ਹਾਏ ਨੀ ਚਾਈਨਾ ਡੋਰੇ ! 3 ਸਾਲ ਦੀ ਮਾਸੂਮ, ਮੂੰਹ 'ਤੇ ਲੱਗੇ 65 ਟਾਂਕੇ
Saturday, Nov 01, 2025 - 05:02 PM (IST)
ਗੁਰਦਾਸਪੁਰ (ਗੁਰਪ੍ਰੀਤ)- ਪਤੰਗਬਾਜ਼ੀ ਦੌਰਾਨ ਪਲਾਸਟਿਕ ਥ੍ਰੈਡ (ਚਾਈਨਾ ਡੋਰ) ਦੀ ਵਰਤੋਂ ‘ਤੇ ਪ੍ਰਸ਼ਾਸਨ ਵੱਲੋਂ ਲਗਾਤਾਰ ਰੋਕ ਅਤੇ ਪਾਬੰਦੀ ਲਈ ਮੁਹਿੰਮ ਚਲਾਈ ਜਾਂਦੀ ਹੈ। ਪਰ ਇਸਦੇ ਬਾਵਜੂਦ ਵੀ ਕੁਝ ਲੋਕ ਇਸ ਖ਼ਤਰਨਾਕ ਡੋਰ ਦੀ ਵਰਤੋਂ ਕਰ ਰਹੇ ਹਨ, ਜਿਸ ਕਾਰਨ ਕਈ ਵਾਰ ਦਰਦਨਾਕ ਹਾਦਸੇ ਵਾਪਰਦੇ ਹਨ ਅਤੇ ਕਈ ਜਾਨਾਂ ਜਾ ਚੁੱਕੀਆਂ ਹਨ।
ਇਹ ਵੀ ਪੜ੍ਹੋ- ਪੰਜਾਬ : ਰੂਹ ਕੰਬਾਊ ਮੌਤ, ਪਤੀ ਨੇ ਕਹੀ ਨਾਲ ਵੱਢ'ਤੀ ਪਤਨੀ
ਇਸੇ ਤਰ੍ਹਾਂ ਦਾ ਇੱਕ ਹਾਦਸਾ ਬਟਾਲਾ ‘ਚ ਵਾਪਰਿਆ, ਜਦੋਂ ਸਿਰਫ਼ ਤਿੰਨ ਸਾਲ ਦੀ ਬੱਚੀ ਆਪਣੇ ਮਾਤਾ-ਪਿਤਾ ਨਾਲ ਬਾਈਕ ‘ਤੇ ਜਾ ਰਹੀ ਸੀ। ਰਾਹ ਵਿੱਚ ਅਚਾਨਕ ਬੱਚੀ ਚਾਈਨਾ ਡੋਰ ਦੀ ਚਪੇਟ ਵਿੱਚ ਆ ਗਈ, ਜਿਸ ਨਾਲ ਉਸਦਾ ਚਿਹਰਾ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ। ਬੱਚੀ ਨੂੰ ਗੰਭੀਰ ਹਾਲਤ ਵਿੱਚ ਤੁਰੰਤ ਹਸਪਤਾਲ ਦਾਖ਼ਲ ਕਰਵਾਇਆ ਗਿਆ।
ਇਹ ਵੀ ਪੜ੍ਹੋ- ਨਵੰਬਰ 'ਚ ਛੁੱਟੀਆਂ ਹੀ ਛੁੱਟੀਆਂ, ਇੰਨੇ ਦਿਨ ਪੰਜਾਬ 'ਚ ਸਕੂਲ, ਕਾਲਜ ਤੇ ਦਫਤਰ ਰਹਿਣਗੇ ਬੰਦ
ਹਸਪਤਾਲ ਵਿੱਚ ਮਾਹਰ ਸਰਜਨਾਂ ਵੱਲੋਂ ਬੱਚੀ ਦਾ ਇਲਾਜ ਕੀਤਾ ਗਿਆ। ਡਾਕਟਰਾਂ ਅਤੇ ਪਰਿਵਾਰ ਨੇ ਦੱਸਿਆ ਕਿ ਇਲਾਜ ਦੌਰਾਨ ਬਹੁਤ ਔਖਾਈ ਹੋਈ ਕਿਉਂਕਿ ਬੱਚੀ ਦੀ ਹਾਲਤ ਬਹੁਤ ਗੰਭੀਰ ਸੀ ਅਤੇ ਉਮਰ ਵੀ ਬਹੁਤ ਛੋਟੀ ਸੀ। ਜਾਣਕਾਰੀ ਅਨੁਸਾਰ, ਇਲਾਜ ਦੌਰਾਨ ਬੱਚੀ ਨੂੰ 65 ਟਾਂਕੇ ਲੱਗੇ।
ਇਹ ਵੀ ਪੜ੍ਹੋ- ਵੱਡਾ ਹਾਦਸਾ: ਘਰ 'ਚ ਕਰੰਟ ਲੱਗਣ ਨਾਲ ਔਰਤ ਦੀ ਮੌਤ, 2 ਬੱਚਿਆਂ ਦੀ ਮਾਂ ਸੀ ਮ੍ਰਿਤਕਾ
ਪੀੜਤ ਪਰਿਵਾਰ ਅਤੇ ਇਲਾਜ ਕਰਨ ਵਾਲੇ ਡਾਕਟਰਾਂ ਨੇ ਪ੍ਰਸ਼ਾਸਨ ਅਤੇ ਆਮ ਜਨਤਾ ਨੂੰ ਅਪੀਲ ਕੀਤੀ ਹੈ ਕਿ ਇਸ ਖੂਨੀ ਡੋਰ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਜਾਵੇ, ਤਾਂ ਜੋ ਉਹਨਾਂ ਦੇ ਬੱਚੇ ਨਾਲ ਹੋਇਆ ਦਰਦਨਾਕ ਹਾਦਸਾ ਕਿਸੇ ਹੋਰ ਨਾਲ ਨਾ ਹੋਵੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
