ਚੰਡੀਗੜ੍ਹ : ਹਸਪਤਾਲ ਦੀ 7ਵੀਂ ਮੰਜ਼ਿਲ ਤੋਂ ਕੁੜੀ ਨੇ ਛਾਲ ਮਾਰ ਕੀਤੀ ਖ਼ੁਦਕੁਸ਼ੀ, ਪਿਆ ਭੜਥੂ

Saturday, Oct 17, 2020 - 04:15 PM (IST)

ਚੰਡੀਗੜ੍ਹ : ਹਸਪਤਾਲ ਦੀ 7ਵੀਂ ਮੰਜ਼ਿਲ ਤੋਂ ਕੁੜੀ ਨੇ ਛਾਲ ਮਾਰ ਕੀਤੀ ਖ਼ੁਦਕੁਸ਼ੀ, ਪਿਆ ਭੜਥੂ

ਚੰਡੀਗੜ੍ਹ (ਕੁਲਦੀਪ) : ਸ਼ਹਿਰ ਦੇ ਸੈਕਟਰ-32 ਸਥਿਤ ਜੀ. ਐਮ. ਸੀ. ਐਚ. ਹਸਪਤਾਲ 'ਚ ਮੌਜੂਦ ਸੀ ਬਲਾਕ ਦੀ ਸੱਤਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਇਕ ਕੁੜੀ ਨੇ ਖ਼ੁਦਕੁਸ਼ੀ ਕਰ ਲਈ, ਕੁੜੀ ਦੇ ਹੇਠਾਂ ਡਿਗਦੇ ਹੀ ਪੂਰੇ ਹਸਪਤਾਲ 'ਚ ਭੜਥੂ ਪੈ ਗਿਆ। ਡਿਊਟੀ 'ਤੇ ਤਾਇਨਾਤ ਸਟਾਫ਼ ਅਤੇ ਸੁਰੱਖਿਆ ਮੁਲਾਜ਼ਮਾਂ ਨੇ ਤੁਰੰਤ ਕੁੜੀ ਨੂੰ ਹਸਪਤਾਲ ਦੀ ਅਮਰਜੈਂਸੀ 'ਚ ਦਾਖ਼ਲ ਕਰਵਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦਿੱਤਾ।

ਇਸ ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕਾ ਕੋਲੋਂ 10ਵੀਂ ਜਮਾਤ ਦਾ ਸਰਟੀਫਿਕੇਟ ਬਰਾਮਦ ਹੋਇਆ ਹੈ, ਜਿਸ ਤੋਂ ਉਸ ਦੀ ਪਛਾਣ 27 ਸਾਲਾ ਅੰਨੂ ਵਾਸੀ ਜ਼ਿਲ੍ਹਾ ਕੈਥਲ ਦੇ ਰੂਪ 'ਚ ਕੀਤੀ ਗਈ ਹੈ। ਪੁਲਸ ਨੇ ਕੁੜੀ ਕੋਲੋਂ ਮਿਲੇ ਮੋਬਾਇਲ 'ਚੋਂ ਮਿਲੇ ਨੰਬਰ ਰਾਹੀਂ ਇਸ ਘਟਨਾ ਦੀ ਸੂਚਨਾ ਪਰਿਵਾਰਕ ਮੈਂਬਰਾਂ ਨੂੰ ਦਿੱਤੀ। ਹਾਲਾਂਕਿ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਕੁੜੀ ਚੰਡੀਗੜ੍ਹ ਕੀ ਕਰਨ ਆਈ ਸੀ। ਫਿਲਹਾਲ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 


author

Babita

Content Editor

Related News