ਲਾਲ ਚੂੜਾ ਪਾ ਮੁੰਡੇ ਨਾਲ ਖੜ੍ਹੀ ਕੁੜੀ ਨੇ ਹੱਥ ਬੰਨ੍ਹ ਕੇ ਨਹਿਰ ''ਚ ਮਾਰੀ ਛਾਲ, ਘਟਨਾ ਦੇਖ ਕੰਬ ਗਏ ਲੋਕ

Friday, Aug 28, 2020 - 06:28 PM (IST)

ਲਾਲ ਚੂੜਾ ਪਾ ਮੁੰਡੇ ਨਾਲ ਖੜ੍ਹੀ ਕੁੜੀ ਨੇ ਹੱਥ ਬੰਨ੍ਹ ਕੇ ਨਹਿਰ ''ਚ ਮਾਰੀ ਛਾਲ, ਘਟਨਾ ਦੇਖ ਕੰਬ ਗਏ ਲੋਕ

ਸਮਾਣਾ (ਦਰਦ) : ਸਮਾਣਾ-ਪਟਿਆਲਾ ਸੜਕ 'ਤੇ ਪਿੰਡ ਚੋਂਹਠ ਨੇੜੇ ਇਕ ਨੌਜਵਾਨ ਪ੍ਰੇਮੀ ਜੋੜੇ ਵੱਲੋਂ ਆਪਸ 'ਚ ਹੱਥ ਬੰਨ੍ਹ ਕੇ ਭਾਖੜਾ ਨਹਿਰ 'ਚ ਛਾਲ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਨ੍ਹਾਂ ਨੂੰ ਕੋਸ਼ਿਸ਼ ਦੇ ਬਾਵਜੂਦ ਵੀ ਬਚਾਇਆ ਨਹੀਂ ਜਾ ਸਕਿਆ। ਕੁੜੀ-ਮੁੰਡਾ ਦੋਵੇਂ ਪਾਣੀ ਦੇ ਤੇਜ਼ ਵਹਾਅ 'ਚ ਰੁੜ ਕੇ ਨਹਿਰ 'ਚ ਡੁੱਬ ਗਏ। ਪਰਿਵਾਰਾਂ ਵੱਲੋਂ ਨਹਿਰ 'ਚ ਦੋਵਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਮੇਂ ਭਾਖੜਾ ਨਹਿਰ ਕਿਨਾਰੇ ਖੜ੍ਹੇ ਕੁਝ ਲੋਕਾਂ ਨੇ ਇਸ ਘਟਨਾ ਦੀ ਵੀਡੀਓ ਬਣਾ ਕੇ ਵਾਇਰਲ ਵੀ ਕਰ ਦਿੱਤੀ।

ਇਹ ਵੀ ਪੜ੍ਹੋ :  ਮੋਗਾ 'ਚ ਵੱਡੀ ਵਾਰਦਾਤ, ਵਿਆਹ ਤੋਂ ਪਰਤ ਰਹੇ ਨੌਜਵਾਨ 'ਤੇ ਚਲਾਈਆਂ ਤਾਬੜ-ਤੋੜ ਗੋਲ਼ੀਆਂ

