ਰੇਲਵੇ ਦੀਆਂ ਹਾਈ ਵੋਲਟੇਜ ਤਾਰਾਂ ਵਾਲੇ ਖੰਭੇ ''ਤੇ ਜਾ ਚੜ੍ਹੀ ਦਿਮਾਗੀ ਤੌਰ ''ਤੇ ਪ੍ਰੇਸ਼ਾਨ ਲੜਕੀ

Tuesday, Oct 31, 2023 - 08:55 PM (IST)

ਗੁਰਦਾਸਪੁਰ (ਹਰਮਨ) : ਅੱਜ ਦੁਪਹਿਰ 1 ਵਜੇ ਦੇ ਕਰੀਬ ਗੁਰਦਾਸਪੁਰ ਦੇ ਮਿਲਕ ਪਲਾਂਟ ਨੇੜੇ ਇਕ ਲੜਕੀ ਦੇ ਅਚਾਨਕ ਰੇਲਵੇ ਦੀਆਂ ਹਾਈ ਵੋਲਟੇਜ ਤਾਰਾਂ ਅਤੇ ਖੰਭੇ 'ਤੇ ਚੜ੍ਹ ਜਾਣ ਦਾ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਉਕਤ ਲੜਕੀ ਦਿਮਾਗੀ ਤੌਰ 'ਤੇ ਪ੍ਰੇਸ਼ਾਨ ਦੱਸੀ ਜਾ ਰਹੀ ਹੈ। ਇਸ ਤੋਂ ਪਹਿਲਾਂ ਕਿ ਕੋਈ ਉਸ ਨੂੰ ਬਚਾਉਂਦਾ, ਲੜਕੀ ਕਾਫੀ ਝੁਲਸ ਚੁੱਕੀ ਸੀ। ਮੌਕੇ 'ਤੇ ਪਹੁੰਚੇ ਬੀਐੱਸਐੱਫ ਦੇ ਜਵਾਨਾਂ ਨੇ ਉਸ ਨੂੰ ਆਪਣੀ ਗੱਡੀ 'ਚ ਬਿਠਾ ਕੇ ਸਿਵਲ ਹਸਪਤਾਲ ਗੁਰਦਾਸਪੁਰ ਪਹੁੰਚਾਇਆ।

ਇਹ ਵੀ ਪੜ੍ਹੋ : ਪਤੀ ਵੱਲੋਂ ਪਤਨੀ ਦਾ ਬੇਰਹਿਮੀ ਨਾਲ ਕਤਲ, ਇਕ ਦਿਨ ਪਹਿਲਾਂ ਹੀ ਵਿਦੇਸ਼ ਤੋਂ ਪਰਤਿਆ ਸੀ ਘਰ

ਰੇਲਵੇ ਪੁਲਸ ਦੇ ਏਐੱਸਆਈ ਭੁਪਿੰਦਰ ਸਿੰਘ ਨੇ ਦੱਸਿਆ ਕਿ ਦੁਪਹਿਰ ਵੇਲੇ ਸੂਚਨਾ ਮਿਲੀ ਸੀ ਕਿ ਮਿਲਕ ਪਲਾਂਟ ਦੇ ਨੇੜੇ ਇਕ ਲੜਕੀ ਅਚਾਨਕ ਬਿਜਲੀ ਦੇ ਖੰਭੇ 'ਤੇ ਚੜ੍ਹ ਗਈ ਹੈ। ਜਦੋਂ ਉਹ ਮੌਕੇ 'ਤੇ ਪਹੁੰਚੇ ਤਾਂ ਆਰਮੀ ਦੇ ਜਵਾਨਾਂ ਨੇ ਲੜਕੀ ਨੂੰ ਹਸਪਤਾਲ ਪਹੁੰਚਾ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਲੜਕੀ ਦੀ ਦਿਮਾਗੀ ਹਾਲਤ ਠੀਕ ਨਹੀਂ ਦੱਸੀ ਜਾ ਰਹੀ ਅਤੇ ਉਸ ਨੂੰ ਇਕ ਵਾਰ ਬਿਜਲੀ ਦਾ ਜ਼ੋਰਦਾਰ ਲੱਗਾ ਹੈ। ਲੜਕੀ ਜ਼ੇਰੇ ਇਲਾਜ ਹੈ ਤੇ ਅਜੇ ਤੱਕ ਉਸ ਦੀ ਸ਼ਨਾਖਤ ਨਹੀਂ ਹੋ ਸਕੀ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


Mukesh

Content Editor

Related News