ਪੰਜਾਬ ''ਚ ਵੱਡੀ ਘਟਨਾ, ਨਹਿਰ ਦੇ ਠਾਠਾਂ ਮਾਰਦੇ ਪਾਣੀ ''ਚ ਕੁੜੀ-ਮੁੰਡੇ ਨੇ ਮਾਰੀ ਛਾਲ

Tuesday, Jul 02, 2024 - 06:33 PM (IST)

ਪੰਜਾਬ ''ਚ ਵੱਡੀ ਘਟਨਾ, ਨਹਿਰ ਦੇ ਠਾਠਾਂ ਮਾਰਦੇ ਪਾਣੀ ''ਚ ਕੁੜੀ-ਮੁੰਡੇ ਨੇ ਮਾਰੀ ਛਾਲ

ਦਸੂਹਾ (ਝਾਵਰ ਨਾਗਲਾ) : ਪ੍ਰੇਮ ਸੰਬੰਧਾਂ ਦੇ ਚੱਲਦਿਆਂ ਮੁਕੇਰੀਆਂ ਹਾਈਡਲ ਪ੍ਰੋਜੈਕਟ ਉੱਚੀ ਬਸੀ ਨਹਿਰ ਦੇ ਨਜ਼ਦੀਕ ਪਿੰਡ ਸਦਰਪੁਰ ਵਿਖੇ ਇਕ ਮੋਟਰਸਾਈਕਲ ਸਵਾਰ ਲੜਕੇ ਕਰਨ ਮਸੀਹ ਪੁੱਤਰ ਹਰਜਿੰਦਰ ਸਿੰਘ ਵਾਸੀ ਵਧਾਈਆ ਅਤੇ ਲੜਕੀ ਮਨਪ੍ਰੀਤ ਕੌਰ ਪੁੱਤਰੀ ਪਰਮਜੀਤ ਸਿੰਘ ਵਾਸੀ ਧਨੋਆ ਨੇ ਨਹਿਰ ਵਿਚ ਛਾਲ ਮਾਰ ਦਿੱਤੀ। ਨਹਿਰ ਕੋਲ ਖੜ੍ਹੇ ਕੁਝ ਲੜਕਿਆਂ ਨੇ ਤੁਰੰਤ ਉਨ੍ਹਾਂ ਨੂੰ ਬਾਹਰ ਕੱਢਿਆ। ਇਸ ਮੌਕੇ ਲੜਕੀ ਮਨਪ੍ਰੀਤ ਕੌਰ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਲੜਕਾ ਕਰਨ ਮਸੀਹ ਨੂੰ ਗੰਭੀਰ ਹਾਲਤ ਵਿਚ ਬਾਹਰ ਕੱਢ ਲਿਆ ਗਿਆ। 

ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, 14 ਜ਼ਿਲ੍ਹਿਆਂ ਵਿਚ ਅਲਰਟ ਜਾਰੀ

ਦੂਜੇ ਪਾਸੇ ਥਾਣਾ ਮੁਖੀ ਦਸੂਹਾ ਹਰਪ੍ਰੇਮ ਸਿੰਘ ਅਤੇ ਏ. ਐੱਸ. ਆਈ. ਸਿਕੰਦਰ ਸਿੰਘ ਨੇ ਦੱਸਿਆ ਕਿ ਲੜਕੇ ਤੇ ਲੜਕੀ ਦੇ ਵਾਰਸਾਂ ਨੂੰ ਇਸ ਸਬੰਧੀ ਸੂਚਿਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਲੜਕੀ ਮਨਪ੍ਰੀਤ ਕੌਰ ਦੀ ਲਾਸ਼ ਸਿਵਲ ਹਸਪਤਾਲ ਦਸੂਹਾ ਮੋਰਚਰੀ ਵਿਚ ਰੱਖ ਦਿੱਤੀ ਗਈ ਹੈ ਜਦਕਿ ਲੜਕੇ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਸ ਸਬੰਧੀ ਪੁਲਸ ਵੱਲੋਂ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਅਕਾਲੀ ਦਲ ਦਾ ਪ੍ਰਧਾਨ ਬਣਾਏ ਜਾਣ ਦੀ ਚਰਚਾ ਦਰਮਿਆਨ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News