰਹੀ ਹੈ। ਦੋਵੇਂ ਮ੍ਰਿਤਕਾਂ ਦੀ ਪਛਾਣ ਨਹੀਂ ਹੋ ਸਕੀ ਹੈ ਅਤੇ ਉਨ੍ਹਾਂ ਕੋਲੋਂ ਕੋਈ ਖ਼ੁਦਕੁਸ਼ੀ ਨੋਟ ਵੀ ਬਰਾਮਦ ਨਹੀਂ ਹੋਇਆ ਹੈ। ਪੁਲਸ ਵੱਲੋਂ ਤਫਤੀਸ਼ ਕੀਤੀ ਜਾ ਰਹੀ ਹੈ। ਦੋਹਾਂ ਦੀਆਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਲਈ ਭੇਜ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ:  ਜਲੰਧਰ 'ਚ ਰੂਹ ਕੰਬਾਊ ਵਾਰਦਾਤ: ਤੇਜ਼ਧਾਰ ਹਥਿਆਰਾਂ ਨਾਲ ਸ਼ਰੇਆਮ ਵੱਢਿਆ ਵਕੀਲ
ਇਹ ਵੀ ਪੜ੍ਹੋ:  ਛੱਪੜ 'ਚੋਂ ਮਿਲੀਆਂ ਦੋ ਬੱਚਿਆਂ ਦੀਆਂ ਲਾਸ਼ਾਂ ਦੇ ਮਾਮਲੇ 'ਚ ਵੱਡਾ ਖੁਲਾਸਾ, ਪਿਓ ਨੇ ਹੀ ਦਿੱਤੀ ਭਿਆਨਕ ਮੌਤ
ਨੋਟ: ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News