ਮੰਗੇਤਰ ਨਾਲ ਘੁੰਮਣ ਗਈ ਲੜਕੀ ਦੀ ਸ਼ੱਕੀ ਹਾਲਾਤ ''ਚ ਮੌਤ

Thursday, Dec 05, 2019 - 10:58 PM (IST)

ਮੰਗੇਤਰ ਨਾਲ ਘੁੰਮਣ ਗਈ ਲੜਕੀ ਦੀ ਸ਼ੱਕੀ ਹਾਲਾਤ ''ਚ ਮੌਤ

ਰਾਜਾਸਾਂਸੀ,(ਰਾਜਵਿੰਦਰ ਹੁੰਦਲ) : ਸ਼ਹਿਰ ਦੇ ਰਾਜਾਸਾਂਸੀ 'ਚ ਅੱਜ ਮੰਗੇਤਰ ਨਾਲ ਘੁੰਮਣ ਲਈ ਲੜਕੀ ਦੀ ਸ਼ੱਕੀ ਹਾਲਾਤ 'ਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪੁਲਸ ਥਾਣਾ ਕੰਬੋਅ ਅਧੀਨ ਪੈਦੇਂ ਪਿੰਡ ਨੌਸ਼ਿਹਰਾ ਖੁਰਦ ਦੀ ਇਕ ਲੜਕੀ ਜੋ ਕਿ ਆਪਣੇ ਮੰਗੇਤਰ ਨਾਲ ਘੁੰਮਣ ਗਈ ਸੀ, ਦੀ ਭੇਦਭਰੇ ਹਾਲਾਤ 'ਚ ਮੌਤ ਹੋ ਗਈ। ਪੁਲਸ ਵੱਲੋਂ ਧਾਰਾ 174 ਦੀ ਕਾਰਵਾਈ ਕੀਤੀ ਗਈ ਹੈ ਪਰ ਮ੍ਰਿਤਕ ਲੜਕੀ ਦੇ ਪਰਿਵਾਰਕ ਮੈਂਬਰ ਇਸ ਮਾਮਲੇ ਦੀ ਜਾਂਚ ਤੋਂ ਸੰਤੁਸ਼ਟ ਨਹੀਂ ਹਨ, ਜਿਸ ਕਾਰਨ ਉਨ੍ਹਾਂ ਨੇ ਦੋਸ਼ੀਆਂ ਖਿਲਾਫ ਕਤਲ ਦੀ ਕਾਰਵਾਈ ਕਰਵਾਉਣ ਦੀ ਮੰਗ ਕੀਤੀ ਹੈ ਅਤੇ ਇਸ ਦੌਰਾਨ ਅਜਨਾਲਾ ਅਮ੍ਰਿਤਸਰ ਮੁੱਖ ਰੋਡ ਹਵਾਈ ਅੱਡਾ ਰਾਜਾਸਾਂਸੀ ਦਾ ਰੋਡ 'ਤੇ ਚੱਕਾ ਜਾਮ ਕਰ ਦਿੱਤਾ। ਜਿਸ ਕਾਰਨ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਆਉਣ ਜਾਣ ਵਾਲੇ ਯਾਤਰੀਆਂ ਨੂੰ ਮੁਸ਼ਿਕਲਾ ਦਾ ਸਾਹਮਣਾ ਕਰਨਾ ਪਿਆ।


Related News