ਪੰਜਾਬ 'ਚ ਫੜੀ ਗਈ ਲਾਲ ਚੂੜੇ ਵਾਲੀ SHO! ਕਾਰਨਾਮਾ ਜਾਣ ਤੁਹਾਡੇ ਵੀ ਉੱਡਣਗੇ ਹੋਸ਼
Friday, Aug 07, 2026 - 07:07 PM (IST)
ਮੋਗਾ- ਮੋਗਾ ਵਿਖੇ ਲਾਲ ਚੂੜਾ ਪਹਿਨੇ ਇਕ ਕੁੜੀ ਦਾ ਵੱਡਾ ਕਾਰਨਾਮਾ ਸਾਹਮਣੇ ਆਇਆ ਹੈ। ਦਰਅਸਲ ਪੁਲਸ ਨੇ ਨਕਲੀ ਸਹਾਇਕ ਥਾਣੇਦਾਰ ਬਣੀ ਲਾਲ ਚੂੜਾ ਪਹਿਨੇ ਨਵੀਂ ਵਿਆਹੀ ਕੁੜੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਉਸ ਕੋਲੋਂ ਵਰਦੀ, ਨਕਲੀ ਸ਼ਨਾਖ਼ਤੀ ਕਾਰਡ, ਬੂਟ, ਬੈਲਟ ਅਤੇ ਵਾਕੀ-ਟਾਕੀ ਵੀ ਬਰਾਮਦ ਕੀਤੇ ਹਨ। ਪੁਲਸ ਨੇ ਉਸ ਵਿਰੁੱਧ ਥਾਣਾ ਸਿਟੀ ਵਿਖੇ ਮੁਕੱਦਮਾ ਦਰਜ ਕਰ ਲਿਆ ਹੈ ਅਤੇ ਰਿਮਾਂਡ ਹਾਸਲ ਕਰਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਗ੍ਰਿਫ਼ਤਾਰ ਕੁੜੀ ਦੀ ਪਛਾਣ ਕੋਮਲਪ੍ਰੀਤ ਕੌਰ ਪੁੱਤਰੀ ਬਖ਼ਸ਼ੀਸ਼ ਸਿੰਘ ਵਾਸੀ ਮੱਲਾਂਵਾਲਾ ਵਜੋਂ ਹੋਈ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ ਮੀਂਹ ਦਾ Alert
ਜਾਂਚ ਅਧਿਕਾਰੀ ਮੋਹਕਮ ਸਿੰਘ ਮੁਤਾਬਕ ਮੁੱਢਲੀ ਪੁੱਛਗਿੱਛ ਦੌਰਾਨ ਕੁੜੀ ਨੇ ਦੱਸਿਆ ਕਿ ਉਹ ਤਰਨਤਾਰਨ ਅਤੇ ਮੋਗਾ 'ਚ ਪੁਲਸ ਵਰਦੀ ਪਾ ਕੇ ਥਾਣਿਆਂ 'ਚ ਵਿਚਰਦੀ ਰਹੀ ਹੈ। ਉਸ ਨੇ ਦੱਸਿਆ ਕਿ ਉਸ ਦਾ ਮਕਸਦ ਚੰਗੇ ਘਰ 'ਚ ਆਪਣਾ ਰਿਸ਼ਤਾ ਕਰਵਾਉਣਾ ਸੀ। ਜਾਂਚ ਅਧਿਕਾਰੀ ਨੇ ਦੱਸਿਆ ਕਿ ਕੁੜੀ ਬੀਤੇ ਕੁਝ ਦਿਨਾਂ ਤੋਂ ਥਾਣਾ ਸਿਟੀ ਦੇ ਨਾਲ ਬਣੇ ਸਾਂਝ ਕੇਂਦਰ ਵਿਖੇ ਆ ਰਹੀ ਸੀ ਅਤੇ ਬਾਕੀ ਮੁਲਾਜ਼ਮਾਂ ਨਾਲ ਬੈਠ ਕੇ ਕਥਿਤ ਡਿਊਟੀ ਕਰ ਰਹੀ ਸੀ। ਸਟਾਫ਼ ਨੂੰ ਉਸ ਦੀਆਂ ਗਤੀਵਿਧੀਆਂ 'ਤੇ ਸ਼ੱਕ ਹੋਣ 'ਤੇ ਇਸ ਦੀ ਇਤਲਾਹ ਉੱਚ ਅਧਿਕਾਰੀਆਂ ਨੂੰ ਦਿੱਤੀ ਗਈ। ਇਸ ਤੋਂ ਬਾਅਦ ਕੁੜੀ ਨੂੰ ਕਾਬੂ ਕਰ ਲਿਆ ਗਿਆ। ਜਾਂਚ ਅਧਿਕਾਰੀ ਨੇ ਦੱਸਿਆ ਕਿ ਕੁੜੀ ਵਿਰੁੱਧ ਮੁਕੱਦਮਾ ਨੰਬਰ 201 ਦਰਜ ਕੀਤਾ ਗਿਆ ਹੈ ਅਤੇ ਅਦਾਲਤੀ ਰਿਮਾਂਡ ਹਾਸਲ ਕਰਕੇ ਉਸ ਪਾਸੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ 'ਤੀ ਤਾਇਨਾਤੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
