ਬਟਾਲਾ ਦੇ ਬੱਸ ਸਟੈਂਡ ’ਤੇ ਕੁੜੀ ਮੁੰਡੇ ਨੂੰ ਦੇਖ ਹੈਰਾਨ ਰਹਿ ਗਏ ਲੋਕ, ਇਕੱਠਿਆਂ ਨੇ ਨਿਗਲ ਲਿਆ ਜ਼ਹਿਰ

Wednesday, Sep 15, 2021 - 06:32 PM (IST)

ਬਟਾਲਾ ਦੇ ਬੱਸ ਸਟੈਂਡ ’ਤੇ ਕੁੜੀ ਮੁੰਡੇ ਨੂੰ ਦੇਖ ਹੈਰਾਨ ਰਹਿ ਗਏ ਲੋਕ, ਇਕੱਠਿਆਂ ਨੇ ਨਿਗਲ ਲਿਆ ਜ਼ਹਿਰ

ਬਟਾਲਾ (ਗੁਰਪ੍ਰੀਤ) : ਬਟਾਲਾ ਦੇ ਨਜ਼ਦੀਕੀ ਪਿੰਡ ਕੋਟਲਾ ਸਰਫ਼ ਦੇ ਰਹਿਣ ਵਾਲੇ ਦਵਿੰਦਰ ਸਿੰਘ ਅਤੇ ਇਕ ਕੁੜੀ ਨੇ ਬੱਸ ਸਟੈਂਡ ’ਤੇ ਜ਼ਹਿਰ ਨਿਗਲ ਲਿਆ, ਜਿਨ੍ਹਾਂ ਨੂੰ ਗੰਭੀਰ ਹਾਲਾਤ ’ਚ ਬਟਾਲਾ ਦੇ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿਥੋਂ ਉਨ੍ਹਾਂ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ। ਕੁੜੀ-ਮੁੰਡੇ ਵਲੋਂ ਇਹ ਕਦਮ ਕਿਉਂ ਚੁੱਕਿਆ ਗਿਆ ਇਸ ਦੇ ਕਾਰਨਾਂ ਦਾ ਅਜੇ ਤੱਕ ਨਹੀਂ ਸਕਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪਿੰਡ ਦੇ ਹੀ ਇਕ ਵਿਅਕਤੀ ਨੇ ਦੱਸਿਆ ਕਿ ਉਸ ਨੂੰ ਫੋਨ ਆਇਆ ਸੀ ਕਿ ਦਵਿੰਦਰ ਸਿੰਘ ਅਤੇ ਇਕ ਔਰਤ ਨੇ ਜ਼ਹਿਰੀਲੀ ਵਸਤੂ ਖਾ ਲਈ ਹੈ ਜਿਸ ਤੋਂ ਬਾਅਦ ਉਹ ਤੁਰੰਤ ਇਨ੍ਹਾਂ ਦੋਵਾਂ ਨੂੰ ਬਟਾਲਾ ਦੇ ਸਿਵਲ ਹਸਪਤਾਲ ਵਿਚ ਲੈ ਆਇਆ, ਜਿੱਥੇ ਇਨ੍ਹਾਂ ਦੋਵਾਂ ਦੀ ਹਾਲਤ ਨੂੰ ਗੰਭੀਰ ਦੇਖਦਿਆਂ ਡਾਕਟਰਾਂ ਵੱਲੋਂ ਇਨ੍ਹਾਂ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ। ਉਸ ਨੇ ਦੱਸਿਆ ਕਿ ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਪਾਇਆ ਕਿ ਇਨ੍ਹਾਂ ਨੇ ਜ਼ਹਿਰੀਲੀ ਵਸਤੂ ਕਿਉਂ ਖਾਧੀ ਹੈ।

ਇਹ ਵੀ ਪੜ੍ਹੋ : ਫਿਰੋਜ਼ਪੁਰ : ਵਿਆਹ ਤੋਂ ਇਨਕਾਰ ਹੋਣ ’ਤੇ ਹਥਿਆਰਾਂ ਦੇ ਜ਼ੋਰ ’ਤੇ ਘਰੋਂ ਚੁੱਕ ਕੇ ਲੈ ਗਏ ਕੁੜੀ

ਦੂਜੇ ਪਾਸੇ ਡਾਕਟਰਾਂ ਦਾ ਕਹਿਣਾ ਹੈ ਕਿ ਹਸਪਤਾਲ ਵਿਚ ਇਕ ਲੜਕੇ ਅਤੇ ਲੜਕੀ ਆਈ ਹੈ ਜਿਨ੍ਹਾਂ ਵੱਲੋਂ ਜ਼ਹਿਰੀਲੀ ਵਸਤੂ ਖਾਧੀ ਗਈ ਹੈ ਅਤੇ ਹਾਲਤ ਗੰਭੀਰ ਹੋਣ ਦੇ ਚਲਦਿਆਂ ਇਨ੍ਹਾਂ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ। ਫਿਲਹਾਲ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਪੁਲਸ ਵੱਲੋਂ ਅਗਲੀ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਪ੍ਰੇਮੀ ਨੇ ਪ੍ਰੇਮਿਕਾ ਸਾਹਮਣੇ ਖਾਧਾ ਜ਼ਹਿਰ, ਲੱਖ ਯਤਨਾਂ ਬਾਅਦ ਵੀ ਨਹੀਂ ਬਚੀ ਜਾਨ, ਅੱਜ ਕਰਨ ਵਾਲੇ ਸਨ ਵਿਆਹ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News