12 ਸਾਲਾ ਲੜਕੀ ਦੀ ਲਾਸ਼ ਹੋਈ ਘਰ ''ਚੋਂ ਬਰਾਮਦ
Tuesday, Jun 13, 2017 - 05:23 PM (IST)
ਪਟਿਆਲਾ— ਇਥੋਂ ਦੇ ਗੁਰੂ ਨਾਨਕ ਨਗਰ ਗਲੀ ਨੰਬਰ-2 ਦੇ ਇਕ ਘਰ 'ਚੋਂ 12 ਸਾਲ ਦੀ ਲੜਕੀ ਦੀ ਲਾਸ਼ ਬਰਾਮਦ ਕੀਤੀ ਗਈ। ਮ੍ਰਿਤਕ ਲੜਕੀ ਦਾ ਨਾਂ ਜੋਤੀ ਦੱਸਿਆ ਜਾ ਰਿਹਾ ਹੈ। ਇਸ ਦੇ ਗਲੇ 'ਤੇ ਵੀ ਨਿਸ਼ਾਨ ਪਾਏ ਗਏ ਹਨ। ਲੋਕਾਂ ਵੱਲੋਂ ਰਾਜਿੰਦਰਾ ਹਸਪਤਾਲ ਪਹੁੰਚਾਈ ਗਈ ਜੋਤੀ ਦੇ ਗਲੇ 'ਚ ਨਿਸ਼ਾਨ ਨੂੰ ਦੇਖ ਕੇ ਡਾਕਟਰਾਂ ਨੇ ਪੁਲਸ ਨੂੰ ਸੂਚਨਾ ਦਿੱਤੀ ਗਈ। ਪੁਲਸ ਨੇ ਤੁਰੰਤ ਪਰਿਵਾਰ ਵਾਲਿਆਂ ਤੋਂ ਇਸ ਦੀ ਜਾਂਚ ਸ਼ੁਰੂ ਕੀਤੀ। ਇਸ ਮਾਮਲੇ 'ਚ ਪਰਿਵਾਰ ਵਾਲਿਆਂ ਨੇ ਕੁਝ ਵੀ ਕਹਿਣ ਤੋਂ ਇਨਕਾਰ ਕੀਤਾ ਹੈ। ਅੰਦਾਜ਼ੇ ਲਗਾਏ ਜਾ ਰਹੇ ਹਨ ਕਿ ਲੜਕੀ ਦੀ ਹੱਤਿਆ ਕੀਤੀ ਗਈ ਹੈ।
