Punjab: ਰੱਖੜੀ ਦੀਆਂ ਖ਼ੁਸ਼ੀਆਂ ਮਾਤਮ ''ਚ ਬਦਲੀਆਂ, ਕੁੜੀ ਨੇ ਚੁੱਕਿਆ ਖ਼ੌਫ਼ਨਾਕ ਕਦਮ
Saturday, Aug 09, 2025 - 11:55 AM (IST)

ਜਲੰਧਰ (ਵਰੁਣ)–ਥਾਣਾ ਨੰਬਰ 1 ਅਧੀਨ ਗੁਰੂ ਰਾਮਦਾਸ ਨਗਰ ਵਿਚ ਇਕ 22 ਸਾਲਾ ਲੜਕੀ ਨੇ ਫਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ। ਜਿਉਂ ਹੀ ਲੜਕੀ ਦੇ ਪਰਿਵਾਰਕ ਮੈਂਬਰਾਂ ਨੂੰ ਪਤਾ ਲੱਗਾ ਤਾਂ ਉਹ ਤੁਰੰਤ ਉਸ ਨੂੰ ਸਿਵਲ ਹਸਪਤਾਲ ਲਿਆਏ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਹਸਪਤਾਲ ਤੋਂ ਥਾਣਾ ਨੰਬਰ 1 ਦੀ ਪੁਲਸ ਨੂੰ ਇਸ ਸਬੰਧੀ ਸੂਚਨਾ ਦਿੱਤੀ ਗਈ ਤਾਂ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰਖਵਾ ਦਿੱਤਾ ਹੈ।
ਇਹ ਵੀ ਪੜ੍ਹੋ: DGP ਗੌਰਵ ਯਾਦਵ ਦੀ ਸਖ਼ਤੀ! ਪੰਜਾਬ 'ਚ ਵਧਾਈ ਗਈ ਸੁਰੱਖਿਆ, ਰੇਲਵੇ ਸਟੇਸ਼ਨਾਂ ’ਤੇ ਲੱਗੇ ਵਿਸ਼ੇਸ਼ ਨਾਕੇ
ਥਾਣਾ ਨੰਬਰ 1 ਦੇ ਇੰਚਾਰਜ ਰਾਕੇਸ਼ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਲੜਕੀ ਦੀ ਪਛਾਣ ਜਸਲੀਨ ਕੌਰ ਪੁੱਤਰੀ ਅਵਤਾਰ ਸਿੰਘ ਨਿਵਾਸੀ ਗੁਰੂ ਰਾਮਦਾਸ ਨਗਰ ਵਜੋਂ ਹੋਈ ਹੈ। ਉਨ੍ਹਾਂ ਕਿਹਾ ਕਿ ਸਿਵਲ ਹਸਪਤਾਲ ਤੋਂ ਉਨ੍ਹਾਂ ਨੂੰ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਪੁਲਸ ਟੀਮ ਹਸਪਤਾਲ ਭੇਜ ਦਿੱਤੀ ਗਈ। ਐੱਸ. ਐੱਚ. ਓ. ਰਾਕੇਸ਼ ਕੁਮਾਰ ਨੇ ਕਿਹਾ ਕਿ ਖ਼ੁਦਕੁਸ਼ੀ ਦਾ ਕਾਰਨ ਫਿਲਹਾਲ ਡਿਪ੍ਰੈਸ਼ਨ ਦੱਸਿਆ ਜਾ ਰਿਹਾ ਹੈ ਪਰ ਦੇਰ ਰਾਤ ਤਕ ਲੜਕੀ ਦੇ ਪਰਿਵਾਰਕ ਮੈਬਰਾਂ ਦੇ ਬਿਆਨ ਨਹੀਂ ਹੋ ਸਕੇ ਸਨ। ਫਿਲਹਾਲ ਕੋਈ ਖ਼ੁਦਕੁਸ਼ੀ ਨੋਟ ਵੀ ਨਹੀਂ ਮਿਲਿਆ ਹੈ। ਜਵਾਨ ਕੁੜੀ ਵੱਲੋਂ ਚੁੱਕੇ ਗਏ ਇਸ ਖ਼ੌਫ਼ਨਾਕ ਕਦਮ ਕਾਰਨ ਰੱਖੜੀ ਦੇ ਤਿਉਹਾਰ ਦੀਆਂ ਖ਼ੁਸ਼ੀਆਂ ਮਾਤਮ 'ਚ ਬਦਲ ਗਈਆਂ।
ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਦੀ ਜਾਣੋ Latest Update, ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ
ਜਿਉਂ ਹੀ ਲੜਕੀ ਨੂੰ ਸਿਵਲ ਹਸਪਤਾਲ ਦੇ ਡਾਕਟਰਾਂ ਨੇ ਮ੍ਰਿਤਕ ਐਲਾਨਿਆ ਤਾਂ ਪਰਿਵਾਰਕ ਮੈਂਬਰ ਉਸ ਦੀ ਲਾਸ਼ ਲਿਜਾਣ ਲੱਗੇ ਪਰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਤਾਇਨਾਤ ਡਾ. ਪ੍ਰਿਯਾ ਅਤੇ ਸੁਰੱਖਿਆ ਗਾਰਡ ਦੀ ਸੂਝ-ਬੂਝ ਨਾਲ ਅਜਿਹਾ ਨਹੀਂ ਹੋ ਸਕਿਆ। ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਨੂੰ ਪੋਸਟਮਾਰਟਮ ਲਈ ਸਮਝਾਇਆ ਗਿਆ, ਜਿਸ ਤੋਂ ਬਾਅਦ ਲਾਸ਼ ਨੂੰ ਗੱਡੀ ਵਿਚੋਂ ਕੱਢ ਕੇ ਮੁਰਦਾਘਰ ਵਿਚ ਰਖਵਾਇਆ ਗਿਆ। ਪੁਲਸ ਦਾ ਕਹਿਣਾ ਹੈ ਕਿ ਜਾਂਚ ਤੋਂ ਬਾਅਦ ਹੀ ਮੌਤ ਦੇ ਕਾਰਨ ਦਾ ਪਤਾ ਲੱਗ ਸਕੇਗਾ।
ਇਹ ਵੀ ਪੜ੍ਹੋ: Punjab: ਪਤੀ ਗਿਆ ਸੀ ਫੈਕਟਰੀ ਜਦ ਪਰਤਿਆ ਘਰ ਤਾਂ ਪਤਨੀ ਨੂੰ ਇਸ ਹਾਲ 'ਚ ਵੇਖ ਰਹਿ ਗਿਆ ਹੱਕਾ-ਬੱਕਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e