ਨੌਜਵਾਨ ਵੱਲੋਂ ਵਿਆਹ ਤੋਂ ਇਨਕਾਰ ਕਰਨ ’ਤੇ ਕੁੜੀ ਨੇ ਕੀਤੀ ਖ਼ੁਦਕੁਸ਼ੀ

Thursday, Jun 20, 2024 - 12:12 PM (IST)

ਨੌਜਵਾਨ ਵੱਲੋਂ ਵਿਆਹ ਤੋਂ ਇਨਕਾਰ ਕਰਨ ’ਤੇ ਕੁੜੀ ਨੇ ਕੀਤੀ ਖ਼ੁਦਕੁਸ਼ੀ

ਅਬੋਹਰ (ਸੁਨੀਲ) : ਬੱਲੂਆਣਾ ਵਿਧਾਨ ਸਭਾ ਹਲਕੇ ਦੇ ਪਿੰਡ ਤੇਲੂਪੁਰਾ ਦੀ ਵਸਨੀਕ ਅਤੇ ਲੁਧਿਆਣਾ ’ਚ ਕੰਮ ਕਰਦੀ ਇਕ ਈ. ਟੀ. ਟੀ. ਅਧਿਆਪਕ ਨੇ ਬੀਤੇ ਦਿਨੀਂ ਜ਼ਹਿਰੀਲਾ ਪਦਾਰਥ ਨਿਗਲ ਲਿਆ ਅਤੇ ਬੀਤੀ ਰਾਤ ਸ਼੍ਰੀਗੰਗਾਨਗਰ ਦੇ ਇਕ ਹਸਪਤਾਲ ਵਿਚ ਉਸ ਦੀ ਮੌਤ ਹੋ ਗਈ। ਦੱਸਿਆ ਜਾਂਦਾ ਹੈ ਕਿ ਲੁਧਿਆਣਾ ਦੇ ਇਕ ਨੌਜਵਾਨ ਨੇ ਪਹਿਲਾਂ ਉਸ ਨਾਲ ਵਿਆਹ ਕਰਵਾਉਣ ਦਾ ਵਾਅਦਾ ਕੀਤਾ ਪਰ ਬਾਅਦ ’ਚ ਉਸ ਨਾਲ ਵਿਆਹ ਕਰਨ ਤੋਂ ਇਨਕਾਰ ਕਰ ਦਿੱਤਾ, ਜਿਸ ਤੋਂ ਬਾਅਦ ਕੁੜੀ ਨੇ ਦੁਖ਼ੀ ਹੋ ਕੇ ਜ਼ਹਿਰੀਲੀ ਚੀਜ਼ ਨਿਗਲ ਲਈ।

ਜਾਣਕਾਰੀ ਅਨੁਸਾਰ ਪੂਜਾ (25) ਪੁੱਤਰੀ ਬ੍ਰਿਜਲਾਲ ਵਾਸੀ ਤੇਲੂਪੁਰਾ ਲੁਧਿਆਣਾ ’ਚ ਈ. ਟੀ. ਟੀ. ਅਧਿਆਪਕ ਸੀ, ਜਿਸ ਦੇ ਕਰੀਬ ਦੋ ਸਾਲ ਪਹਿਲਾਂ ਲੁਧਿਆਣਾ ਦੇ ਰਹਿਣ ਵਾਲੇ ਇਕ ਨੌਜਵਾਨ ਨਾਲ ਪ੍ਰੇਮ ਸਬੰਧ ਸਨ। ਮੁੰਡਾ ਉਸ ਨੂੰ ਕੋਰਟ ਮੈਰਿਜ ਕਰਵਾਉਣ ਲਈ ਕਹਿੰਦਾ ਰਿਹਾ ਪਰ ਪਿਛਲੇ ਦਿਨੀਂ ਉਸ ਨੇ ਵਿਆਹ ਕਰਵਾਉਣ ਤੋਂ ਇਨਕਾਰ ਕਰ ਦਿੱਤਾ।

ਇਸ ਤੋਂ ਦੁਖ਼ੀ ਪੂਜਾ ਨੇ 12 ਜੂਨ ਨੂੰ ਲੁਧਿਆਣਾ ’ਚ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ। ਇਸ ਬਾਰੇ ਪਤਾ ਲੱਗਣ ’ਤੇ ਉਸ ਦੀ ਮਾਸੀ ਦੇ ਮੁੰਡੇ ਨੇ ਉਸ ਨੂੰ ਲੁਧਿਆਣਾ ਦੇ ਡੀ. ਐੱਮ. ਸੀ. ਹਸਪਤਾਲ ’ਚ ਦਾਖ਼ਲ ਕਰਵਾਇਆ ਅਤੇ ਫਿਰ ਸ਼੍ਰੀਗੰਗਾਨਗਰ ਦੇ ਹਸਪਤਾਲ ’ਚ ਦਾਖ਼ਲ ਕਰਵਾਇਆ, ਜਿੱਥੇ ਬੀਤੀ ਰਾਤ ਉਸ ਦੀ ਮੌਤ ਹੋ ਗਈ। ਲੁਧਿਆਣਾ ਪੁਲਸ ਦੇ ਸਹਾਇਕ ਸਬ-ਇੰਸਪੈਕਟਰ ਰੇਸ਼ਮ ਸਿੰਘ ਨੇ ਮ੍ਰਿਤਕ ਦੇ ਪਿਤਾ ਦੇ ਬਿਆਨਾਂ ਦੇ ਆਧਾਰ ’ਤੇ ਧਾਰਾ 174 ਤਹਿਤ ਕਾਰਵਾਈ ਕੀਤੀ ਹੈ।


author

Babita

Content Editor

Related News