ਕੁੜੀ ਦੇ ਪਿਆਰ ’ਚ ਅੰਨ੍ਹੇ ਮੁੰਡੇ ਨੇ ਕੀਤੀ ਖ਼ੁਦਕੁਸ਼ੀ, ਪਿਛੋਂ ਰੋ-ਰੋ ਬੇਹਾਲ ਹੋਇਆ ਪਰਿਵਾਰ

1/3/2021 9:11:07 PM

ਫਰੀਦਕੋਟ (ਜਗਤਾਰ) : ਕੁੜੀ ਦੇ ਪਿਆਰ ਵਿਚ ਅੰਨ੍ਹੇ ਇਕ ਮੁੰਡੇ ਵਲੋਂ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿ੍ਰਤਕ ਨੌਜਵਾਨ ਦੀ ਪਛਾਣ ਹਰਮਨਦੀਪ ਸਿੰਘ (22) ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਹਰਮਨਦੀਪ ਘੱਟ ਪੜਿ੍ਹਆ ਲਿਖਿਆ ਸੀ ਅਤੇ ਇਕ ਫਾਰਮਹਾਊਸ ’ਚ ਕੰਮ ਕਰਦਾ ਸੀ ਅਤੇ ਇਕ ਕੁੜੀ ਨੂੰ ਪਿਆਰ ਕਰਦਾ ਸੀ ਜੋ ਨਰਸਿੰਗ ਕਰਦੀ ਸੀ। ਹਰਮਨਦੀਪ ਉਕਤ ਕੁੜੀ ਨਾਲ ਵਿਆਹ ਕਰਾਉਣਾ ਚਾਹੁੰਦਾ ਸੀ ਪਰ ਕੁੜੀ ਨੇ ਇਸ ਨਾਲ ਵਿਆਹ ਕਰਾਉਣ ਤੋਂ ਇਨਕਾਰ ਕਰ ਦਿੱਤਾ ਜਿਸ ਕਾਰਨ ਹਰਮਨਦੀਪ ਕਈ ਦਿਨਾਂ ਤੋਂ ਡਿਪ੍ਰੈਸ਼ਨ ਵਿਚ ਸੀ। ਇਸ ਦੇ ਚੱਲਦੇ ਉਸ ਨੇ ਦੇਰ ਰਾਤ ਆਪਣੇ ਕਮਰੇ ਵਿਚ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ । ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਪਰਿਵਾਰ ਦੇ ਹਵਾਲੇ ਕਰ ਦਿੱਤੀ ਹੈ। ਮੁੰਡੇ ਦੀ ਮਾਂ  ਦੇ ਬਿਆਨ ’ਤੇ ਧਾਰਾ 306 ਤਹਿਤ ਮਾਮਲਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ : ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਹੋਰ ਝਟਕਾ, ਹੁਣ ਇਸ ਵੱਡੇ ਆਗੂ ਨੇ ਛੱਡੀ ਪਾਰਟੀ

ਇਸ ਮੌਕੇ ਮਿ੍ਰਤਕ ਨੌਜਵਾਨ ਦੇ ਪਰਿਵਾਰਕ ਮੈਂਬਰ ਨੇ ਦੱਸਿਆ ਕਿ ਉਨ੍ਹਾਂ ਦਾ ਮੁੰਡਾ ਇਕ ਕੁੜੀ ਨੂੰ ਪਿਆਰ ਕਰਦਾ ਸੀ ਅਤੇ ਉਸ ਨਾਲ ਵਿਆਹ ਕਰਾਉਣਾ ਚਾਹੁੰਦਾ ਸੀ। ਪਹਿਲਾਂ ਪਹਿਲਾਂ ਕੁੜੀ ਵੀ ਇਸ ਨਾਲ ਪਿਆਰ ਕਰਦੀ ਸੀ ਅਤੇ ਬਾਅਦ ਵਿਚ ਉਸ ਨੇ ਇਸ ਨਾਲ ਵਿਆਹ ਕਰਾਉਣ ਤੋਂ ਇਨਕਾਰ ਕਰ ਦਿੱਤਾ ਜਿਸ ਕਾਰਨ ਇਸ ਨੇ ਆਤਮਹੱਤਿਆ ਕਰ ਲਈ।

ਇਹ ਵੀ ਪੜ੍ਹੋ : ਕਿਸਾਨੀ ਅੰਦੋਲਨ ਨੂੰ ਵੇਖ ਕੇ ਕੇਂਦਰ ਨੇ ਬਣਾਇਆ ਤਣਾਅ ਰਹਿਤ ਮਾਹੌਲ, 4 ਨੂੰ ਰਾਹਤ ਮਿਲਣ ਦੇ ਆਸਾਰ!

ਇਸ ਮੌਕੇ ਫ਼ਰੀਦਕੋਟ ਦੇ ਡੀ. ਐੱਸ. ਪੀ. ਨੇ ਮੌਕੇ ’ਤੇ ਪਹੁੰਚ ਕੇ ਹਾਲਾਤ  ਦਾ ਜਾਇਜ਼ਾ ਲਿਆ ਅਤੇ ਦੱਸਿਆ ਕਿ  ਨੌਜਵਾਨ ਹਰਮਨਦੀਪ ਸਿੰਘ ਉਮਰ ਕਰੀਬ 22 ਸਾਲ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ ਹੈ । ਉਨ੍ਹਾਂ ਦੱਸਿਆ ਕਿ ਇਕ ਇਕ ਕੁੜੀ ਨਾਲ ਪ੍ਰੇਮ ਕਰਦਾ ਸੀ ਜੋ ਨਰਸਿੰਗ ਕਰਦੀ ਸੀ ਇਹ ਕੁੜੀ ਨਾਲ ਵਿਆਹ ਕਰਾਉਣਾ ਚਾਹੁੰਦਾ ਸੀ ਪਰ ਕੁੜੀ ਨੇ ਇਸ ਨਾਲ ਵਿਆਹ ਕਰਨ ਤੋਂ ਇਨਕਾਰ ਕਰ ਦਿੱਤਾ, ਜਿਸ ਕਾਰਨ ਇਹ ਡਿਪ੍ਰੇਸ਼ਨ ਵਿਚ ਸੀ ਅਤੇ ਦੇਰ ਰਾਤ ਇਸਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ।

ਇਹ ਵੀ ਪੜ੍ਹੋ : ਰਵਨੀਤ ਬਿੱਟੂ ਦੀ ਰਿਹਾਇਸ਼ ’ਤੇ ਭਾਜਪਾਈਆਂ ਦੀ ਆਓ ਭਗਤ, ਸਵਾਗਤ ’ਚ ਲਾਏ ਗੱਦੇ, ਹੀਟਰ ਤੇ ਰਜਾਈਆਂ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


Gurminder Singh

Content Editor Gurminder Singh