ਵੀਡੀਓ ਵਾਇਰਲ ਕਰਨ ਦੀ ਧਮਕੀ ਤੋਂ ਪਰੇਸ਼ਾਨ ਕੁੜੀ ਨੇ ਕੀਤੀ ਖ਼ੁਦਕੁਸ਼ੀ

Tuesday, Aug 29, 2023 - 02:10 PM (IST)

ਵੀਡੀਓ ਵਾਇਰਲ ਕਰਨ ਦੀ ਧਮਕੀ ਤੋਂ ਪਰੇਸ਼ਾਨ ਕੁੜੀ ਨੇ ਕੀਤੀ ਖ਼ੁਦਕੁਸ਼ੀ

ਮੋਹਾਲੀ (ਸੰਦੀਪ) : ਵਿਆਹ ਕਰਨ ਲਈ ਮਜਬੂਰ ਕਰਨ ਦੀ ਗੱਲ ਤੋਂ ਪਰੇਸ਼ਾਨ ਕੁੜੀ ਨੇ ਫ਼ਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕਾ ਦੀ ਪਛਾਣ ਨਵਜੋਤ ਕੌਰ (28) ਵਜੋਂ ਹੋਈ ਹੈ। ਸੋਹਾਣਾ ਥਾਣਾ ਪੁਲਸ ਨੇ ਮ੍ਰਿਤਕਾ ਦੇ ਪਿਤਾ ਕੁਲਦੀਪ ਸਿੰਘ ਦੀ ਸ਼ਿਕਾਇਤ ’ਤੇ ਜਾਂਚ ਤੋਂ ਬਾਅਦ ਮੁਲਜ਼ਮ ਜਸਮਿੰਦਰ ਸਿੰਘ ਖ਼ਿਲਾਫ਼ ਆਈ. ਪੀ. ਸੀ. ਦੀ ਧਾਰਾ-306 ਤਹਿਤ ਕੇਸ ਦਰਜ ਕੀਤਾ ਹੈ।

ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਕੁਲਦੀਪ ਸਿੰਘ ਨੇ ਦੱਸਿਆ ਕਿ ਬੇਟੀ ਮੋਹਾਲੀ 'ਚ ਰਹਿੰਦੀ ਸੀ ਅਤੇ ਪ੍ਰੋਡਕਸ਼ਨ ਲਾਈਨ 'ਚ ਕੰਮ ਕਰਦੀ ਸੀ। ਉਹ ਕੁੱਝ ਸਮੇਂ ਤੋਂ ਪਰੇਸ਼ਾਨ ਚੱਲ ਰਹੀ ਸੀ। 26 ਅਗਸਤ ਨੂੰ ਧੀ ਨੇ ਕਾਲ ਕਰ ਕੇ ਦੱਸਿਆ ਕਿ ਜਸਮਿੰਦਰ ਨਾਂ ਦਾ ਨੌਜਵਾਨ ਲਗਾਤਾਰ ਵਿਆਹ ਕਰਨ ਲਈ ਦਬਾਅ ਬਣਾ ਰਿਹਾ ਹੈ ਪਰ ਉਹ ਉਸ ਨਾਲ ਵਿਆਹ ਨਹੀਂ ਕਰਨਾ ਚਾਹੁੰਦੀ ਸੀ।

ਕੁਲਦੀਪ ਨੇ ਦੋਸ਼ ਲਗਾਏ ਕਿ ਜਸਮਿੰਦਰ ਨੇ ਵੀ ਉਨ੍ਹਾਂ ਨੂੰ ਕਾਲ ਕਰ ਕੇ ਕਿਹਾ ਸੀ ਕਿ ਨਵਜੋਤ ਦਾ ਵਿਆਹ ਉਸ ਨਾਲ ਕਰੋ ਜਾਂ ਫਿਰ 10 ਲੱਖ ਰੁਪਏ ਦਿਓ, ਨਹੀਂ ਤਾਂ ਉਸ ਦੀ ਵੀਡੀਓ ਵਾਇਰਲ ਕਰ ਦੇਵੇਗਾ। ਉਨ੍ਹਾਂ ਦੀਆਂ ਗੱਲਾਂ ਤੋਂ ਪ੍ਰੇਸ਼ਾਨ ਹੋ ਕੇ ਨਵਜੋਤ ਨੇ ਫ਼ਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ। ਪੁਲਸ ਨੇ ਸ਼ਿਕਾਇਤ ਤੇ ਜਾਂਚ ਦੇ ਆਧਾਰ ’ਤੇ ਹੀ ਜਸਮਿੰਦਰ ਖ਼ਿਲਾਫ਼ ਕੇਸ ਦਰਜ ਕੀਤਾ ਹੈ।


author

Babita

Content Editor

Related News