ਸਹੁਰਾ ਪਰਿਵਾਰ ਤੋਂ ਤੰਗ ਲੜਕੀ ਨੇ ਖੁਦ ਨੂੰ ਅੱਗ ਲਾ ਕੀਤੀ ਖੁਦਕੁਸ਼ੀ

Tuesday, Jul 16, 2024 - 11:31 PM (IST)

ਸਹੁਰਾ ਪਰਿਵਾਰ ਤੋਂ ਤੰਗ ਲੜਕੀ ਨੇ ਖੁਦ ਨੂੰ ਅੱਗ ਲਾ ਕੀਤੀ ਖੁਦਕੁਸ਼ੀ

ਭਵਾਨੀਗੜ੍ਹ (ਕਾਂਸਲ) - ਸਥਾਨਕ ਸ਼ਹਿਰ ਨੇੜਲੇ ਪਿੰਡ ਚੰਨੋਂ ਦੀ ਦਿੜਬਾ ਨੇੜਲੇ ਪਿੰਡ ਸੰਤਪੁਰਾ (ਘਨੋੜ ਖੁਰਦ) ਵਿਖੇ ਵਿਆਹੀ ਇਕ ਲੜਕੀ ਵੱਲੋਂ ਆਪਣੇ ਪਤੀ ਅਤੇ ਸਹੁਰੇ ਪਰਿਵਾਰ ਤੋਂ ਤੰਗ ਪ੍ਰਸ਼ਾਨ ਹੋ ਕੇ ਖੁਦ ਨੂੰ ਅੱਗ ਲਗਾ ਕੇ ਆਤਮ ਹੱਤਿਆ ਕਰ ਲੈਣ ਦਾ ਸਮਚਾਰ ਪ੍ਰਾਪਤ ਹੋਇਆ। ਪੁਲਸ ਨੇ ਮ੍ਰਿਤਕਾ ਦੇ ਪਿਤਾ ਦੇ ਬਿਆਨਾਂ ਦੇ ਅਧਾਰ ’ਤੇ ਮ੍ਰਿਤਕਾ ਦੇ ਪਤੀ, ਸੱਸ, ਸਹੁਰਾ, ਤਾਇਆ ਸਹੁਰਾ ਅਤੇ ਤਾਈ ਸੱਸ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕਾ ਦੇ ਪਿਤਾ ਗੁਰਚਰਨ ਸਿੰਘ ਨੇ ਦੱਸਿਆ ਕਿ ਉਸ ਵੱਲੋਂ ਆਪਣੀ ਲੜਕੀ ਸੰਦੀਪ ਕੌਰ ਦਾ ਵਿਆਹ ਕਰੀਬ 13 ਸਾਲ ਪਹਿਲਾਂ ਗੁਰਪ੍ਰੀਤ ਸਿੰਘ ਪੁੱਤਰ ਜਗਦੇਵ ਸਿੰਘ ਵਾਸੀ ਸੰਤਪੁਰਾ (ਘਨੋੜ ਖੁਰਦ) ਥਾਣਾ ਦਿੜਬਾ ਨਾਲ ਪੂਰੇ ਰੀਤੀ ਰਿਵਾਜਾਂ ਨਾਲ ਆਪਣੀ ਹੈਸੀਅਤ ਤੋਂ ਵੱਧ ਖਰਚ ਕਰਕੇ ਕੀਤਾ ਸੀ। ਜਿਸ ਦੀ ਕੁੱਖੋਂ ਇਕ ਲੜਕੀ ਅਤੇ ਇਕ ਲੜਕੇ ਨੇ ਜਨਮ ਲਿਆ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਲੜਕੀ ਨੂੰ ਉਸਦਾ ਪਤੀ ਗੁਰਪ੍ਰੀਤ ਸਿੰਘ ਅਤੇ ਉਸ ਦੇ ਸਹੁਰਾ ਪਰਿਵਾਰ ਦੇ ਹੋਰ ਮੈਂਬਰ ਬਹੁਤ ਤੰਗ ਪ੍ਰੇਸ਼ਾਨ ਕਰਦੇ ਸੀ। ਜਿਸ ਸਬੰਧੀ ਉਸ ਦੀ ਲੜਕੀ ਵੱਲੋਂ ਉਨ੍ਹਾਂ ਨੂੰ ਫੋਨ ਕਰਕੇ ਇਹ ਸਾਰੀ ਗੱਲਬਾਤ ਦੱਸੀ ਜਾਂਦੀ ਸੀ।

