'ਬਸੰਤ ਪੰਚਮੀ' ਵਾਲੇ ਦਿਨ ਘਰ 'ਚ ਪਏ ਵੈਣ, ਚਾਈਨਾ ਡੋਰ ਨੇ ਲਈ ਮਾਪਿਆਂ ਦੀ ਇਕਲੌਤੀ ਧੀ ਦੀ ਜਾਨ

Wednesday, Feb 17, 2021 - 10:41 AM (IST)

'ਬਸੰਤ ਪੰਚਮੀ' ਵਾਲੇ ਦਿਨ ਘਰ 'ਚ ਪਏ ਵੈਣ, ਚਾਈਨਾ ਡੋਰ ਨੇ ਲਈ ਮਾਪਿਆਂ ਦੀ ਇਕਲੌਤੀ ਧੀ ਦੀ ਜਾਨ

ਖੰਨਾ (ਗਰਗ, ਸੁਖਵਿੰਦਰ ਕੌਰ, ਕਮਲ) : ਇੱਥੇ ਚਾਈਨਾ ਡੋਰ ਦੀ ਲਪੇਟ ’ਚ ਆਉਣ ਨਾਲ ਇਕ 5 ਸਾਲਾ ਬੱਚੀ ਦੀ ਮੌਤ ਹੋਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਬੀਤੀ ਸ਼ਾਮ ਬੱਚੀ ਦਿਲਪ੍ਰੀਤ ਕੌਰ (5) ਆਪਣੇ ਪਿਤਾ ਨਾਲ ਸਮਰਾਲੇ ਤੋਂ ਪਿੰਡ ਉਟਲਾਂ ਜਾ ਰਹੀ ਸੀ। ਇਸੇ ਦੌਰਾਨ ਅਚਾਨਕ ਸਾਹਮਣੇ ਚਾਈਨਾ ਡੋਰ ਆ ਜਾਣ ਕਾਰਣ ਉਸ ਦਾ ਗਲਾ ਵੱਢਿਆ ਗਿਆ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਵੋਟਾਂ ਦੀ ਗਿਣਤੀ ਤੋਂ ਪਹਿਲਾਂ ਇਨ੍ਹਾਂ ਹਲਕਿਆਂ 'ਚ 'ਮਾਈਕਰੋ' ਆਬਜ਼ਰਵਰ ਲਾਉਣ ਦੇ ਹੁਕਮ

PunjabKesari

ਪਤਾ ਲੱਗਣ ਤੋਂ ਬਾਅਦ ਬੱਚੀ ਨੂੰ ਤੁਰੰਤ ਸਮਰਾਲਾ ਦੇ ਸਿਵਲ ਹਸਪਤਾਲ ’ਚ ਲਿਆਂਦਾ ਗਿਆ। ਹਸਪਤਾਲ 'ਚ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਬੱਚੀ ਨੂੰ ਚੰਡੀਗੜ੍ਹ ਰੈਫ਼ਰ ਕਰ ਦਿੱਤਾ ਗਿਆ ਪਰ ਚੰਡੀਗੜ੍ਹ ਪੁੱਜਣ ਤੋਂ ਪਹਿਲਾਂ ਹੀ ਮੋਹਾਲੀ ਨੇੜੇ ਬੱਚੀ ਨੇ ਦਮ ਤੋੜ ਦਿੱਤਾ।

ਇਹ ਵੀ ਪੜ੍ਹੋ : ਪਤੀ ਨੇ ਦਰਿੰਦਗੀ ਦੀਆਂ ਹੱਦਾਂ ਟੱਪੀਆਂ, ਮੰਗ ਪੂਰੀ ਨਾ ਕਰਨ 'ਤੇ ਪਤਨੀ ਦਾ ਕੀਤਾ ਅਜਿਹਾ ਹਾਲ

ਬੱਚੀ ਆਪਣੇ ਮਾਤਾ-ਪਿਤਾ ਦੀ ਇਕਲੌਤੀ ਔਲਾਦ ਸੀ। ਬੱਚੀ ਦੀ ਮੌਤ ਤੋਂ ਬਾਅਦ ਪੂਰੇ ਪਿੰਡ 'ਚ ਸੋਗ ਵਾਲਾ ਮਾਹੌਲ ਛਾਇਆ ਹੋਇਆ ਹੈ। ਮ੍ਰਿਤਕ ਬੱਚੀ ਦੇ ਪਰਿਵਾਰ ਵਾਲਿਆਂ ਨੇ ਸਰਕਾਰ ਤੋਂ ਚਾਈਨਾ ਡੋਰ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਕਰਕੇ ਮੁਕੱਦਮਾ ਦਰਜ ਕਰਨ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ : ਪੁੱਠੀ ਪੈ ਗਈ ਆਸ਼ਕ ਨਾਲ ਮਿਲ ਕੇ ਪਤੀ ਖ਼ਿਲਾਫ਼ ਚੱਲੀ ਚਾਲ, ਸੋਚਿਆ ਨਹੀਂ ਸੀ ਇੰਝ ਪਾਸਾ ਪਲਟ ਜਾਵੇਗਾ

ਇਸ ਬਾਰੇ ਥਾਣਾ ਸਮਰਾਲਾ ਦੇ ਸਬ ਇੰਸਪੈਕਟਰ ਨੇ ਕਿਹਾ ਕਿ ਬੱਚੀ ਦੇ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਮੁਕੱਦਮਾ ਦਰਜ ਕੀਤਾ ਜਾਵੇਗਾ।
ਨੋਟ : ਲੋਕਾਂ ਦੀ ਜਾਨ ਲੈਣ ਵਾਲੀ ਖ਼ਤਰਨਾਕ ਚਾਈਨਾ ਡੋਰ ਦੀ ਵਿਕਰੀ ਬਾਰੇ ਤੁਹਾਡੀ ਕੀ ਹੈ ਰਾਏ


author

Babita

Content Editor

Related News