ਮੁੰਡੇ ਨੇ ਗੁਆਂਢੀਆਂ ਦੀ ਲੜਕੀ ਨਾਲ ਕਰਵਾਈ ਕੋਰਟ ਮੈਰਿਜ, ਗੁੱਸੇ 'ਚ ਆਏ ਪਰਿਵਾਰ ਨੇ ਕੀਤਾ ਹਮਲਾ

Monday, Aug 14, 2017 - 07:03 PM (IST)

ਮੁੰਡੇ ਨੇ ਗੁਆਂਢੀਆਂ ਦੀ ਲੜਕੀ ਨਾਲ ਕਰਵਾਈ ਕੋਰਟ ਮੈਰਿਜ, ਗੁੱਸੇ 'ਚ ਆਏ ਪਰਿਵਾਰ ਨੇ ਕੀਤਾ ਹਮਲਾ

ਬਟਾਲਾ (ਬੇਰੀ) : ਡੋਲਾ ਨੰਗਲ ਮੁਹੱਲੇ 'ਚ ਇਕ ਲੜਕੇ ਵਲੋਂ ਆਪਣੇ ਗੁਆਂਢ 'ਚ ਰਹਿੰਦੀ ਲੜਕੀ ਨਾਲ ਕੋਰਟ ਮੈਰਿਜ ਕਰਵਾ ਲਈ ਗਈ, ਜਿਸ 'ਤੇ ਗੁੱਸੇ 'ਚ ਆਏ ਲੜਕੀ ਦੇ ਪਰਿਵਾਰਕ ਮੈਂਬਰਾਂ ਵਲੋਂ ਲੜਕੇ ਦੇ ਪਿਤਾ ਅਤੇ ਭੈਣ ਦੀ ਕੁੱਟ ਮਾਰ ਕਰਕੇ ਗੰਭੀਰ ਰੂਪ 'ਚ ਜ਼ਖਮੀ ਕਰ ਦਿੱਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜੇਰੇ ਇਲਾਜ ਸਤੀਸ਼ ਕੁਮਾਰ ਪੁੱਤਰ ਚੁੰਨੀ ਲਾਲ ਵਾਸੀ ਲਾਵਿਆ ਮੁਹੱਲਾ ਡੋਲਾ ਨੰਗਲ ਨੇ ਦੱਸਿਆ ਕਿ ਮੇਰੇ ਲੜਕੇ ਧੀਰਜ ਕੁਮਾਰ ਦੇ ਗੁਆਂਢੀਆਂ ਦੀ ਲੜਕੀ ਨਾਲ ਪ੍ਰੇਮ ਸਬੰਧ ਚੱਲ ਰਹੇ ਸਨ ਜਿਸ ਦੇ ਚਲਦਿਆਂ ਉਨ੍ਹਾਂ ਨੇ ਕੋਰਟ ਮੈਰਿਜ ਕਰਵਾ ਲਈ, ਜਿਸ 'ਤੇ ਉਕਤ ਲੜਕੀ ਪਰਿਵਾਰਕ ਮੈਂਬਰਾਂ ਨੇ ਆਪਣੇ ਰਿਸ਼ਤੇਦਾਰਾਂ ਸਮੇਤ ਬੀਤੇ ਕੱਲ ਸਾਡੇ ਘਰ 'ਚ ਦਾਖਲ ਹੋ ਕੇ ਮੇਰੀ ਅਤੇ ਮੇਰੀ ਲੜਕੀ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਘਟਨਾ ਸਬੰਧੀ ਅਸੀਂ ਥਾਣਾ ਸਿਟੀ ਦੀ ਪੁਲਸ ਨੂੰ ਸੂਚਿਤ ਕੀਤਾ ਅਤੇ ਮੌਕੇ 'ਤੇ ਪਹੁੰਚੀ ਪੁਲਸ ਨੇ ਹੀ ਉਨ੍ਹਾਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ।
ਕੀ ਕਹਿਣਾ ਹੈ ਏ.ਐੱਸ.ਆਈ ਦਾ
ਇਸ ਸੰਬੰਧੀ ਜਦੋਂ ਥਾਣਾ ਸਿਟੀ ਦੇ ਏ.ਐੱਸ.ਆਈ ਬਲਦੇਵ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਬੀਤੀ ਦੇਰ ਰਾਤ ਉਨ੍ਹਾਂ ਨੂੰ ਇਸ ਘਟਨਾ ਬਾਰੇ ਸੂਚਨਾ ਮਿਲੀ ਸੀ, ਜਿਸਦੇ ਚਲਦਿਆਂ ਉਨ੍ਹਾਂ ਮੌਕੇ 'ਤੇ ਪਹੁੰਚ ਕੇ ਮੁਹੱਲਾ ਵਾਸੀਆਂ ਦੇ ਸਹਿਯੋਗ ਨਾਲ ਜ਼ਖਮੀਆਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ। ਉਨ੍ਹਾਂ ਕਿਹਾ ਕਿ ਉਕਤ ਜ਼ਖਮੀ ਪਿਤਾ ਅਤੇ ਬੇਟੀ ਇਲਾਜ ਅਧੀਨ ਹਨ ਅਤੇ ਹੋਸ਼ ਆਉਣ 'ਤੇ ਉਨ੍ਹਾਂ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਕੀਤੀ ਜਾਵੇਗੀ।


Related News