ਇਹ ਵੀ ਪੜ੍ਹੋ- ਫੈਲ ਗਿਆ ਨਵਾਂ ਵਾਇਰਸ, ਹੋ ਗਈ 8 ਲੋਕਾਂ ਦੀ ਮੌਤ, ਘਰੋਂ ਨਿਕਲਣ ਤੋਂ ਪਹਿਲਾਂ ਰੱਖੋ ਧਿਆਨ

ਉਨ੍ਹਾਂ ਦੱਸਿਆ ਕਿ ਮਰਨ ਤੋਂ ਦੋ ਦਿਨ ਪਹਿਲਾਂ ਵੀ ਉਸ ਦੀ ਲੜਕੀ ਵੱਲੋਂ ਪੁਲਸ ਸਹਾਇਤਾ ਨੰਬਰ 100 ਉਪਰ ਵੀ ਕਾਲ ਕਰਕੇ ਆਪਣੇ ਪਤੀ ਅਤੇ ਸਹੁਰਾ ਪਰਿਵਾਰ ਵੱਲੋਂ ਤੰਗ ਪ੍ਰੇਸ਼ਾਨ ਕਰਨ ਅਤੇ ਉਸ ਨੂੰ ਕਥਿਤ ਤੌਰ ’ਤੇ ਮਾਰ ਦੇਣ ਦੀ ਸ਼ਿਕਾਇਤ ਕੀਤੀ ਸੀ। ਉਨ੍ਹਾਂ ਦੱਸਿਆ ਉਨ੍ਹਾਂ ਦੀ ਲੜਕੀ ਨੇ ਆਪਣੀ ਮਾਤਾ ਨੂੰ ਵੀ ਇਸ ਸਬੰਧੀ ਫੋਨ ਕਰਕੇ ਜਾਣਕਾਰੀ ਦਿੱਤੀ ਸੀ ਅਤੇ ਉਸ ਨੂੰ ਬਚਾਅ ਲੈਣ ਬਾਰੇ ਕਿਹਾ ਸੀ। ਉਨ੍ਹਾਂ ਦੱਸਿਆ ਕਿ ਬੀਤੀ ਰਾਤ ਨੂੰ ਕਰੀਬ 8 ਵਜੇ ਪਿੰਡ ਸੰਤਪਰਾ ਘਨੋੜ ਖੁਰਦ ਦੀ ਸਰਪੰਚ ਵੱਲੋਂ ਉਨ੍ਹਾਂ ਨੂੰ ਫੋਨ ਕਰਕੇ ਇਹ ਜਾਣਕਾਰੀ ਦਿੱਤੀ ਗਈ ਕਿ ਤੁਹਾਡੀ ਲੜਕੀ ਨੇ ਖੁਦ ਨੂੰ ਅੱਗ ਲਗਾ ਲਈ ਹੈ ਅਤੇ ਉਸ ਨੂੰ ਸਰਕਾਰੀ ਹਸਪਤਾਲ ਤੋਂ ਮੁੱਢਲੀ ਸਹਾਇਤਾ ਦੇਣ ਉਪਰੰਤ ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਰੈਫ਼ਰ ਕਰ ਦਿੱਤਾ ਹੈ। ਜਿਥੇ ਡਾਕਟਰਾਂ ਨੇ ਮੇਰੀ ਧੀ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਉਨ੍ਹਾਂ ਇਸ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ ਅਤੇ ਮੌਕੇ ’ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਆਪਣੇ ਕਬਜੇ ’ਚ ਲੈ ਕੇ ਮ੍ਰਿਤਕਾ ਦੇ ਪਿਤਾ ਦੇ ਬਿਆਨਾ ਦੇ ਅਧਾਰ ’ਤੇ ਮ੍ਰਿਤਕਾ ਦੇ ਪਤੀ ਗੁਰਪ੍ਰੀਤ ਸਿੰਘ, ਸਹੁਰਾ ਜਗਦੇਵ ਸਿੰਘ, ਸੱਸ ਜਸਵੀਰ ਕੌਰ, ਤਾਇਆ ਸਹੁਰਾ ਕੁਲਵਿੰਦਰ ਸਿੰਘ ਅਤੇ ਤਾਈ ਸੱਸ ਸਾਰੇ ਵਾਸੀ ਪਿੰਡ ਸੰਤਪੁਰਾ (ਘਨੋੜ ਖੁਰਦ) ਵਿਰੁੱਧ ਨਵੇ ਕਾਨੂੰਨ ਬੀ.ਐਨ.ਐਸ. ਦੀ ਧਾਰਾ 108 ਅਧੀਨ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇                             

https://whatsapp.com/channel/0029Va94hsaHAdNVur4L170e


author

Inder Prajapati

Content Editor

Related News