ਨਬਾਲਗ ਕੁੜੀ ਨੇ ਜ਼ਹਿਰੀਲੀ ਚੀਜ਼ ਖਾ ਕੇ ਕੀਤੀ ਖ਼ੁਦਕੁਸ਼ੀ
Sunday, Sep 15, 2024 - 12:59 PM (IST)

ਡੇਰਾਬੱਸੀ (ਗੁਰਜੀਤ) : ਡੇਰਾਬੱਸੀ ਦੇ ਪਿੰਡ ਮਾਹੀਵਾਲਾ ਵਿਖੇ ਝੁੱਗੀਆਂ ’ਚ ਰਹਿੰਦੇ ਪਰਵਾਸੀ ਪਰਿਵਾਰ ਦੀ ਨਾਬਾਲਗ ਕੁੜੀ ਨੇ ਜ਼ਹਿਰੀਲੀ ਦਵਾਈ ਖਾ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਕੁੜੀ ਦੀ ਪਛਾਣ ਨੇਹਾ ਪੁੱਤਰੀ ਅਬਦੁਲ ਰਹਿਮਾਨ ਵਜੋਂ ਹੋਈ ਹੈ। ਪੁਲਸ ਨੇ ਕੁੜੀ ਦੇ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ ਕਰ ਕੇ ਲਾਸ਼ ਨੂੰ ਪੋਸਟਮਾਰਟਮ ਮਗਰੋਂ ਵਾਰਸਾਂ ਦੇ ਹਵਾਲੇ ਕਰ ਦਿੱਤੀ। ਜਾਣਕਾਰੀ ਦਿੰਦਿਆਂ ਤਫ਼ਤੀਸ਼ੀ ਅਫ਼ਸਰ ਏ. ਐੱਸ. ਆਈ. ਕੇਵਲ ਕੁਮਾਰ ਨਾਲ ਦੱਸਿਆ ਕਿ ਕੁੜੀ ਦਾ ਪਰਿਵਾਰ ਖੇਤਾਂ ’ਚ ਸਬਜ਼ੀਆਂ ਉਗਾਉਣ ਤੇ ਵੇਚਣ ਦਾ ਕੰਮ ਕਰਦਾ ਹੈ।
ਸ਼ੁੱਕਰਵਾਰ ਨੂੰ ਜਦੋਂ ਪਰਿਵਾਰ ਕੰਮ ’ਤੇ ਗਿਆ ਸੀ ਤਾਂ ਨੇਹਾ (17) ਘਰ ’ਚ ਆਪਣੀ ਭੈਣ ਨਾਲ ਮੌਜੂਦ ਸੀ। ਇਸ ਦੌਰਾਨ ਉਸ ਨੇ ਸਬਜ਼ੀਆਂ ਤੇ ਵਰਤਣ ਵਾਲੀ ਕੋਈ ਜ਼ਹਿਰੀਲੀ ਦਵਾਈ ਖਾ ਲਈ। ਇਸ ਮਗਰੋਂ ਉਸ ਦੀ ਹਾਲਤ ਖ਼ਰਾਬ ਹੋ ਗਈ। ਨੇਹਾ ਨੂੰ ਸਰਕਾਰੀ ਹਸਪਤਾਲ ਸੈਕਟਰ-32 ਚੰਡੀਗੜ੍ਹ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਪੁਲਸ ਨੇ ਮਾਮਲਾ ਦਰਜ ਕਰ ਕੇ ਕੁੜੀ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਨੂੰ ਵਾਰਸਾਂ ਦੇ ਹਵਾਲੇ ਕਰ ਦਿੱਤਾ।