ਕਹਿਰ ਓ ਰੱਬਾ: ਗੁਰਦੁਆਰਾ ਸਾਹਿਬ ਤੋਂ ਘਰ ਜਾ ਰਹੀਆਂ ਭੂਆ-ਭਤੀਜੀ ਨਾਲ ਵੱਡਾ ਹਾਦਸਾ, ਭਤੀਜੀ ਦੀ ਦਰਦਨਾਕ ਮੌਤ
Sunday, Jan 25, 2026 - 02:51 PM (IST)
ਜਲੰਧਰ/ਫਿਲੌਰ (ਵੈੱਬ ਡੈਸਕ)- ਜਲੰਧਰ ਦੇ ਫਿਲੌਰ ਦੇ ਪਿੰਡ ਗੜ੍ਹਾ ਵਿਚ ਵਾਪਰੇ ਸੜਕ ਹਾਦਸੇ ਦੌਰਾਨ ਇਕ ਵਿਦਿਆਰਥਣ ਦੀ ਮੌਤ ਹੋ ਗਈ। ਤੇਜ਼ ਰਫ਼ਤਾਰ ਕਾਰ ਨੇ ਪੈਦਲ ਜਾ ਰਹੀ 13 ਸਾਲਾ ਵਿਦਿਆਰਥਣ ਨੂੰ ਟੱਕਰ ਮਾਰ ਦਿੱਤੀ। ਇਹ ਹਾਦਸਾ ਉਦੋਂ ਵਾਪਰਿਆ ਜਦੋਂ ਵਿਦਿਆਰਥਣ ਆਪਣੀ ਭੂਆ ਦੇ ਨਾਲ ਗੁਰਦੁਆਰਾ ਸਾਹਿਬ ਤੋਂ ਘਰ ਵਾਪਸ ਜਾ ਰਹੇ ਸਨ। ਹਾਦਸੇ ਵਿਚ ਕਾਰ ਡਰਾਈਵਰ ਵੀ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਮ੍ਰਿਤਕਾ ਦੀ ਪਛਾਣ ਮੁਸਕਾਨ (13) ਵਜੋਂ ਹੋਈ ਹੈ ਜੋ ਕਿ 6ਵੀਂ ਜਮਾਤ ਵਿਚ ਪੜ੍ਹਦੀ ਸੀ। ਉਹ ਆਪਣੀ ਭੂਆ ਪ੍ਰਵੀਨ ਦੇ ਨਾਲ ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਘਰ ਵਾਪਸ ਜਾ ਰਹੀ ਸੀ। ਦੋਵੇਂ ਸੜਕ ਕਿਨਾਰੇ ਚੱਲ ਰਹੀਆਂ ਸਨ ਕਿ ਇਸੇ ਦੌਰਾਨ ਪਿੱਛੇ ਤੋਂ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ।

ਇਹ ਵੀ ਪੜ੍ਹੋ: Big Breaking: ਪੰਜਾਬ ਦੇ ਇੰਟਰਨੈਸ਼ਨਲ ਨਸ਼ਾ ਤਸਕਰ ਰਾਜਾ ਕੰਦੌਲਾ ਦੀ ਮੁੰਬਈ 'ਚ ਮੌਤ
ਹਾਦਸਾ ਇੰਨਾ ਭਿਆਨਕ ਸੀ ਕਿ ਮੁਸਕਾਨ ਉਛਲ ਕੇ ਨੇੜੇ ਇਕ ਦਰੱਖ਼ਤ ਨਾਲ ਜਾ ਟਕਰਾਈ ਅਤੇ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈ। ਮੌਕੇ ਉਤੇ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਟੱਕਰ ਮਗਰੋਂ ਕਾਰ ਨੇੜੇ ਖੜ੍ਹੀ ਇਕ ਥਾਰ ਨਾਲ ਵੀ ਜਾ ਟਕਰਾਈ। ਹਾਦਸੇ ਵਿਚ ਕਾਰ ਡਰਾਈਵਰ ਦਲਜੀਤ ਸਿੰਘ ਜ਼ਖ਼ਮੀ ਹੋ ਗਆ ਹੈ।

ਉਹ ਜਲੰਧਰ ਦੇ ਨਗਰ ਪਿੰਡ ਦਾ ਰਹਿਣ ਵਾਲਾ ਹੈ। ਫਿਲੌਰ ਪੁਲਸ ਨੇ ਮੁਸਕਾਨ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਰੱਖਵਾ ਦਿੱਤਾ ਹੈ। ਫਿਲੌਰ ਥਾਣੇ ਦੇ ਏ. ਐੱਸ. ਆਈ. ਜਸਵਿੰਦਰ ਸਿੰਘ ਨੇ ਦੱਸਿਆ ਕਿ ਕੰਟਰੋਲ ਰੂਮ ਤੋਂ ਹਾਦਸੇ ਸਬੰਧੀ ਸੂਚਨਾ ਮਿਲਣ ਮਗਰੋਂ ਉਹ ਮੌਕੇ ਉਤੇ ਪਹੁੰਚੇ। ਮ੍ਰਿਤਕ ਵਿਦਿਆਰਥਣ ਮੁਸਕਾਨ ਦੀ ਭੂਆ ਪ੍ਰਵੀਨ ਦੇ ਬਿਆਨਾਂ ਦੇ ਆਧਾਰ 'ਤੇ ਕਾਰ ਡਰਾਈਵਰ ਦਲਜੀਤ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰਕੇ ਵਾਹਨ ਨੂੰ ਕਬਜ਼ੇ ਵਿਚ ਲੈ ਲਿਆ ਹੈ। ਪੁਲਸ ਵੱਲੋਂ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਫਿਰ ਵਿਗੜੇਗਾ ਮੌਸਮ! ਆਵੇਗਾ ਭਾਰੀ ਮੀਂਹ ਤੇ ਤੂਫ਼ਾਨ, ਵਿਭਾਗ ਨੇ ਕੀਤੀ 28 ਤਾਰੀਖ਼ ਤੱਕ ਵੱਡੀ ਭਵਿੱਖਬਾਣੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
