ਟਾਇਫਾਈਡ ਹੋਣ ''ਤੇ 12ਵੀਂ ਜਮਾਤ ਦੀ ਵਿਦਿਆਰਥਣ ਨੇ ਖਾ ਲਈ ਗ਼ਲਤ ਦਵਾਈ, ਹਸਪਤਾਲ ''ਚ ਤੋੜਿਆ ਦਮ
Tuesday, Jul 30, 2024 - 12:13 AM (IST)
ਅਬੋਹਰ (ਸੁਨੀਲ)– ਉਪ-ਮੰਡਲ ਦੀ ਉਪਤਹਿਸੀਲ ਸੀਤੋ ਗੁੰਨੋ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਇਕ ਪਿੰਡ ਦੀ ਵਸਨੀਕ 12ਵੀਂ ਜਮਾਤ ਦੀ ਵਿਦਿਆਰਥਣ ਨੇ ਬੀਤੇ ਦਿਨੀਂ ਬੀਮਾਰੀ ਦੀ ਹਾਲਤ ਵਿਚ ਕਥਿਤ ਤੌਰ ’ਤੇ ਗ਼ਲਤ ਦਵਾਈ ਖਾ ਲਈ ਸੀ। ਹਾਲਤ ਵਿਗੜਨ ਮਗਰੋਂ ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ, ਪਰ ਉਹ ਜ਼ਿੰਦਗੀ ਦੀ ਜੰਗ ਹਾਰ ਗਈ ਤੇ ਉਸ ਦੀ ਬਠਿੰਡਾ ਵਿਖੇ ਇਲਾਜ ਦੌਰਾਨ ਮੌਤ ਹੋ ਗਈ ਹੈ।
ਪੁਲਸ ਨੇ ਕੁੜੀ ਦੀ ਮ੍ਰਿਤਕ ਦੇਹ ਨੂੰ ਮੁਰਦਾਘਰ ’ਚ ਰਖਵਾ ਦਿੱਤਾ ਹੈ ਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਕਾਰਵਾਈ ਕੀਤੀ। ਜਾਣਕਾਰੀ ਅਨੁਸਾਰ ਅਬੋਹਰ ਦੇ ਇਕ ਨਿੱਜੀ ਸਕੂਲ ’ਚ 12ਵੀਂ ਜਮਾਤ ’ਚ ਪੜ੍ਹਦੀ 17 ਸਾਲਾ ਨਾਬਾਲਿਗ ਲੜਕੀ ਨੂੰ ਕੁਝ ਦਿਨ ਪਹਿਲਾਂ ਟਾਈਫਾਈਡ ਹੋ ਗਿਆ ਸੀ, ਜਿਸ ਕਾਰਨ ਉਹ ਚਿੰਤਤ ਸੀ।
ਇਹ ਵੀ ਪੜ੍ਹੋ- ਪੁਲਸ ਭਰਤੀ ਦਾ ਪੇਪਰ ਦੇਣ ਜਾ ਰਹੇ ਪਤੀ-ਪਤਨੀ ਨਾਲ ਵਾਪਰ ਗਿਆ ਭਾਣਾ, ਮਾਸੂਮ ਸਿਰੋਂ ਉੱਠਿਆ ਮਾਂ ਦਾ ਸਾਇਆ
ਬੀਮਾਰੀ ਦੀ ਹਾਲਾਤ ’ਚ ਉਸ ਨੇ ਕੋਈ ਗ਼ਲਤ ਦਵਾਈ ਖਾ ਲਈ, ਜਿਸ ਕਾਰਨ ਉਸ ਦੀ ਹਾਲਤ ਵਿਗੜ ਗਈ। ਹਾਲਤ ਖ਼ਰਾਬ ਹੋਣ ਤੋਂ ਬਾਅਦ ਉਸ ਦੇ ਪਰਿਵਾਰ ਵਾਲੇ ਉਸ ਨੂੰ ਇਲਾਜ ਲਈ ਬਠਿੰਡਾ ਲੈ ਗਏ, ਜਿਥੇ ਉਸ ਦੀ ਮੌਤ ਹੋ ਗਈ। ਬਹਾਵਵਾਲਾ ਥਾਣਾ ਇੰਚਾਰਜ ਸੁਨੀਲ ਕੁਮਾਰ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ 194 ਬੀ.ਐੱਨ.ਐੱਸ. ਤਹਿਤ ਕਾਰਵਾਈ ਕਰਦੇ ਹੋਏ ਲੜਕੀ ਦੀ ਮ੍ਰਿਤਕ ਦੇਹ ਪੋਸਟਮਾਰਟਮ ਲਈ ਰਖਵਾਈ ਗਈ ਹੈ।
ਇਹ ਵੀ ਪੜ੍ਹੋ- ਹਾਰਟ ਅਟੈਕ ਨਾਲ ਹੋਈ ਮੌਤ ਜਾਂ ਕੀਤਾ ਗਿਆ ਕਤਲ ? ਮ੍ਰਿਤਕਾ ਨੇ ਅਜਿਹੀ ਥਾਂ ਲਿਖਿਆ ਕਾਤਲਾਂ ਦਾ ਨਾਂ, ਕਿ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e