PunjabKesari

ਇਸ ਸਬੰਧੀ ਸਦਰ ਪੁਲਸ ਸਮਾਣਾ ਦੇ ਮੁਖੀ ਇੰਸਪੈਕਟਰ ਰਣਬੀਰ ਸਿੰਘ ਨੇ ਦੱਸਿਆ ਕਿ ਪਿੰਡ ਘਿਉਰਾ ਨਿਵਾਸੀ ਗੁਆਂਢ 'ਚ ਰਹਿਣ ਵਾਲੇ ਸੰਦੀਪ ਸਿੰਘ (21) ਅਤੇ ਸੁਖਵਿੰਦਰ ਕੌਰ (16) ਬੁੱਧਵਾਰ ਤੜਕੇ ਸਵੇਰੇ ਬਿਨ੍ਹਾਂ ਦੱਸੇ ਘਰੋਂ ਲਾਪਤਾ ਹੋ ਗਏ ਸਨ, ਜਿਨ੍ਹਾਂ ਦੀ ਭਾਲ ਪਰਿਵਾਰਾਂ ਵੱਲੋਂ ਕੀਤੀ ਜਾ ਰਹੀ ਸੀ। ਮੌਕੇ 'ਤੇ ਖੜ੍ਹੇ ਲੋਕਾਂ ਅਨੁਸਾਰ ਉਕਤ ਜੋੜਾ ਦੁਪਹਿਰ ਬਾਅਦ ਕੁਝ ਦੇਰ ਤੱਕ ਪਿੰਡ ਚੋਂਹਠ ਨੇੜਿਓਂ ਲੰਘਦੀ ਭਾਖੜਾ ਨਹਿਰ ਦੇ ਕਿਨਾਰੇ ਬੈਠਾ ਰਿਹਾ, ਜਦਕਿ ਕੁੜੀ ਨੇ ਲਾਲ ਚੂੜਾ ਪਾਇਆ ਹੋਇਆ ਸੀ। ਵੇਖਦੇ-ਵੇਖਦੇ ਆਪਸ 'ਚ ਹੱਥ ਬੰਨ੍ਹੇ ਦੋਵਾਂ ਨੇ ਭਾਖੜਾ ਨਹਿਰ 'ਚ ਛਲਾਂਗ ਮਾਰ ਦਿੱਤੀ। ਮੌਕੇ 'ਤੇ ਮੌਜੂਦ ਇਕ ਰਾਹਗੀਰ ਨੌਜਵਾਨ ਨੇ ਉਨ੍ਹਾਂ ਨੂੰ ਬਚਾਉਣ ਦੀ ਕੋਸ਼ਿਸ਼ 'ਚ ਨਹਿਰ 'ਚ ਛਾਲ ਵੀ ਮਾਰੀ ਪਰ ਵੇਖਦੇ ਹੀ ਵੇਖਦੇ ਉਹ ਪਾਣੀ ਦੇ ਤੇਜ਼ ਵਹਾਅ 'ਚ ਰੁੜ ਕੇ ਡੁੱਬ ਗਏ।

ਇਹ ਵੀ ਪੜ੍ਹੋ :  ਅੰਮ੍ਰਿਤਧਾਰੀ ਬਜ਼ੁਰਗ ਮਾਂ ਨੂੰ ਘਰੋਂ ਕੱਢਣ ਦੇ ਮਾਮਲੇ 'ਚ ਆਇਆ ਨਵਾਂ ਮੋੜ, ਸਾਹਮਣੇ ਆਇਆ ਹੈਰਾਨ ਕਰਦਾ ਸੱਚ

PunjabKesari

ਪੁਲਸ ਨੇ ਘਟਨਾ ਵਾਲੀ ਥਾਂ ਤੋਂ ਨੌਜਵਾਨ ਦਾ ਮੋਟਰਸਾਈਕਲ, ਮੋਬਾਇਲ ਅਤੇ ਕੁਝ ਕੱਪੜੇ ਬਰਾਮਦ ਕੀਤੇ ਹਨ, ਜਿਨ੍ਹਾਂ ਨੂੰ ਪੁਲਸ ਨੇ ਆਪਣੇ ਕਬਜ਼ੇ 'ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਅਧਿਕਾਰੀ ਅਨੁਸਾਰ ਪਰਿਵਾਰਾਂ ਨੇ ਇਸ ਸਬੰਧੀ ਉਨ੍ਹਾਂ ਨੂੰ ਪਹਿਲਾਂ ਕਿਸੇ ਜਾਣਕਾਰੀ ਹੋਣ ਤੋਂ ਇਨਕਾਰ ਕੀਤਾ ਹੈ।

ਇਹ ਵੀ ਪੜ੍ਹੋ :  ਪਰਮਿੰਦਰ ਢੀਂਡਸਾ ਦੀ ਪਤਨੀ ਨੂੰ ਵੀ ਹੋਇਆ ਕੋਰੋਨਾ, ਪਿਓ-ਪੁੱਤ ਹੋਏ ਕੁਆਰੰਟਾਈਨ

PunjabKesari


author

Gurminder Singh

Content Editor

Related News